ਗੁਰਦਾਸਪੁਰ: ਪੰਥ ਵਿੱਚੋਂ ਛੇਕਿਆ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰ ਰਿਹਾ ਹੈ। ਬਲਾਤਕਾਰ ਕੇਸ ਵਿੱਚ ਘਿਰਨ ਮਗਰੋਂ ਲੰਗਾਹ ਨੂੰ ਸ਼੍ਰੀ ਅਕਾਲ ਤਖ਼ਤ ਵੱਲੋਂ ਪੰਥ ਤੋਂ ਛੇਕ ਦਿੱਤਾ ਗਿਆ ਸੀ। ਉਸ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਵੀ ਕੱਢ ਦਿੱਤਾ ਗਿਆ ਸੀ। ਲੰਗਾਹ ਚਾਹੇ ਬਲਾਤਕਾਰ ਕੋਸ ਵਿੱਚੋਂ ਬਰੀ ਹੋ ਗਏ ਹਨ ਪਰ ਅਜੇ ਤੱਕ ਸ਼੍ਰੀ ਅਕਾਲ ਤਖ਼ਤ ਵੱਲੋਂ ਉਨ੍ਹਾਂ ਨੂੰ ਪੰਥ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਸ ਲਈ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਪੰਥ ਵਿੱਚੋਂ ਛੇਕਿਆ ਬੰਦਾ ਅਕਾਲੀ ਦਲ ਲਈ ਚੋਣ ਪ੍ਰਚਾਰ ਕਿਵੇਂ ਕਰ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ-ਭਾਜਪਾ ਦੇ ਸੰਭਾਵੀਂ ਉਮੀਦਵਾਰ ਦੇ ਹੱਕ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੰਘੇ ਦਿਨ ਪਿੰਡ ਪੱਬਾਂਰਾਲੀ ’ਚ ਜਨਤਕ ਮੀਟਿੰਗ ਕਰਕੇ ਹਾਜ਼ਰ ਲੋਕਾਂ ਨੂੰ ਕਾਂਗਰਸ ਉਮੀਦਵਾਰ ਨੂੰ ਹਰਾਉਣ ਦਾ ਸੱਦਾ ਦਿੱਤਾ।
ਇਸ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਕਿਹਾ ਕਿ ਪੰਥ ਤੋਂ ਛੇਕਿਆਂ ਬੰਦਾ ਜਨਤਕ ਮੀਟਿੰਗਾਂ ਕਰਕੇ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਦੇ ਰਿਹਾ ਹੈ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਕਿ ਅਜਿਹੀ ਪਿਰਤ ਦਾ ਭਵਿੱਖ ’ਚ ਕੌਮ ਨੂੰ ਭਾਰੀ ਨੁਕਸਾਨ ਵੀ ਉਠਾਉਣਾ ਪੈ ਸਕਦਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਉਧਰ, ਲੰਗਾਹ ਨੇ ਜਨਤਕ ਮੀਟਿੰਗ ਵਿੱਚ ਕਿਹਾ ਕਿ ਉਹ ਪਾਰਟੀ ਸੰਕਟ ਵਿੱਚ ਹੋਣ ਸਮੇਂ ਚੁੱਪ ਨਹੀਂ ਬੈਠ ਸਕਦੇ। ਉਨ੍ਹਾਂ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ, ਕਸਬਿਆਂ ’ਚ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਉਮੀਦਵਾਰ ਦੀ ਜਿੱਤ ਲਈ ਅਪੀਲ ਕੀਤੀ ਜਾ ਰਹੀ ਹੈ। ਇਸ ਬਾਰੇ ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਲੰਗਾਹ ਨੂੰ 2017 ਵਿੱਚ ਸ਼੍ਰੀ ਅਕਾਲ ਤਖ਼ਤ ਤੋਂ ਗੁਰਮਤਾ ਕਰਕੇ ਪੰਥ ਤੋਂ ਛੇਕਿਆ ਗਿਆ ਸੀ, ਤਖ਼ਤ ਵੱਲੋਂ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਦਿੱਤਾ ਗਿਆ। ਉਧਰ, ਐਸਜੀਪੀਸੀ ਮੈਂਬਰ ਜਥੇਦਾਰ ਸ਼ਾਹਪੁਰ ਨੇ ਕਿਹਾ ਕਿ ਇਸ ਮਾਮਲੇ ਨੂੰ ਜਥੇਦਾਰ ਅਕਾਲ ਤਖ਼ਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਪੰਥ 'ਚੋਂ ਛੇਕੇ ਲੰਗਾਹ ਮੁੜ 'ਪੰਥਕ' ਰੰਗ 'ਚ ਰੰਗੇ, ਸ਼੍ਰੋਮਣੀ ਅਕਾਲੀ ਦਲ ਲਈ ਡਟੇ
ਏਬੀਪੀ ਸਾਂਝਾ
Updated at:
22 Apr 2019 12:11 PM (IST)
ਪੰਥ ਵਿੱਚੋਂ ਛੇਕਿਆ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰ ਰਿਹਾ ਹੈ। ਬਲਾਤਕਾਰ ਕੇਸ ਵਿੱਚ ਘਿਰਨ ਮਗਰੋਂ ਲੰਗਾਹ ਨੂੰ ਸ਼੍ਰੀ ਅਕਾਲ ਤਖ਼ਤ ਵੱਲੋਂ ਪੰਥ ਤੋਂ ਛੇਕ ਦਿੱਤਾ ਗਿਆ ਸੀ। ਉਸ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਵੀ ਕੱਢ ਦਿੱਤਾ ਗਿਆ ਸੀ। ਲੰਗਾਹ ਚਾਹੇ ਬਲਾਤਕਾਰ ਕੋਸ ਵਿੱਚੋਂ ਬਰੀ ਹੋ ਗਏ ਹਨ ਪਰ ਅਜੇ ਤੱਕ ਸ਼੍ਰੀ ਅਕਾਲ ਤਖ਼ਤ ਵੱਲੋਂ ਉਨ੍ਹਾਂ ਨੂੰ ਪੰਥ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਸ ਲਈ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਪੰਥ ਵਿੱਚੋਂ ਛੇਕਿਆ ਬੰਦਾ ਅਕਾਲੀ ਦਲ ਲਈ ਚੋਣ ਪ੍ਰਚਾਰ ਕਿਵੇਂ ਕਰ ਸਕਦਾ ਹੈ।
- - - - - - - - - Advertisement - - - - - - - - -