Sangrur News : ਸਥਾਨਕ ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਵੱਲੋਂ ਪੰਜਾਬ ਸਰਕਾਰ ਦੁਆਰਾ ਕੱਲ ਪੰਜਾਬੀ ਯੂਨੀਵਰਸਿਟੀ ਦੀ ਸਲਾਨਾ ਗਰਾਂਟ 'ਤੇ ਕੱਟ ਲਾਉਣ ਦੇ ਫੈਸਲੇ ਦੇ ਖਿਲਾਫ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਹੈ।

 

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਨੇ ਦੱਸਿਆ ਕਿ ਕੱਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਵਿਧਾਨ ਸਭਾ ਦੇ ਵਿਚ ਸਾਲ 2023-24 ਦੇ ਲਈ ਬਜਟ ਪੇਸ਼ ਕੀਤਾ ਹੈ। ਬਜ਼ਟ 'ਚ ਪੰਜਾਬੀ ਯੂਨੀਵਰਸਿਟੀ ਲਈ 164 ਕਰੋੜ ਸਲਾਨਾ ਜੋ ਨਿਗੁਣੀ ਗਰਾਂਟ ਰੱਖ ਕੇ ਸਰਕਾਰ ਵਲੋਂ ਇੱਕ ਭੱਦਾ ਮਜ਼ਾਕ ਕੀਤਾ ਗਿਆ ਹੈ ਕਿਉਂਕਿ ਪੰਜਾਬੀ ਯੂਨੀਵਰਸਿਟੀ ਇਸ ਵੇਲੇ 150 ਕਰੋੜ ਰੁਪਏ ਦੀ ਕਰਜ਼ਾਈ ਹੈ ਤੇ 300 ਕਰੋੜ ਦੇ ਲਗਭਗ ਬਜਟ ਘਾਟੇ 'ਚ ਹੈ।

 


 

ਪੰਜਾਬ ਦੇ ਮਾਲਵੇ ਨਾਲ ਸੰਬੰਧਿਤ ਪੇਂਡੂ ਖੇਤਰ ਦੇ ਵਿਦਿਆਰਥੀ ਨੂੰ ਪੰਜਾਬੀ ਯੂਨੀਵਰਸਿਟੀ ਪਿਛਲੇ ਲੰਮੇ ਸਮੇਂ ਤੋਂ ਸਸਤੀ ਤੇ ਮਿਆਰੀ ਸਿੱਖਿਆ ਦੇ ਰਹੀ ਹੈ ਅਤੇ ਭਾਸ਼ਾ ਦੇ ਨਾਮ 'ਤੇ ਬਣੀ ਦੁਨੀਆ ਦੀ ਦੂਜੀ ਯੂਨੀਵਰਸਿਟੀ ਹੈ ਪ੍ਰੰਤੂ ਇਹ ਯੂਨੀਵਰਸਿਟੀ ਬੀਤੇ ਸਮੇਂ ਤੋਂ ਵਿੱਤੀ ਸੰਕਟ ਦਾ ਸ਼ਿਕਾਰ ਰਹੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਸਾਲ, 29 ਮਾਰਚ ਨੂੰ ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਪਹੁੰਚ ਕੇ ਇਸਨੂੰ ਕਰਜ਼ਾ ਮੁਕਤ ਕਰਨ ਤੇ ਸਲਾਨਾ ਗਰਾਂਟ ਚ ਵਾਧਾ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਮਾਨ ਦਾ ਕੀਤਾ ਵਾਅਦਾ ਵਫ਼ਾ ਨਹੀਂ ਹੋਇਆ।

 


 

ਉਹਨਾਂ ਕਿਹਾ ਕਿ ਅੱਜ ਮੂਣਕ ਕਾਲਜ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਜੇ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ 'ਚ ਵਾਧਾ ਕਰਨ ਦਾ ਐਲਾਨ ਨਾ ਕੀਤਾ ਤਾਂ ਆਉਂਦੇ ਦਿਨਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਵਿਦਿਆਰਥੀ ਜੱਥੇਬੰਦੀ ਵਲੋਂ ਸੰਦੀਪ ਸਿੰਘ,ਜਸਲੀਨ ਕੌਰ, ਨਵਜੋਤ ਕੌਰ,ਸਾਹਿਬਦੀਨ,ਅੰਜੂ,ਜਮਨਾ, ਜਸ਼ਨ ਚੰਗਾਲ ਆਦਿ ਹਾਜ਼ਰ ਸਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।