ਪੜਚੋਲ ਕਰੋ

ਸ਼ਿਵ ਸੈਨਾ ਪ੍ਰਧਾਨ ਸੁਧੀਰ ਸੂਰੀ ਨੂੰ ਫੜਨ ਲਈ 1300 ਕਿਲੋਮੀਟਰ ਪਿੱਛੇ ਦੌੜੀ ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਵ ਸੈਨਾ ਵਾਲਾ ਸੁਧੀਰ ਸੂਰੀ ਪੰਜਾਬ ਪੁਲਿਸ ਦੇ ਅੜਿੱਕੇ, ਇੰਦੌਰ ਜਾ ਕੇ ਦਬੋਚਿਆ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਦੀ ਸਵੇਰ ਪੰਜਾਬ ਪੁਲਿਸ ਅੰਮ੍ਰਿਤਸਰ (ਦਿਹਾਤੀ) ਦੀਆਂ 11 ਜਵਾਨਾਂ ਵਾਲੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਲਈ ਮੁਹਿੰਮ ਚਲਾਈ ਗਈ ਸੀ। ਇਸ ਮਗਰੋਂ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਉਸ ਦੇ ਨਾਂ ਦੀ ਵਰਤੋਂ ਕਰਕੇ ਕਿਸੇ ਹੋਰ ਵਿਅਕਤੀ ਵੱਲੋਂ ਵਾਇਸਓਵਰ ਕੀਤਾ ਗਿਆ ਹੈ। ਸ਼ਿਵ ਸੈਨਾ ਲੀਡਰ ਸੂਰੀ ਹੋਇਆ ਰੂਪੋਸ਼, ਪੰਜਾਬ ਪੁਲਿਸ ਤੋਂ ਖਤਰੇ ਦਾ ਦਾਅਵਾ ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਤੇ ਭਾਰਤ ਤੇ ਵਿਦੇਸ਼ ਦੋਵਾਂ ਵਿੱਚ ਭਾਰੀ ਅਲੋਚਨਾ ਹੋਣ ਤੋਂ ਬਾਅਦ ਜੰਡਿਆਲਾ ਪੁਲਿਸ, ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਵਿਰੁੱਧ ਅਪਰਾਧਿਕ ਕੇਸ ਐਫਆਈਆਰ ਨੰ. 208, ਆਈਪੀਸੀ ਦੀ ਧਾਰਾ 153-ਏ, 354 ਏ, 509 ਤੇ 67 ਆਈ ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਸੂਰੀ ਵੱਲੋਂ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਰਾਹੀਂ ਸ਼ੱਕੀ ਵਿਅਕਤੀ ਖਿਲਾਫ ਵੱਡੇ ਪੱਧਰ `ਤੇ ਕਾਰਵਾਈ ਦੇ ਆਦੇਸ਼ ਦਿੱਤੇ। ਕੋਰੋਨਾ ਦਾ ਕਹਿਰ: ਪੰਜਾਬ ਦੇ 5 ਜ਼ਿਲ੍ਹੇ ਬਣੇ ਕੰਟੇਨਮੈਂਟ ਜ਼ੋਨ, ਰੋਕਾਂ ਤੇ ਸਖਤ ਪਾਬੰਦੀਆਂ ਲਾਗੂ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਫੌਰੈਂਸਿਕ ਸਾਇੰਸ ਲੈਬਾਰਟਰੀ ਪਾਸੋਂ ਜਲਦੀ ਤੋਂ ਜਲਦੀ ਕਲਿੱਪ ਦੀ ਜਾਂਚ ਕਰਵਾਈ ਜਾਵੇ। ਇਸ ਤੋਂ ਬਾਅਦ ਦੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਮੱਧ ਪ੍ਰਦੇਸ਼ ਪੁਲਿਸ ਦੇ ਤਾਲਮੇਲ ਨਾਲ ਸਫਲਤਾਪੂਰਵਕ ਚਲਾਇਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਉਸਨੇ ਦੋ ਪੁਲਿਸ ਟੀਮਾਂ ਨੂੰ ਇੰਦੌਰ ਭੇਜਣ ਸਮੇਂ ਮੱਧ ਪ੍ਰਦੇਸ਼ ਵਿਚ ਆਪਣੇ ਹਮਰੁਤਬਾ ਅਧਿਕਾਰੀ ਵਿਵੇਕ ਜੋਹਰੀ ਨਾਲ ਨਿੱਜੀ ਤੌਰ `ਤੇ ਗੱਲ ਕੀਤੀ ਸੀ। 1 ਡੀਐਸਪੀ (ਔਰਤਾਂ ਵਿਰੁੱਧ ਅਪਰਾਧ) ਹਰੀਸ਼ ਬਹਿਲ, 2 ਐਸ.ਆਈ, 3 ਏਐਸਆਈ ਤੇ 5 ਕਾਂਸਟੇਬਲਾਂ ਵਾਲੀਆਂ ਟੀਮਾਂ ਨੇ ਇੰਦੌਰ ਪਹੁੰਚਣ ਲਈ 21 ਘੰਟਿਆਂ ਲਈ ਬਿਨਾਂ ਲਗਾਤਾਰ ਸਫਰ ਕਰਨ ਪਿੱਛੋਂ ਸੂਰੀ ਨੂੰ ਦਬੋਚਿਆ। ਪੰਜਾਬ ਪੁਲਿਸ ਹੁਣ ਜ਼ਮਾਨਤ ਰੱਦ ਕਰਨ ਸਬੰਧੀ ਅਰਜ਼ੀਆਂ ਲਈ ਸਬੰਧਤ ਨਿਆਂਇਕ ਅਦਾਲਤਾਂ ਵਿਚ ਜਾ ਰਹੀ ਹੈ ਜਿਥੇ ਸੂਰੀ ਨੂੰ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget