Punjab Poliitcs: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੇ ਸਮਰਥਕਾਂ ਨਾਲ ਧਾਰੀਵਾਲ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਪਣਾ ਸਖ਼ਤ ਰਵੱਈਆ ਦਿਖਾਇਆ। ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਮੇਰੇ ਆਪਣੇ ਹੀ ਲੋਕ ਮੇਰੇ ਵਿਰੁੱਧ ਹਨ। ਲੋਕ ਸਭਾ ਚੋਣਾਂ ਦੌਰਾਨ ਮੇਰੇ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ। ਇਸ ਲਈ ਉਨ੍ਹਾਂ ਐਲਾਨ ਕੀਤਾ ਕਿ ਉਹ 22 ਤਰੀਕ ਨੂੰ ਵੱਡੀ ਰੈਲੀ ਕਰਨਗੇ ਅਤੇ ਉਸ ਵਿੱਚ ਉਹ ਵੱਡਾ ਫੈਸਲਾ ਲੈਣਗੇ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਅਕਾਲੀ ਦੇ ਕੁਝ ਨੁਮਾਇੰਦੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ 'ਤੇ ਪਰਚੇ ਵੀ ਚੱਲ ਰਹੇ ਹਨ ਪਰ ਪਾਰਟੀ ਨੇ ਚੋਣਾਂ ਲਈ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਨਾਲ ਹਨ ਅਤੇ ਉਹ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦਾ ਬਹੁਤ ਘੱਟ ਨੁਕਸਾਨ ਕੀਤਾ ਹੈ ਪਰ ਉਨ੍ਹਾਂ ਦੇ ਆਪਣੇ ਹੀ ਲੋਕ ਉਨ੍ਹਾਂ ਨੂੰ ਬਹੁਤ ਨੁਕਸਾਨ ਪਹੁੰਚਾ ਰਹੇ ਹਨ ਜਿਸ ਕਾਰਨ ਅਕਾਲੀ ਦਲ ਨੂੰ ਨੁਕਸਾਨ ਹੋਵੇਗਾ।


22 ਨੂੰ ਰੈਲੀ ਕਰਕੇ ਸਖ਼ਤ ਰੁਖ਼ ਅਖਤਿਆਰ ਕਰਨਗੇ


ਕੁਝ ਸਥਾਨਕ ਆਗੂ ਹਾਈਕਮਾਂਡ ਨੂੰ ਗੁਮਰਾਹ ਕਰ ਰਹੇ ਹਨ ਜਿਸ ਕਾਰਨ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਨੇ ਅਜੇ ਵੀ ਉਨ੍ਹਾਂ ਨਾਲ ਸੰਪਰਕ ਨਾ ਕੀਤਾ ਤਾਂ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇੰਨਾ ਹੀ ਨਹੀਂ ਉਨ੍ਹਾਂ 22 ਤਰੀਕ ਨੂੰ ਵੱਡੀ ਰੈਲੀ ਕਰਕੇ ਸਖ਼ਤ ਰੁਖ਼ ਅਪਣਾਉਣ ਦੀ ਗੱਲ ਵੀ ਕਹੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।