Sudhir Suri Shot : ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲਾ ਨੌਜਵਾਨ ਗ੍ਰਿਫਤਾਰ
Sudhir Suri Shot : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਲੱਗਣ ਮਗਰੋਂ ਪੁਲਿਸ ਅਲਰਟ ਹੋ ਗਈ ਹੈ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ।
Sudhir Suri Shot : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਲੱਗਣ ਮਗਰੋਂ ਪੁਲਿਸ ਅਲਰਟ ਹੋ ਗਈ ਹੈ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ।
ਸੁਧੀਰ ਸੂਰੀ ਨੂੰ ਦੋ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੀ ਹਾਲਤ ਗੰਭੀਰ ਹੈ। ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਗੋਪਾਲ ਮੰਦਰ ਦੇ ਬਾਹਰ ਵਾਪਰੀ ਹੈ। ਹਮਲਾ ਤੋਂ ਬਾਅਦ ਸ਼ਿਵ ਸੈਨਾ ਨੇਤਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸ਼ਿਵ ਸੈਨਾ ਆਗੂ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ।
ਇਹ ਵੀ ਪੜ੍ਹੋ : Sudhir Suri : ਅੰਮ੍ਰਿਤਸਰ 'ਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਮਾਰੀ ਗੋਲੀ , ਮੰਦਰ ਦੇ ਬਾਹਰ ਦੇ ਰਹੇ ਸੀ ਧਰਨਾ
ਹਾਸਲ ਜਾਣਕਾਰੀ ਮੁਤਾਬਕ ਸ਼ਹਿਰ ’ਚ ਉਸ ਸਮੇਂ ਇੱਕ ਵੱਡੀ ਘਟਨਾ ਵਾਪਰੀ ,ਜਦੋਂ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਹੈ। ਇਹ ਲੀਡਰ ਪਹਿਲਾਂ ਵੀ ਕਾਫ਼ੀ ਵਿਵਾਦਾਂ ’ਚ ਰਿਹਾ ਹੈ, ਜਿਸ ਕਾਰਨ ਉਸ ਨੂੰ ਪੁਲਿਸ ਦੀ ਹਾਈ ਸਿਕਓਰਟੀ ਵੀ ਮਿਲੀ ਹੋਈ ਹੈ।