Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਪੁਲਿਸ ਸਟੇਸ਼ਨ ਸੋਹਾਣਾ (ਹੁਣ ਪੁਲਿਸ ਸਟੇਸ਼ਨ ਖਰੜ ਅਰਬਨ) ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਮੋਹਾਲੀ ਦੇ ਇੱਕ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

2.50 ਲੱਖ ਰੁਪਏ ਮੰਗੀ ਗਈ ਸੀ ਰਿਸ਼ਵਤ 

ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਖ਼ਿਲਾਫ਼ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਇਸਦੀ ਜਾਂਚ ਕਰ ਰਹੇ ਏਐਸਆਈ ਓਮ ਪ੍ਰਕਾਸ਼ ਨੇ ਕੇਸ ਰੱਦ ਕਰਨ ਲਈ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਸ਼ਿਕਾਇਤਕਰਤਾ ਤੋਂ 1.55 ਲੱਖ ਰੁਪਏ ਰਿਸ਼ਵਤ ਵੀ ਲਈ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਦੋਸ਼ ਸਹੀ ਸਾਬਤ ਹੋਏ ਅਤੇ ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਹੋਇਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।