ਫਗਵਾੜਾ : ਫਗਵਾੜਾ ਵਿਖੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਅੱਜ ਕਪੂਰਥਲਾ ਦੇ ਡੀ.ਸੀ ਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਹੋਈ ਗੱਲਬਾਤ ਦੌਰਾਨ ਕੋਈ ਸਿੱਟਾ ਨਹੀਂ ਨਿਕਲਿਆ ਅਤੇ ਕਿਸਾਨਾਂ ਨੇ ਕਿਹਾ ਧਰਨਾ ਏਦਾਂ ਹੀ ਜਾਰੀ ਰਹੇਗਾ।

ਇਸ ਮੋਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਪ੍ਰਸ਼ਾਸ਼ਨ ਵੱਲੋਂ ਉਨਾਂ ਪਾਸੋਂ ਇਸ ਧਰਨੇ ਸਬੰਧੀ ਪੋ੍ਰਪਜਲ ਮੰਗੀ ਗਈ ਸੀ ,ਜਿਸ 'ਤੇ ਉਨਾਂ ਨੇ ਸਾਫ -ਸਾਫ ਸ਼ਬਦਾਂ ਵਿੱਚ ਕਿਹਾ ਕਿ ਕਿਸਾਨਾ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ਪਿੱਛੇ ਸਰਕਾਰ ਜਿੰਮੇਵਾਰ ਹੈ। ਉਨਾਂ ਕਿਹਾ ਕਿ ਫਿਲਹਾਲ ਇਸ ਮੀਟਿੰਗ ਵਿੱਚ ਕਿਸੇ ਵੀ ਤਰਾਂ ਦਾ ਹੱਲ ਨਹੀ ਨਿਕਲਿਆ। 


 

ਧਰਨੇ ਸਬੰਧੀ ਬੋਲਦਿਆਂ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ  ਦੀ ਬਕਾਇਆ ਰਾਸ਼ੀ ਜਾਰੀ ਨਹੀ ਹੁੰਦੀ ,ਉਦੋ ਤੱਕ ਕਿਸਾਨਾਂ ਦਾ ਇਹ ਧਰਨਾ ਜਾਰੀ ਰਹੇਗਾ। ਉਧਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨਾਲ ਪਹਿਲਾਂ ਵੀ ਮੀਟਿੰਗਾਂ ਕੀਤੀ ਗਈ ਸੀ ਤੇ ਹੁਣ ਵੀ ਉਨਾਂ ਵੱਲੋਂ ਇੱਕ ਕਮੇਟੀ ਬਣਾਈ ਗਈ ਹੈ, ਜਿਸ ਨੂੰ ਏ.ਡੀ.ਸੀ ਦੇਖ ਰਹੇ ਹਨ। ਉਨਾਂ ਕਿਹਾ ਕਿ ਇਸ ਧਰਨੇ ਨੂੰ ਲੈ ਕੇ ਕਿਸੇ ਨੂੰ ਕੋਈ ਦਿਕਤ ਨਾ ਆਵੇ। 
 

ਇਸ ਲਈ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਰੱਖੜੀ ਦੇ ਤਿਉਹਾਰ ਤੱਕ ਦਾ ਸਮਾਂ ਦਿੱਤਾ ਹੈ ਤੇ ਪ੍ਰਸ਼ਾਸ਼ਨ ਵੱਲੋਂ ਇਨਾਂ ਕਿਸਾਨਾਂ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਇਆ ਜਾਵੇਗਾ। ਉਨਾਂ ਨਾਲ ਕਿਹਾ ਕਿ ਪੰਜਾਬ ਵਿੱਚ ਜਿੱਥੇ ਕਿੱਤੇ ਕਿ ਮਿਲ ਦੀ ਪੋ੍ਰਪਟੀ ਸੀ ,ਉਸ ਨੂੰ ਅਟੈਚ ਕਰਨ ਲਈ ਸਾਰੇ ਹੀ ਡੀ.ਸੀ ਸਹਿਬਾਨ ਨੂੰ ਲੈਟਰ ਲਿਖ ਦਿੱਤੀ ਹੈ ਤੇ ਪੋ੍ਰਪਰਟੀ ਵੇਚ ਕੇ ਕਿਸਾਨਾਂ ਦੇ ਅਕਾਊਂਟ ਵਿੱਚ ਬਕਾਇਆ ਰਾਸ਼ੀ ਪਾ ਦਿੱਤੀ ਜਾਵੇਗੀ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।