ਅੰਮ੍ਰਿਤਸਰ: ਅਸ਼ਲੀਲ ਵੀਡੀਓ ਕਾਰਨ ਸਿੱਖ ਪੰਥ ਵਿੱਚੋਂ ਕੱਢੇ ਗਏ ਸਾਬਕਾ ਮੰਤਰੀ ਤੇ ਐਸਜੀਪੀਸੀ ਮੈਂਬਰ ਸੁੱਚਾ ਸਿੰਘ ਲੰਗਾਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਦਫਤਰ ਪਹੁੰਚੇ। ਉਨ੍ਹਾਂ ਨੇ ਇੱਥੇ ਖਿਮਾ ਯਾਚਨਾ ਦੀ ਬੇਨਤੀ ਕੀਤੀ ਤੇ ਇਸ ਸਬੰਧੀ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੀਏ ਨੂੰ ਸੌਂਪਿਆ।

ਉਨ੍ਹਾਂ ਕਿਹਾ ਕਿ ਉਹ ਅੱਜ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਆਏ ਹਨ। ਉਨ੍ਹਾਂ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਸਿੱਖ ਪੰਥ ਵਿੱਚ ਵਾਪਸ ਲਿਆ ਜਾਵੇ।

ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਦਾ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਇੱਕ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਨਜ਼ਰ ਆ ਰਹੇ ਸੀ। ਇਸ ਕਰਕੇ ਉਨ੍ਹਾਂ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਇਸ ਲਈ ਉਨ੍ਹਾਂ ਦਾ ਸਿਆਸੀ ਕਰੀਅਰ ਠੱਪ ਹੋ ਗਿਆ ਸੀ।

ਮੰਨਿਆ ਜਾ ਰਿਹਾ ਹੈ ਕਿ ਲੰਗਾਹ ਮੁੜ ਸਿਆਸਤ ਵਿੱਚ ਸਰਗਮ ਹੋਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਦੀ ਪੰਥ ਵਿੱਚ ਵਾਪਸੀ ਜ਼ਰੂਰੀ ਹੈ।