ਲੰਗਾਹ ਇੱਕ ਦਿਨ ਹੋਰ ਪੁਲਿਸ ਹਵਾਲੇ
ਏਬੀਪੀ ਸਾਂਝਾ | 09 Oct 2017 06:54 PM (IST)
ਪੁਰਾਣੀ ਤਸਵੀਰ
ਗੁਰਦਾਸਪੁਰ: ਬਲਾਤਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਗੁਰਦਾਸਪੁਰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇੱਕ ਦਿਨ ਹੋਰ ਪੁਲਿਸ ਰਿਮਾਂਡ ਦੇ ਦਿੱਤਾ। ਪੁਲਿਸ ਨੇ ਲੰਗਾਹ ਨੂੰ 5 ਦਿਨਾਂ ਦੇ ਰਿਮਾਂਡ ਮਿਲਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਸੀ। ਲੰਗਾਹ 'ਤੇ ਮਹਿਲਾ ਪੁਲਿਸ ਕਾਂਸਟੇਬਲ ਨੇ ਜਬਰ ਜਨਾਹ ਦਾ ਇਲਜ਼ਾਮ ਲਾਇਆ ਸੀ। ਇਸ ਤੋਂ ਬਾਅਦ ਲੰਗਾਹ ਨੇ ਕਈ ਦਿਨ ਫਰਾਰ ਰਹਿਣ ਤੋਂ ਬਾਅਦ 4 ਅਕਤੂਬਰ ਨੂੰ ਗੁਰਦਾਸਪੁਰ ਕੋਰਟ 'ਚ ਆਤਮ ਸਮਰਪਣ ਕੀਤਾ ਸੀ।