Weather Today in Punjab: ਮੌਸਮ ਨੇ ਵਧਾਈ ਪਰੇਸ਼ਾਨੀ, IMD ਦੀ ਕਿਸਾਨਾਂ ਨੂੰ ਅਪੀਲ - 'ਹੁਣ ਨਾ ਕਰੋ ਕਣਕ ਦੀ ਸਿੰਚਾਈ'
Weather Update Today: ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹੈ। ਬੱਦਲਵਾਈ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ, ਜਦਕਿ ਹਰਿਆਣਾ ਦੇ ਕਈ ਹਿੱਸਿਆਂ 'ਚ ਹਲਕੀ ਬੂੰਦਾਬਾਂਦੀ ਵੀ ਸ਼ੁਰੂ ਹੋ ਗਈ ਹੈ।
Punjab News: ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬੱਦਲਵਾਈ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅਜਿਹੇ 'ਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਸਿੰਚਾਈ ਨਾ ਕਰਨ ਦੀ ਅਪੀਲ ਕੀਤੀ ਹੈ, ਜਿਸ ਬਾਰੇ ਪਹਿਲਾਂ ਤਾਪਮਾਨ ਵਧਣ ਕਾਰਨ ਚਿੰਤਾ ਪ੍ਰਗਟਾਈ ਜਾ ਰਹੀ ਸੀ। ਪਿਛਲੇ ਹਫ਼ਤੇ ਤਾਪਮਾਨ ਆਮ ਨਾਲੋਂ 8 ਤੋਂ 9 ਡਿਗਰੀ ਵੱਧ ਚੱਲ ਰਿਹਾ ਸੀ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੱਕ ਦਰਜ ਕੀਤਾ ਗਿਆ ਸੀ।
ਕਣਕ ਲਈ ਲਾਹੇਵੰਦ ਹੋ ਸਕਦੈ ਮੌਸਮ
ਪੰਜਾਬ ਵਿੱਚ ਰਾਤ ਦਾ ਤਾਪਮਾਨ ਵੀ 12-13 ਡਿਗਰੀ ਤੱਕ ਜਾ ਰਿਹਾ ਹੈ, ਜੋ ਕਿ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਵੱਧ ਹੈ। ਅਜਿਹਾ ਉੱਚ ਤਾਪਮਾਨ ਕਣਕ ਦੀ ਫ਼ਸਲ ਲਈ ਠੀਕ ਨਹੀਂ ਹੈ। ਵੱਧ ਤਾਪਮਾਨ ਕਾਰਨ ਦਬਾਅ ਬਣ ਗਿਆ ਹੈ ਅਤੇ ਪੱਛਮੀ ਗੜਬੜੀ ਦਾ ਅਸਰ ਪੰਜਾਬ ਵਿੱਚ ਦੇਖਿਆ ਗਿਆ ਹੈ, ਬੱਦਲਵਾਈ ਹੈ, ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅਗਲੇ 24 ਤੋਂ 48 ਘੰਟਿਆਂ ਤੱਕ ਪੰਜਾਬ ਵਿੱਚ ਇਸ ਦਾ ਅਸਰ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਦਿਨ ਅਤੇ ਰਾਤ ਦਾ ਤਾਪਮਾਨ ਵੀ ਡਿੱਗ ਜਾਵੇਗਾ, ਜੋ ਕਣਕ ਲਈ ਲਾਹੇਵੰਦ ਹੋਵੇਗਾ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਕਣਕ ਦੀ ਫ਼ਸਲ ਦੀ ਸਿੰਚਾਈ ਨਾ ਕੀਤੀ ਜਾਵੇ ਅਤੇ ਨਾ ਹੀ ਛਿੜਕਾਅ ਕੀਤਾ ਜਾਵੇ।
ਲਗਾਤਾਰ ਬਦਲਦਾ ਜਾ ਰਿਹੈ ਮੌਸਮ
ਪੰਜਾਬ ਦਾ ਮੌਸਮ ਲਗਾਤਾਰ ਕਰਵਟ ਲੈਂਦਾ ਨਜ਼ਰ ਆ ਰਿਹਾ ਹੈ। ਫਰਵਰੀ ਮਹੀਨੇ ਤੋਂ ਹੀ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਸੀ। ਇਸੇ ਮੌਸਮ ਵਿਭਾਗ ਨੇ ਪਹਿਲਾਂ ਹੀ 28 ਫਰਵਰੀ ਤੋਂ 3 ਮਾਰਚ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ। ਇਸ ਦੇ ਨਾਲ ਹੀ ਕੁਝ ਇਲਾਕਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਮੁਤਾਬਕ 28 ਫਰਵਰੀ ਤੋਂ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰੀ ਪਹਾੜੀ ਖੇਤਰਾਂ ਵਿੱਚ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