ਪੜਚੋਲ ਕਰੋ

ਹਾਕਮ ਜਮਾਤ ਨੇ ਪੰਜਾਬ 'ਚ ਜਨਮ ਲੈਣ ਵਾਲਾ ਹਰ ਬੱਚਾ ਵੀ  ਕੀਤਾ ਕਰਜਈ : ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਪਾਰਟੀ ਸਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਦੇ ਨਾਲ- ਨਾਲ ਸੂਬੇ ਦਾ ਪੰਜਾਬ ਸਿਰ ਚੜ੍ਹਿਆ 3 ਲੱਖ ਕਰੋੜ ਤੋਂ ਵੱਧਦਾ ਕਰਜਾ ਵੀ ਉਤਾਰਿਆ ਜਾਵੇਗਾ। ਮਾਨ ਨੇ ਇਹ ਦਾਅਵਾ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕਰਜੇ ਵਿੱਚ ਡੁਬਦਾ ਜਾ ਰਿਹਾ ਹੈ, ਪਰ ਪੰਜਾਬ ’ਤੇ ਰਾਜ ਕਰਨ ਵਾਲੇ ਆਗੂਆਂ ਦਾ ਖਜ਼ਾਨਾ ਅਤੇ ਜਾਇਦਾਦ ਵਧਦੀ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ, ‘‘ਅੱਜ ਪੰਜਾਬ ਸਿਰ ਤਿੰਨ ਲੱਖ ਕਰੋੜ ਤੋ ਵੱਧ ਦਾ ਕਰਜਾ ਹੈ ਅਤੇ ਪੰਜਾਬ ਦੀ ਆਬਾਦੀ ਵੀ ਤਿੰਨ ਕਰੋੜ ਹੈ। ਇਸ ਤਰ੍ਹਾਂ ਹਰੇਕ ਪੰਜਾਬੀ ਦੇ ਸਿਰ ਇੱਕ ਲੱਖ ਦਾ ਕਰਜਾ ਕਰਜਾ ਹੈ, ਮਤਲਬ ਪੰਜਾਬ ਵਿੱਚ ਜਨਮ ਲੈਣ ਵਾਲਾ ਹਰ ਬੱਚਾ ਕਰਜਈ ਪੈਦਾ ਹੋ ਰਿਹਾ ਹੈ। ਇਹ ਕਿਵੇਂ ਹੋਇਆ? ਜਦੋਂ ਕਿ ਪੰਜਾਬ ਦੇ ਲੋਕ ਇਮਾਨਦਾਰੀ ਨਾਲ ਟੈਕਸ ਦੇ ਰਹੇ ਹਨ।’’ ਉਨ੍ਹਾਂ ਕਿਹਾ ਕਿ ਪੰਜਾਬ ’ਤੇ ਰਾਜ ਕਰਦੇ ਆ ਰਹੇ ਵਾਲੇ ਘਰਾਣਿਆਂ ਅਤੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਦੀ ਜਾਇਦਾਦ ਲਗਾਤਾਰ ਵੱਧ ਰਹੀ ਹੈ। ਹਾਕਮ ਧਿਰ ਦੇ ਆਗੂਆਂ ਨੇ ਪੰਜ ਅਤੇ ਸੱਤ ਤਾਰਾ ਵੱਡੇ-  ਵੱਡੇ ਹੋਟਲ, ਮਹੱਲ- ਮੁਨਾਰੇ ਅਤੇ ਸਾਪਿੰਗ ਮਾਲ ਉਸਾਰ ਲਏ ਹਨ, ਜੋ ਸਾਨੂੰ ਨਜ਼ਰ ਆ ਰਹੇ ਹਨ। ਇਸ ਤੋਂ ਬਿਨ੍ਹਾਂ ਵਿਦੇਸ਼ਾਂ ’ਚ ਜ਼ਮੀਨਾਂ, ਇਮਾਰਤਾਂ ਖਰੀਦਣ ਸਮੇਤ ਵਿਦੇਸ਼ੀ ਬੈਂਕਾਂ ਵਿੱਚ ਖਾਤੇ ਵੱਧਾ ਲਏ ਹਨ, ਜੋ ਸਾਨੂੰ ਦਿਸਦੇ ਹੀ ਨਹੀਂ। ਲੀਡਰਾਂ ਦੀਆਂ ਬੱਸਾਂ ਦੀ ਗਿਣਤੀ ਸੈਂਕੜਿਆਂ ’ਚ ਵੱਧ ਗਈ ਹੈ, ਜਦੋਂ ਸਰਕਾਰੀ ਬੱਸਾਂ ਅਤੇ ਰੂਟਾਂ ਦੀ ਗਿਣਤੀ ਬਹੁਤ ਘੱਟ ਗਈ ਹੈ। ਪੰਜਾਬ ਦੇ ਇਨ੍ਹਾਂ ਸੱਤਾਧਾਰੀ ਦਲਾਂ ਦਾ ਇੱਕ ਵੀ ਆਗੂ ਗਰੀਬ ਨਹੀਂ ਹੋਇਆ, ਕਿਉਂਕਿ ਮਾਫੀਆ ਰਾਜ ਰਾਹੀਂ ਇਨ੍ਹਾਂ ਭ੍ਰਿਸ਼ਟਾਚਾਰੀਆਂ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਵਾਰੀ ਬੰਨ ਕੇ ਲੁੱਟਿਆ ਹੈ।
 
