Sucha Singh Langah: ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਹ ਕਰੀਬ ਸੱਤ ਸਾਲਾਂ ਤੋਂ ਪਾਰਟੀ ਤੋਂ ਬਾਹਰ ਚੱਲ ਰਹੇ ਸਨ। ਇਸ ਦੇ ਨਾਲ ਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਸੀਟ 'ਤੇ ਹੋਣ ਵਾਲੀ ਵਿਧਾਨ ਸਭਾ ਉਪ ਚੋਣਾਂ 'ਚ ਉਮੀਦਵਾਰ ਬਣਾ ਸਕਦੀ ਹੈ।

Continues below advertisement


ਇਹ ਵੀ ਪੜ੍ਹੋ: ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ


ਪਾਰਟੀ ਨੇ ਆਪਣੇ ਪੋਸਟ ਵਿੱਚ ਕਿਹਾ ਹੈ ਕਿ ਸ. ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਉਪਰੰਤ ਹੁਣ ਉਹਨਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਿਲ ਕੀਤਾ ਜਾ ਚੁੱਕਾ ਹੈ। ਜਦੋਂ ਉਹਨਾਂ ਉੱਤੇ ਦੋਸ਼ ਲੱਗੇ ਸਨ ਤਾਂ ਉਹ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਤੁਰੰਤ ਮੁਸਤਫ਼ੀ ਹੋ ਗਏ ਸਨ। ਹੁਣ ਆਪਣੇ ਲਿਖ਼ਤੀ ਪੱਤਰ ਵਿੱਚ ਉਹਨਾਂ ਨੇ ਇਹ ਗੱਲ ਕਹੀ ਹੈ ਕਿ ਉਹ ਜੰਮੇ ਵੀ ਅਕਾਲੀ ਸਨ ਅਤੇ ਆਪਣੇ ਆਖਰੀ ਸਾਂਹ ਤੱਕ ਰਹਿਣਗੇ ਵੀ ਅਕਾਲੀ| ਉਹਨਾਂ ਨੇ ਪਾਰਟੀ ਦੀ ਸੇਵਾ ਦਾ ਮੌਕਾ ਮੁੜ ਲੈਣ ਲਈ ਸਨਿਮਰ ਬੇਨਤੀ ਵੀ ਕੀਤੀ ਹੈ। ਪਾਰਟੀ ਵੱਲੋਂ ਸ. ਲੰਗਾਹ ਵੱਲੋਂ ਦਿੱਤੀ ਗਈ ਬੇਨਤੀ ਨੂੰ ਉਹਨਾਂ ਵੱਲੋਂ ਪੇਸ਼ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿਚਾਰਨ ਉਪਰੰਤ ਸ. ਸੁੱਚਾ ਸਿੰਘ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਧਾਰਣ ਵਰਕਰ ਵਜੋਂ ਮੁੜ ਸੇਵਾ ਕਰਨ ਦਾ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।


 



ਜਾਣੋ ਪੂਰਾ ਮਾਮਲਾ


ਲੰਗਾਹ ਖਿਲਾਫ 29 ਸਤੰਬਰ 2017 ਨੂੰ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਨੇ ਦੋਸ਼ ਲਾਇਆ ਸੀ ਕਿ ਲੰਗਾਹ 2009 ਤੋਂ ਉਸ ਨਾਲ ਬਲਾਤਕਾਰ ਕਰ ਰਿਹਾ ਸੀ। ਇਸ ਔਰਤ ਨੇ ਇੱਕ ਵੀਡੀਓ ਕਲਿੱਪ ਵੀ ਬਣਾਈ ਸੀ, ਜਿਸ ਨੂੰ ਉਸ ਨੇ ਪੁਲਿਸ ਹਵਾਲੇ ਕਰ ਦਿੱਤਾ ਸੀ। ਬਾਅਦ ਵਿੱਚ ਗੁਰਦਾਸਪੁਰ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ। 5 ਅਕਤੂਬਰ 2017 ਨੂੰ ਲੰਗਾਹ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅਦਾਲਤ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਵਾਪਸ ਲੈਣ ਤੋਂ ਬਾਅਦ ਲੰਗਾਹ ਨੂੰ ਬਰੀ ਕਰ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ: ਅੱਜ ਸ਼ਾਰਦੀਆ ਨਰਾਤਿਆਂ ਦਾ ਦੂਜਾ ਦਿਨ, ਜਾਣੋ ਮਾਂ ਬ੍ਰਹਮਚਾਰਿਣੀ ਦੀ ਪੂਜਾ ਦਾ ਮੁਹੂਰਤ, ਵਿਧੀ ਅਤੇ ਆਰਤੀ