ਫਰੀਦਕੋਟ: ਇੱਥੇ ਪਿਛਲੇ ਦਿਨੀਂ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਉਤੇ ਪੁਲਿਸ ਨੇ ਡਿਊਟੀ ਸਮੇਂ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਸਬੰਧਤ ਥਾਣਾ ਇੰਚਾਰਜ ਤੇ ਏ.ਐਸ.ਆਈ. ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪ੍ਰਸਾਸ਼ਨ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ।
ਯਾਦ ਰਹੇ ਕਿ ਪਿਛਲੇ ਦਿਨੀਂ ਫਰੀਦਕੋਟ ਜਗਤਾਰ ਸਿੰਘ ਤੇ ਉਸ ਦੀ ਪਤਨੀ ਸਲਵਿੰਦਰ ਕੌਰ ਆਪਣੀਆਂ ਦੋ ਧੀਆਂ ਹਰਭਜਨ ਕੌਰ ਤੇ ਪਰਵੀਨ ਕੌਰ ਨਾਲ ਖ਼ੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਨੋਟ ਵਿੱਚ ਇਨ੍ਹਾਂ ਨੇ ਆਪਣੇ ਗੁਆਂਢ ਦੇ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਜਗਤਾਰ ਸਿੰਘ ਦਾ ਆਪਣੇ ਗੁਆਂਢੀਆਂ ਨਾਲ ਝਗੜਾ ਸੀ।
ਇਸ ਕਾਰਨ ਉਸ ਨੇ ਤੰਗ ਆ ਕੇ ਨਹਿਰ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਨੇ ਤਕਰੀਬਨ ਮਹੀਨਾ ਪਹਿਲਾਂ ਆਪਣੇ ਗੁਆਂਢੀਆਂ ਖ਼ਿਲਾਫ਼ ਕੁੱਟਮਾਰ ਦਾ ਪਰਚਾ ਦਰਜ ਕਰਵਾਇਆ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ।