Punjab News: ਗੋਇੰਦਵਾਲ ਸਾਹਿਬ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੀ ਸ਼ਿਕਾਇਤ ਦੇ ਨਿਪਟਾਰੇ ਲਈ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੌਰਾਨ ਏਐਸਆਈ (ASI) ਜਸਬੀਰ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਦੋਂਕਿ ਬਾਕੀ ਪੁਲਿਸ ਮੁਲਾਜ਼ਮਾਂ ਨੇ ਭੱਜ ਕੇ ਜਾਨ ਬਚਾਈ। ਇਸ ਤੋਂ ਬਾਅਦ ਇਲਾਕੇ ਦੇ ਵਿੱਚ ਹਾਹਾਕਾਰ ਮੱਚ ਗਈ। 

ਝਗੜੇ ਨੂੰ ਸੁਲਝਾਉਣ ਸਬ ਇੰਸਪੈਕਟਰ ਨੂੰ ਪਿਆ ਭਾਰੀ, ਗਈ ਜਾਨ

ਜਾਣਕਾਰੀ ਅਨੁਸਾਰ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੂੰ ਸੁਲਝਾਉਣ ਲਈ ਕਥਿਤ ਸਿਆਸੀ ਦਬਾਅ ਦੇ ਚੱਲਦਿਆਂ ਸਬ ਇੰਸਪੈਕਟਰ ਚਰਨਜੀਤ ਸਿੰਘ ਦੋਵਾਂ ਧਿਰਾ ਨੂੰ ਸ਼ਾਂਤ ਕਰਨ ਲਈ ਗਿਆ ਸੀ।

ਪੁਲਿਸ ਪਾਰਟੀ ਨੇ ਭੱਜ ਕੇ ਬਚਾਈ ਜਾਨ

ਇਸ ਦੌਰਾਨ ਇੱਕ ਧਿਰ ਵੱਲੋਂ ਤਹਿਸ਼ ਵਿੱਚ ਆ ਕੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਗੋਲੀ ਮਾਰ ਦਿੱਤੀ ਗਈ, ਜਿਸ ਦੌਰਾਨ ਏਐਸਆਈ ਜਸਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਬਾਕੀ ਪੁਲਿਸ ਪਾਰਟੀ ਨੇ ਭੱਜ ਕੇ ਜਾਨ ਬਚਾਈ ਹੈ। ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਜਦੋਂ ਹਸਪਤਾਲ ਇਲਾਜ ਲਈ ਤੁਰੰਤ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। 

ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ DIG ਫਿਰੋਜ਼ਪੁਰ ਰੇਂਜ ਹਰਮਨ ਬੀਰ ਸਿੰਘ ਗਿੱਲ ਸਮੇਤ ਐੱਸ.ਐੱਸ.ਪੀ. ਅਭਿਮਨਿਊ ਰਾਣਾ, ਡੀ. ਐੱਸ. ਪੀ. ਅਤੁਲ ਸੋਨੀ ਮੌਕੇ 'ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਦੌਰਾਨ ਗੋਲੀ ਚਲਾਉਣ ਸਮੇਂ ਪੁਲਿਸ ਮੁਲਾਜ਼ਮ ਦੀ ਰਿਵਾਲਵਰ ਦੀ ਵਰਤੋਂ ਕੀਤੇ ਜਾਣ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ, ਪਰ ਇਸ ਸਬੰਧੀ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।