Amritsar: ਪੰਥ ਵਿੱਚੋਂ ਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਨੇਤਾ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਨਖਾਹੀਆ ਕਰਾਰ ਦੇ ਕੇ ਧਾਰਮਿਕ ਸਜ਼ਾ ਲਾਈ ਹੈ। ਜਿਸ ਵਿੱਚ ਲੰਗਾਹ 21 ਦਿਨਾਂ ਲਈ ਹਰਿਮੰਦਰ ਸਾਹਿਬ ਵਿੱਚ ਬਰਤਨਾ ਸਾਫ਼ ਕਰਨ ਦੀ ਸੇਵਾ ਤੋਂ ਇਲਾਵਾ 21 ਦਿਨ ਹੀ ਪਰਿਕਰਮਾ ਵਿੱਚ ਬੈਠ ਕੇ ਪਾਠ ਕਰਨਗੇ ਤੇ ਗੁਰਬਾਣੀ ਸਰਵਣ ਕਰਨਗੇ। 


ਜ਼ਿਕਰ ਕਰ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤਸਿੰਘ ਵੱਲੋਂ ਕਿਹਾ ਗਿਆ ਹੈ ਕਿ ਧਾਰਮਿਕ ਸਜ਼ਾ ਦੌਰਾਨ ਸੁੱਚਾ ਸਿੰਘ ਲੰਗਾਹ ਨਾ ਤਾਂ ਕਿਸੇ ਨਾਲ ਗੱਲ ਕਰਨਗੇ ਤੇ ਨਾ ਹੀ ਸੇਵਾ ਕਰਨ ਦਾ ਦਿਖਾਵਾ ਕਰਨਗੇ, ਇਸ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਪਾਉਣ ਤੋਂ ਵੀ ਵਰਜਿਆ ਗਿਆ ਹੈ।


ਦੱਸ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲੰਗਾਹ ਤੋਂ ਪੁੱਛਿਆ ਗਿਆ ਕਿ ਉਹ ਆਪਣੇ ਗੁਨਾਹ ਲਈ ਗ਼ਲਤੀ ਮੰਨਦੇ ਹਨ ਜਿਸ ’ਤੇ ਲੰਗਾਹ ਨੇ ਆਪਣੀ ਗ਼ਲਤੀ ਮੰਨਦਿਆਂ ਸੰਗਤ ਵੱਲ ਮੂੰਹ ਕਰਕੇ ਪੰਜ ਵਾਰ ਮੁਆਫ਼ੀ ਮੰਗੀ। 


ਇਹ ਵੀ ਪੜ੍ਹੋ: Gun Culture: ਹਥਿਆਰਾਂ ਸਮੇਤ ਫੋਟੋਆਂ ਪਾਉਣ ਵਾਲਿਆਂ ਨੂੰ ਵਕਤੀ ਰਾਹਤ, ਪੁਲਿਸ ਨੇ ਦਿੱਤਾ 72 ਘੰਟਿਆਂ ਦਾ ਅਲਟੀਮੇਟਮ


ਜ਼ਿਕਰ ਕਰ ਦਈਏ ਕਿ  ਸੁੱਚਾ ਲੰਗਾਹ ਦੀ ਇਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਕ ਔਰਤ ਨੇ ਲੰਗਾਹ ’ਤੇ ਜਬਰ-ਜ਼ਿਨਾਹ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਹਾਲਾਂਕਿ ਇਸ ਦੌਰਾਨ ਅਦਾਲਤ ਨੇ ਸੁੱਚਾ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਸੀ, ਇਸ ਸਭ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿੱਚ ਛੇਕ ਦਿੱਤਾ ਗਿਆ ਸੀ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਵੀ ਬਾਹਰ ਦਾ ਰਾਹ ਵਿਖਾ ਦਿੱਤਾ ਗਿਆ ਸੀ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।