ਅੰਮ੍ਰਿਤਸਰ: ਤਖਤ ਸਹਿਬਾਨ ਦੇ ਜਥੇਦਾਰਾਂ ਨੇ ਸੁੱਚਾ ਲੰਗਾਹ ਨੂੰ ਪੰਥ ਵਿੱਚੋਂ ਛੇਕ ਦਿੱਤਾ ਹੈ। ਸੁੱਚਾ ਲੰਗਾਹ ਦੇ ਬਲਾਤਕਾਰ ਕੇਸ ਵਿੱਛ ਫਸਣ ਮਗਰੋਂ ਉਸ ਦਾ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਗਈ ਹੈ। ਉਸ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ ਸੀਨੀਅਰ ਲੀਡਰ ਸਨ।


ਇਸ ਲਈ ਤਖਤ ਸਹਿਬਾਨ ਦੇ ਜਥੇਦਾਰਾਂ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸ਼੍ਰੀ ਅਕਾਲ ਤਖ਼ਤ ਸਹਿਬ 'ਤੇ ਮੀਟਿੰਗ ਬੁਲਾਈ ਸੀ। ਇਸ ਵਿੱਚ ਸੁੱਚਾ ਲੰਗਾਹ ਨੂੰ ਪੰਥ 'ਚੋਂ ਛੇਕ ਦਿੱਤਾ ਗਿਆ।