ਉਧਰ ਇਸ ਗੱਲ ਦੀ ਚਰਚਾ ਛਿੜਣ ਮਗਰੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਕਸ਼ਨ ਲਿਆ ਹੈ। ਉਨ੍ਹਾਂ ਲੰਗਾਹ ਨੂੰ ਸਿਰੋਪਾ ਦੇਣ ਵਾਲੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਤੇ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪੰਥ ਵਿੱਚੋਂ ਛੇਕੇ ਵਿਅਕਤੀ ਨਾਲ ਮਿਲਵਰਤਣ ਰੱਖਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਾਸਤੇ ਫਲਾਇੰਗ ਵਿਭਾਗ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਦੀ ਜਾਂਚ ਰਿਪੋਰਟ ਆਉਣ ਮਗਰੋਂ ਦੋਸ਼ੀਆਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਦਿ ਲੰਗਾਹ ਦਾ ਵਿਰੋਧ ਕਰਦਿਆਂ ਸੋਮਵਾਰ ਨੂੰ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਇਆ ਕਿ ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਕਥਿਤ ਉਲੰਘਣਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਭੋਰਾ ਸਾਹਿਬ ਨੂੰ ਦੁੱਧ ਨਾਲ ਪਵਿੱਤਰ ਕੀਤਾ ਜਾਵੇ ਤੇ ਅਪਵਿੱਤਰ ਚੌਰ ਸਾਹਿਬ ਨੂੰ ਸਸਕਾਰ ਕਰ ਕੇ ਇਸ ਲਈ ਜ਼ਿੰਮੇਵਾਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਉਧਰ, ਗੁਰਦੁਆਰੇ ਦੇ ਮੈਨੇਜਰ ਕਰਮ ਸਿੰਘ ਨੇ ਸਪੱਸ਼ਟ ਕੀਤਾ ਕਿ ਅਖੰਡ ਪਾਠ ਸਾਹਿਬ 2015 ਦਾ ਬੁੱਕ ਹੈ ਤੇ ਜਦੋਂ ਭੋਗ ਵੇਲੇ ਉਨ੍ਹਾਂ ਦੇ ਨੋਟਿਸ ਵਿੱਚ ਆਇਆ ਤਾਂ ਕਿਸੇ ਵੀ ਮੁਲਾਜ਼ਮ ਨੇ ਸੁੱਚਾ ਸਿੰਘ ਲੰਗਾਹ ਨੂੰ ਸਿਰੋਪਾਓ ਨਹੀਂ ਦਿੱਤਾ ਤੇ ਨਾ ਹੀ ਕੋਈ ਸੰਪਰਕ ਬਣਾਇਆ।