ਪੜਚੋਲ ਕਰੋ

Punjab News: ਮੰਤਰੀ ਕਹਿੰਦੇ ਸੂਬੇ ‘ਚ ਉਦਯੋਗ ਲਈ ਢੁਕਵਾਂ ਮਾਹੌਲ, ਵਿਰੋਧੀ ਕਹਿੰਦੇ ਪੰਜਾਬ ਦਾ ਮਾਹੌਲ ਖ਼ਰਾਬ

ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।

Punjab News: ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ ‘ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ਵਿੱਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਮ ਹੋਰ ਰੌਸ਼ਨ ਹੋਇਆ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲਗਭਗ 35,000 ਆਈ.ਟੀ. ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈ.ਟੀ. ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈ.ਟੀ. ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ ‘ਤੇ ਸਥਿਤ ਹੈ। ਲਗਭਗ 1700 ਏਕੜ ਦੇ ਫੈਲੇ ਪ੍ਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈ.ਟੀ. ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ।

ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈ.ਟੀ./ਆਈ.ਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈ.ਟੀ. ਸਪੈਸ਼ਲ ਈਕੋਨੋਮਿਕ ਜ਼ੋਨ ਹੈ। ਪੰਜਾਬ ਉੱਤਰੀ ਭਾਰਤ ਦਾ ਈ.ਐਸ.ਡੀ.ਐਮ. ਹੱਬ ਵੀ ਹੈ, ਜਿਸ ਵਿੱਚ ਮੋਹਾਲੀ ਵਿਖੇ ਭਾਰਤ ਦੀ ਇੱਕੋ ਇੱਕ ਐਪਲੀਕੇਸ਼ਨ ਸਪੈਸਿਫਿਕ ਇੰਟੀਗ੍ਰੇਟਿਡ ਸਰਕਟ (ਏ.ਐਸ.ਆਈ.ਸੀ.) ਉਤਪਾਦਨ ਇਕਾਈ ਸਥਿਤ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ।

ਟਾਪ ਹੈਡਲਾਈਨ

21 ਅਕਤੂਬਰ ਨੂੰ ਪੂਰੇ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ
21 ਅਕਤੂਬਰ ਨੂੰ ਪੂਰੇ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਝੋਟਾ ਕਤਲਕਾਂਡ 'ਚ ਐਕਸ਼ਨ ਕਮੇਟੀ ਨਾਲ ਗੱਲ ਕਰੇਗੀ ਸਰਕਾਰ, 3 ਲੇਡੀ IAS ਅਫਸਰਾਂ ਦੀ ਟੀਮ ਬਣਾਈ; ਕਮੇਟੀ ਨੇ ਕਿਹਾ ਸੀ- ਪੁਲਿਸ ਨਾਲ ਗੱਲ ਨਹੀਂ...
ਝੋਟਾ ਕਤਲਕਾਂਡ 'ਚ ਐਕਸ਼ਨ ਕਮੇਟੀ ਨਾਲ ਗੱਲ ਕਰੇਗੀ ਸਰਕਾਰ, 3 ਲੇਡੀ IAS ਅਫਸਰਾਂ ਦੀ ਟੀਮ ਬਣਾਈ; ਕਮੇਟੀ ਨੇ ਕਿਹਾ ਸੀ- ਪੁਲਿਸ ਨਾਲ ਗੱਲ ਨਹੀਂ...
ਜੱਗੂ ਭਗਵਾਨਪੁਰੀਆ ਦੀ ਪਤਨੀ ਲੜੇਗੀ ਚੋਣਾਂ, ਡਾਕਟਰੀ ਛੱਡ ਅਮਰੀਕਾ ਤੋਂ ਪਰਤੀ ਅਮਨਦੀਪ ਕੌਰ ਨੇ ਸਿਆਸਤ 'ਚ ਮਾਰੀ ਐਂਟਰੀ; ਮੱਚੀ ਹਲਚਲ
ਜੱਗੂ ਭਗਵਾਨਪੁਰੀਆ ਦੀ ਪਤਨੀ ਲੜੇਗੀ ਚੋਣਾਂ, ਡਾਕਟਰੀ ਛੱਡ ਅਮਰੀਕਾ ਤੋਂ ਪਰਤੀ ਅਮਨਦੀਪ ਕੌਰ ਨੇ ਸਿਆਸਤ 'ਚ ਮਾਰੀ ਐਂਟਰੀ; ਮੱਚੀ ਹਲਚਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Embed widget