Punjab News: ਸੂਬੇਦਾਰ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਮੌਤ, ਕੁੱਝ ਮਹੀਨਿਆਂ ਬਾਅਦ ਹੋਣਾ ਸੀ ਸੇਵਾ ਮੁਕਤ, ਪਿੰਡ 'ਚ ਪਸਰਿਆ ਸੋਗ
ਭਾਰਤੀ ਫੌਜ 'ਚ ਡਿਊਟੀ ਨਿਭਾਅ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਸੂਬੇਦਾਰ ਫਾਜ਼ਿਲਕਾ ਦੇ ਪਿੰਡ ਬੰਨਾਵਾਲਾ ਦਾ ਰਹਿਣ ਵਾਲਾ ਸੀ। ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ ਉਮਰ ਲਗਭਗ..
Punjab News: ਭਾਰਤੀ ਫੌਜ 'ਚ ਡਿਊਟੀ ਨਿਭਾਅ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਸੂਬੇਦਾਰ ਫਾਜ਼ਿਲਕਾ ਦੇ ਪਿੰਡ ਬੰਨਾਵਾਲਾ ਦਾ ਰਹਿਣ ਵਾਲਾ ਸੀ। ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ ਉਮਰ ਲਗਭਗ 45 ਸਾਲ 1811 ਲਾਈਟ ਰੈਜੀਮੈਂਟ ਵਿਚ ਬਤੌਰ ਸੂਬੇਦਾਰ ਆਪਣੀਆਂ ਸੇਵਾਵਾਂ ਹੈਦਰਾਬਾਦ ਵਿਖੇ ਨਿਭਾਅ ਰਹੇ ਸਨ।
ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ
ਪਿੰਡ ਬੰਨਾਵਾਲਾ ਦੇ ਰਹਿਣ ਵਾਲੇ ਅਤੇ ਭਾਰਤੀ ਫੌਜ ਵਿਚ ਡਿਊਟੀ ਨਿਭਾਅ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਆਰਮੀ ਵਲੋਂ ਉਨ੍ਹਾਂ ਦੇ ਪਿੰਡ ਲਿਆਂਦਾ ਗਿਆ ਹੈ ਅਤੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਸੈਨਿਕ ਰਸਮਾਂ ਦੇ ਨਾਲ 16 ਜਨਵਰੀ ਨੂੰ ਸਵੇਰੇ 10 ਵਜੇ ਪਿੰਡ ਬੰਨਾਵਾਲਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਣਾ ਹੈ।
ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ ਉਮਰ ਲਗਭਗ 45 ਸਾਲ 1811 ਲਾਈਟ ਰੈਜੀਮੈਂਟ ਵਿਚ ਬਤੌਰ ਸੂਬੇਦਾਰ ਆਪਣੀਆਂ ਸੇਵਾਵਾਂ ਹੈਦਰਾਬਾਦ ਵਿਖੇ ਨਿਭਾਅ ਰਹੇ ਸਨ। ਜੋ ਕੁੱਝ ਦਿਨ ਪਹਿਲਾ ਪੇਟ ਦੀ ਇੰਨਫੈਕਸ਼ਨ ਕਾਰਨ ਮਿਲਟਰੀ ਹਸਪਤਾਲ ਸਿਕੰਦਰਾਬਾਦ ਵਿਖੇ ਭਰਤੀ ਸਨ। ਜਿਨ੍ਹਾਂ ਦੀ ਮੌਤ 14 ਜਨਵਰੀ ਨੂੰ ਸਵੇਰੇ 4.10 ਵਜੇ ਹਸਪਤਾਲ ਵਿਚ ਹੀ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ।
ਅੱਠ ਮਹੀਨਿਆਂ ਬਾਅਦ ਹੋਣਾ ਸੀ ਸੇਵਾ ਮੁਕਤ
ਬਲਜਿੰਦਰ ਸਿੰਘ ਦੀ ਸੇਵਾ ਮੁਕਤੀ ਵਿਚ ਅੱਠ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਸੀ। ਉਨ੍ਹਾਂ ਨੂੰ ਸੈਨਾ ਵਲੋਂ 26 ਜਨਵਰੀ ਨੂੰ ਪਦ ਉਨਤ ਕਰ ਕੇ ਆਨਰੇਰੀ ਲੈਫਟੀਨੈਂਟ ਤੇ 15 ਅਗਸਤ ਨੂੰ ਆਨਰੇਰੀ ਕੈਂਪਟਨ ਬਣਾਇਆ ਜਾਣਾ ਸੀ। ਜਿਉ ਹੀ ਉਨ੍ਹਾਂ ਦੀ ਮੌਤ ਦੀ ਖਬਰ ਪਿੰਡ ਵਿਚ ਪੁੱਜੀ ਤਾਂ ਸਾਰੇ ਪਿੰਡ ਵਿਚ ਸੌਗ ਦੀ ਲਹਿਰ ਦੌੜ ਗਈ। ਉਹ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ, ਇਕ ਲੜਕਾ ਅਤੇ ਲੜਕੀ ਨੂੰ ਛੱਡ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।