ਪੜਚੋਲ ਕਰੋ
Advertisement
ਫਗਵਾੜਾ 'ਚ ਪਿਛਲੇ 28 ਦਿਨਾਂ ਤੋਂ ਚੱਲ ਰਿਹਾ ਗੰਨਾ ਕਿਸਾਨਾਂ ਦਾ ਧਰਨਾ 10 ਦਿਨਾਂ ਲਈ ਮੁਲਤਵੀ
ਗੰਨਾ ਕਿਸਾਨਾਂ ਵੱਲੋਂ ਫਗਵਾੜਾ ’ਚ ਪਿਛਲੇ 28 ਦਿਨਾਂ ਤੋਂ ਚਲਾਇਆ ਜਾ ਰਿਹਾ ਧਰਨਾ 10 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹੁਣ ਆਪਣੀਆਂ ਟਰੈਕਟਰ-ਟਰਾਲੀਆਂ ਨੂੰ ਹਾਈਵੇਅ ਤੋਂ ਹਟਾਉਣਾ ਸ਼ੁਰੂ ਕਰ ਦਿੱਤਾ ਹੈ।
ਕਪੂਰਥਲਾ: ਗੰਨਾ ਕਿਸਾਨਾਂ ਵੱਲੋਂ ਫਗਵਾੜਾ ’ਚ ਪਿਛਲੇ 28 ਦਿਨਾਂ ਤੋਂ ਚਲਾਇਆ ਜਾ ਰਿਹਾ ਧਰਨਾ 10 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹੁਣ ਆਪਣੀਆਂ ਟਰੈਕਟਰ-ਟਰਾਲੀਆਂ ਨੂੰ ਹਾਈਵੇਅ ਤੋਂ ਹਟਾਉਣਾ ਸ਼ੁਰੂ ਕਰ ਦਿੱਤਾ ਹੈ।
ਦੱਸ ਦੇਈਏ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਕਿ ਸ਼ੂਗਰ ਮਿੱਲ ਲਿਮਟਿਡ ਵੱਲੋਂ ਰੋਕੀ ਗਈ ਕਿਸਾਨਾਂ ਦੀ ਤਕਰੀਬਨ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਕੱਲ ਤੋਂ ਮਿਲਣੀ ਸ਼ੁਰੂ ਹੋ ਜਾਏਗੀ। ਇਸ ਭਰੋਸੇ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਕਰੋੜਾਂ ਰੁਪਏ ਦੀ ਰਾਸ਼ੀ ਵੀ ਇਕ ਹਫ਼ਤੇ ’ਚ ਕਿਸਾਨਾਂ ਦੇ ਖਾਤਿਆਂ ’ਚ ਆ ਜਾਵੇਗੀ। ਸਾਰੇ ਕਿਸਾਨਾਂ ਦੀ ਸਹਿਮਤੀ ਤੋਂ ਬਾਅਦ ਇਸ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਹਾਈਵੇ ਨੂੰ ਖੋਲ੍ਹ ਦਿੱਤਾ ਗਿਆ ਹੈ, ਜਿਥੇ ਕਿਸਾਨਾਂ ਨੇ ਆਪਣੀਆਂ ਟਰੈਕਟਰ-ਟਰਾਲੀਆਂ ਅਤੇ ਟੈਂਟਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅੰਮ੍ਰਿਤਸਰ
ਦੇਸ਼
Advertisement