ਫਰੀਦਕੋਟ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ 'ਚ ਚੱਲ ਰਹੇ ਸਮਾਰੋਹ 'ਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਜਮ ਕੇ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਪੰਡਾਲ ਵਿੱਚ ਪਹੁੰਚੇ। ਫ਼ਰੀਦਕੋਟ ਪੁਲਿਸ ਦੀਆਂ ਸਖ਼ਤ ਰੋਕਾਂ ਤੇ ਗ੍ਰਿਫਤਾਰੀਆਂ ਦੇ ਬਾਵਜੂਦ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਆਖਿਰ਼ ਆਪਣੇ ਮਨਸੂਬੇ ਵਿੱਚ ਕਾਮਯਾਬ ਰਹੇ।
ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਜਦ ਆਪਣੇ ਪ੍ਰਵਚਨ ਸ਼ੁਰੂ ਕੀਤੇ, ਉਸ ਦੌਰਾਨ ਸਭਾ 'ਚ ਬੈਠੀ ਇੱਕ ਪ੍ਰਦਰਸ਼ਨਕਾਰੀ ਨੇ ਵਾਈਸ ਚਾਂਸਲਰ ਤੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਮੁਰਦਾਬਾਦ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਆਰਐਸਐਸ ਦਾ ਪ੍ਰਚਾਰ ਕਰਦੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਉਹ ਗਰੀਬ ਦਲਿਤ ਤੇ ਗੈਰ ਹਿੰਦੂ ਵਿਰੋਧੀ ਹਨ।
ਇਸ ਮੌਕੇ ਪ੍ਰਦਾਰਸ਼ਨਕਾਰੀ ਲਵਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਉਹ ਇਸ ਲਈ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਕਹਿੰਦੇ ਹਨ ਕਿ ਸਾਰੇ ਸਰਕਾਰੀ ਵਿਦਿਅਕ ਅਦਾਰੇ ਬੰਦ ਹੋਣੇ ਚਾਹੀਦੇ ਹਨ ਕਿਉਂ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਨਕਲਬਾੜੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਸਰਕਾਰੀ ਅਦਾਰਿਆਂ ਵਿੱਚ ਗਰੀਬਾਂ ਅਤੇ ਦਲਿਤਾਂ ਦੇ ਬੱਚੇ ਪੜ੍ਹਦੇ ਹਨ, ਇਸ ਲਈ ਉਹ ਅੱਜ ਰਵੀ ਸ਼ੰਕਰ ਦਾ ਵਿਰੋਧ ਕਰ ਰਹੇ ਹਨ।
Education Loan Information:
Calculate Education Loan EMI