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਬਹੁਪੱਖੀ ਅਤੇ ਵਿਆਪਕ ਯੋਜਨਾ ਤਿਆਰ ਹੈ। ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਤੋਂ ਵੱਧ ਦੇ ਕਰਜੇ ਨੂੰ ਉਤਾਰਨ ਦੇ ਨਾਲ- ਨਾਲ ਖੇਤੀਬਾੜੀ ਦੇ ਵਿਕਾਸ, ਉਦਯੋਗਾਂ ਦੀ ਤਰੱਕੀ ਸਮੇਤ ਸਰਕਾਰੀ ਸਿੱਖਿਆ ਤੇ ਇਲਾਜ ਲਈ ਲੋਕਪੱਖੀ ਨੀਤੀਆਂ ਤਿਆਰ ਕਰ ਲਈਆਂ ਹਨ। ਜਿਵੇਂ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਖਜ਼ਾਨੇ ਦੀ ਲੁੱਟ ਨੂੰ ਬੰਦ ਕੀਤਾ ਅਤੇ ਅੱਜ ਦਿੱਲੀ ਦਾ ਖਜ਼ਾਨਾ 26 ਹਜ਼ਾਰ ਕਰੋੜ ਤੋਂ ਵੱਧ ਕੇ 69 ਹਜ਼ਾਰ ਕਰੋੜ ਦਾ ਹੋ ਗਿਆ ਹੈ, ਜਿਸ ਕਾਰਨ ਅੱਜ ਕੇਜਰੀਵਾਲ ਸਰਕਾਰ ਦਿਲ ਖੋਲ੍ਹ ਕੇ ਦਿੱਲੀ ਦੇ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ। ਇਸੇ ਨੀਅਤ ਅਤੇ ਨੀਤੀ ਨਾਲ ਪੰਜਾਬ ਅਤੇ ਪੰਜਾਬੀਆਂ ਦੀ ਕਾਇਆ ਕਲਪ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਬਚਾਉਣ ਦਾ ਖਾਕਾ ਪੇਸ਼ ਕਰਦਿਆਂ ਕਿਹਾ, ‘‘ਪੰਜਾਬ ਦੇ 1 ਲੱਖ 68 ਹਜ਼ਾਰ ਕਰੋੜ ਦੇ ਖਜ਼ਾਨੇ ਵਿਚੋਂ ਹਰ ਸਾਲ 30 ਤੋਂ 35 ਹਜ਼ਾਰ ਕਰੋੜ ਰੁਪਏ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਹੀਂ ਲੁੱਟੇ ਜਾ ਰਹੇ ਹਨ, ਜਿਸ ਨੂੰ ‘ਆਪ’ ਦੀ ਸਰਕਾਰ ਪਹਿਲੇ ਹੱਲੇ ਬੰਦ ਕਰੇਗੀ। ਰੇਤ ਮਾਫੀਆ ਵੱਲੋਂ 20 ਹਜ਼ਾਰ ਕਰੋੜ ਦਾ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਜਾਂਦਾ ਹੈ, ਜੋ ਪੰਜ ਸਾਲਾਂ ਵਿੱਚ ਇੱਕ ਲੱਖ ਕਰੋੜ ਰੁਪਏ ਦਾ ਬਣ ਜਾਂਦਾ ਹੈ। ਇਸੇ ਤਰ੍ਹਾਂ ਟਰਾਂਸਪੋਰਟ, ਐਕਸਾਇਜ਼ ਅਤੇ ਜ਼ਮੀਨਾਂ ਦੀ ਲੁੱਟ ਨੂੰ ਬੰਦ ਕੀਤਾ ਜਾਵੇਗਾ ਅਤੇ ਵਿੱਤੀ ਸਾਧਨਾਂ ਬਾਰੇ ਲੋਕਹਿਤੈਸ਼ੀ ਨੀਤੀਆਂ ਨੂੰ ਲਾਗੂ ਕੀਤਾ ਜਾਵੇਗਾ।’
 
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾਂ ਲਈ ਕੇਂਦਰ ਸਰਕਾਰ ਸਮੇਤ ਹੋਰ ਭਾਰਤੀ ਸੰਸਥਾਵਾਂ ਨਾਲ ਮਿਲ ਕੇ ਕੰਮ ਕਰੇਗੀ। ਕੇਂਦਰ ਸਰਕਾਰ ਤੋਂ ਜਿਹੜੀ ਚੀਜ਼ ਜਾਂ ਨੀਤੀ ਦੀ ਪੰਜਾਬ ਲਈ ਲੋੜ ਹੋਵੇਗੀ, ਉਸ ਦੇ ਲਈ ਹੱਥ ਬੰਨ ਕੇ ਸਹਿਯੋਗ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ, ਗੁੰਡਾਗਰਦੀ ਅਤੇ ਤਾਨਾਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਦਲਾਖ਼ੋਰੀ ਕਰਨਾ ਅਤੇ ਜਾਣਬੁੱਝ ਕੇ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਪਾਰਟੀ ਦੇ ਸਿਧਾਂਤ ਵਿੱਚ ਹੀ ਨਹੀਂ ਹੈ। ਇਸ ਲਈ ‘ਆਪ’ ਪੰਜਾਬ ਨੂੰ ਖੁਸ਼ਹਾਲ, ਵਿਕਸਤ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : Priyanka On Divorce Rumours: ਨਿੱਕ ਜੋਨਸ ਨਾਲ ਤਲਾਕ ਦੀ ਖਬਰ 'ਤੇ ਪ੍ਰਿਯੰਕਾ ਨੇ ਕਿਹਾ, 'ਲੋਕਾਂ ਦੀ ਆਦਤ...

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget