ਪੜਚੋਲ ਕਰੋ

ਹੈਰੋਇਨ ਕੇਸ 'ਚ ਫੜੇ ਜਾਣ ਮਗਰੋਂ ਲੰਗਾਹ ਦਾ ਵੱਡਾ ਦਾਅਵਾ, ਪੁਲਿਸ ਨੇ ਦੱਸੀ ਇਹ ਕਹਾਣੀ

ਪੁਲਿਸ ਮੁਤਾਬਕ ਐਤਵਾਰ ਦੇਰ ਸ਼ਾਮ ਧਾਰੀਵਾਲ ਵਿੱਚੋਂ ਲੰਘਦੀ ਨਹਿਰ ਦੇ ਪੁਲ ਨੇੜੇ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਰਾਜੇਸ਼ ਕੁਮਾਰ ਵਾਸੀ ਧਾਰੀਵਾਲ ਮਿੱਲ ਕੁਆਰਟਰ ਨੂੰ ਕੁਝ ਨੌਜਵਾਨ ਹੈਰੋਇਨ ਦੇਣ ਆਏ ਹਨ।

ਗੁਰਦਾਸਪੁਰ: ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਵੱਡੇ ਪੁੱਤਰ ਸਣੇ ਦੋ ਜਣਿਆਂ ਨੂੰ ਥਾਣਾ ਧਾਰੀਵਾਲ ਦੀ ਪੁਲਿਸ ਨੇ ਹੈਰੋਇਨ ਪੀਣ ਦੇ ਦੋਸ਼ ਹੇਠ ਤੇ ਤਿੰਨ ਹੋਰ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਬਾਰੇ ਹੁਣ ਸੁੱਚਾ ਸਿੰਘ ਲੰਗਾਹ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਸ਼ਾਮ ਨੂੰ ਧਾਰੀਵਾਲ ਵਿੱਚ ਇੱਕ ਦਰਜੀ ਕੋਲੋਂ ਆਪਣੇ ਕੱਪੜੇ ਲੈਣ ਗਿਆ ਸੀ, ਜਿਸ ਨੂੰ ਪੁਲਿਸ ਨੇ ਚੁੱਕ ਕੇ ਉਸ ’ਤੇ ਝੂਠਾ ਕੇਸ ਦਰਜ ਕੀਤਾ ਹੈ। ਇਹ ਸਭ ਸਿਆਸਤ ਤੋਂ ਪ੍ਰੇਰਿਤ ਹੈ।

ਪੁਲਿਸ ਨੇ ਦੱਸੀ ਇਹ ਕਹਾਣੀ

ਉਧਰ, ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਡਾ. ਨਾਨਕ ਸਿੰਘ ਨੇ ਦਾਅਵਾ ਕੀਤਾ ਹੈ ਥਾਣਾ ਧਾਰੀਵਾਲ ਦੀ ਪੁਲਿਸ ਨੇ ਸੂਚਨਾ ਮਿਲਣ ਮਗਰੋਂ ਕਾਰਵਾਈ ਕੀਤੀ ਜਿਸ ਵਿੱਚ ਪ੍ਰਕਾਸ਼ ਸਿੰਘ ਤੇ ਦੋ ਸਾਥੀਆਂ ਨੂੰ ਹੈਰੋਇਨ ਪੀਣ ਦੇ ਦੋਸ਼ ਹੇਠ ਤੇ ਤਿੰਨ ਹੋਰ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਮੁਤਾਬਕ ਐਤਵਾਰ ਦੇਰ ਸ਼ਾਮ ਧਾਰੀਵਾਲ ਵਿੱਚੋਂ ਲੰਘਦੀ ਨਹਿਰ ਦੇ ਪੁਲ ਨੇੜੇ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਰਾਜੇਸ਼ ਕੁਮਾਰ ਵਾਸੀ ਧਾਰੀਵਾਲ ਮਿੱਲ ਕੁਆਰਟਰ ਨੂੰ ਕੁਝ ਨੌਜਵਾਨ ਹੈਰੋਇਨ ਦੇਣ ਆਏ ਹਨ। ਇਸ ’ਤੇ ਥਾਣਾ ਧਾਰੀਵਾਲ ਦੀ ਪੁਲਿਸ ਟੀਮ ਨੇ ਛਾਪਾ ਮਾਰਿਆ ਤਾਂ ਅੰਦਰ ਦੋ ਨੌਜਵਾਨ ਹੈਰੋਇਨ ਦਾ ਨਸ਼ਾ ਕਰ ਰਹੇ ਸਨ। ਇਨ੍ਹਾਂ ਨੌਜਵਾਨਾਂ ਨੂੰ ਦੋ ਸਿਲਵਰ ਪੇਪਰਾਂ ਤੇ ਦੋ ਲਾਈਟਰਾਂ ਸਣੇ ਕਾਬੂ ਕੀਤਾ ਗਿਆ ਹੈ।

ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਲੰਗਾਹ, ਹਾਲ ਆਬਾਦ ਪਿੰਡ ਰਣੀਆ ਤੇ ਰਾਜੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਿੱਲ ਕੁਆਰਟਰ ਧਾਰੀਵਾਲ ਵਜੋਂ ਹੋਈ। ਉੱਥੇ ਹੀ ਬੈਠੇ ਤਿੰਨ ਹੋਰ ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ।

ਇਨ੍ਹਾਂ ਵਿੱਚੋਂ ਆਦਿੱਤਿਆ ਮਹਾਜਨ ਕੋਲੋਂ 8 ਗ੍ਰਾਮ ਹੈਰੋਇਨ, ਕੁਨਾਲ ਕੋਲੋਂ 2.5 ਗ੍ਰਾਮ ਤੇ ਸੁਧੀਰ ਸਿੰਘ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਧਾਰੀਵਾਲ ਦੀ ਪੁਲੀਸ ਨੇ ਪ੍ਰਕਾਸ਼ ਸਿੰਘ ਤੇ ਰਾਜੇਸ਼ ਕੁਮਾਰ ਵਿਰੁੱਧ ਹੈਰੋਇਨ ਪੀਣ ਦੇ ਦੋਸ਼ ਹੇਠ ਤੇ ਆਦਿੱਤਿਆ ਮਹਾਜਨ, ਕੁਨਾਲ ਤੇ ਸੁਧੀਰ ਸਿੰਘ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget