Sudhir Suri Shot death : ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪ੍ਰਦਰਸ਼ਨ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਗੋਲ਼ੀਆਂ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।  ਮਜੀਠੀ ਰੋਡ ਉੱਪਰ ਇਹ ਘਟਨਾ ਵਾਪਰੀ ਹੈ। 

 

ਮਿਲੀ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਿਰ ਦੇ ਬਾਹਰ ਸ਼ਿਵ ਸੈਨਾ ਆਗੂਆਂ ਨਾਲ ਧਾਰਮਿਕ ਮੂਰਤੀਆਂ ਦੀ ਬੇਅਦਬੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ, ਜਿੱਥੇ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ ਹਮਲਾਵਰ ਨੇ ਸੁਧੀਰ ਸੂਰੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੁਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

 

ਇਹ ਵੀ ਪੜ੍ਹੋ :  Sudhir Suri : ਅੰਮ੍ਰਿਤਸਰ 'ਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਮਾਰੀ ਗੋਲੀ , ਮੰਦਰ ਦੇ ਬਾਹਰ ਦੇ ਰਹੇ ਸੀ ਧਰਨਾ

 ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਹੈ। ਭਾਰੀ ਗਿਣਤੀ ’ਤ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ। ਇਥੇ ਸ਼ਿਵ ਸੈਨਾ ਆਗੂ ਅਤੇ ਹਿੰਦੂ ਆਗੂ ਆਹਮੋ-ਸਾਹਮਣੇ ਹੋ ਗਏ। ਓਧਰ ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ।

 

ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ 'ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ 'ਚ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੁਧਰੀ ਸੂਰੀ 'ਤੇ ਹਮਲਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।