ਪੜਚੋਲ ਕਰੋ
ਸੁੱਚਾ ਸਿੰਘ ਲੰਗਾਹ ਪੀ.ਜੀ.ਆਈ. ਰੈਫਰ

ਪਟਿਆਲਾ: ਬਲਾਤਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਹੈ। ਬੀਤੀ ਦੇਰ ਰਾਤ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਸਿਰ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਡਾਕਟਰਾਂ ਨੇ ਲੰਗਾਹ ਦੇ ਖੂਨ ਦੇ ਦਬਾਅ ਨੂੰ ਹੱਦ ਨਾਲੋਂ ਜ਼ਿਆਦਾ ਵੇਖਦਿਆਂ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ। ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ‘ਤੇ ਇੱਕ ਮਹਿਲਾ ਪੁਲਿਸ ਕਾਂਸਟੇਬਲ ਵੱਲੋਂ 8 ਸਾਲਾਂ ਤੋਂ ਲਗਾਤਾਰ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਸਨ। ਲੰਗਾਹ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੇ ਪੀੜਤਾ ਵੱਲੋਂ ਸ਼ਿਕਾਇਤ ਦੇਣ ਤੋਂ ਬਾਅਦ ਉਸ ਵਿਰੁੱਧ ਗੁਰਦਾਸਪੁਰ ਵਿੱਚ ਕੇਸ ਦਰਜ ਕਰ ਲਿਆ ਸੀ। ਬਲਾਤਕਾਰ ਦੇ ਇਲਜ਼ਾਮ ਲੱਗਣ ਕਾਰਨ ਲੰਗਾਹ ਤੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਸਾਰੇ ਅਹੁਦੇ ਖੋਹ ਲਏ ਸਨ ਤੇ ਉਸ ਨੂੰ ਪੰਥ ਵਿੱਚੋਂ ਵੀ ਛੇਕ ਦਿੱਤਾ ਸੀ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ






















