Mansa News: ਪੰਜਾਬ ਦੇ ਮਾਨਸਾ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਪੁਲਿਸ ਨੇ ਸ਼ਹਿਰ ਦੇ ਲਗਭਗ ਅੱਧਾ ਦਰਜਨ ਹੋਟਲਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਲਗਭਗ ਇੱਕ ਦਰਜਨ ਮਰਦਾਂ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਤੋਂ ਬਾਅਦ ਇਲਾਕੇ ਵਿੱਚ ਵੀ ਦਹਿਸ਼ਤ ਫੈਲ ਗਈ। 

Continues below advertisement

ਜੀ ਹਾਂ ਮਾਨਸਾ ਪੁਲਿਸ ਨੇ ਸ਼ਹਿਰ ਦੇ ਇੱਕ ਹੋਟਲ 'ਤੇ ਛਾਪਾਮਾਰੀ ਕੀਤੀ ਅਤੇ ਲਗਭਗ ਇੱਕ ਦਰਜਨ ਮਰਦਾਂ ਅਤੇ ਔਰਤਾਂ ਨੂੰ ਕਾਬੂ ਕਰ ਲਿਆ। ਮਹਿਲਾ ਪੁਲਿਸ ਇੰਸਪੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ਹਿਰ ਦੇ ਕਈ ਹੋਟਲਾਂ ਵਿੱਚ ਵੇਸਵਾਗਮਨੀ ਹੋ ਰਹੀ ਹੈ, ਜਿਸ ਕਾਰਨ ਅੱਜ ਮਾਨਸਾ ਦੇ ਕਈ ਹੋਟਲਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਇਨ੍ਹਾਂ ਹੋਟਲਾਂ ਤੋਂ ਮਰਦਾਂ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।