ਪੜਚੋਲ ਕਰੋ

ਪੰਜਾਬ 'ਚ ਚੋਰਾਂ ਦਾ ਕਹਿਰ, ਸਰਕਾਰੀ ਮੋਟਰ ਵਰਕਸ ਤੋਂ ਮੋਟਰ-ਕੇਬਲ ਚੋਰੀ, ਪੈਨਲ ਟ੍ਰੇ ਵੀ ਲੈਕੇ ਹੋਏ ਫਰਾਰ; ਮੱਚਿਆ ਹੜਕੰਪ

Punjab News: ਸੁਜਾਨਪੁਰ ਦੇ ਵਾਰਡ ਨੰਬਰ 2 ਵਿੱਚ ਸਥਿਤ ਸਰਕਾਰੀ ਵਾਟਰ ਵਰਕਸ ਦੇ ਅਹਾਤੇ ਵਿੱਚ ਸੋਮਵਾਰ ਰਾਤ ਨੂੰ ਅਣਪਛਾਤੇ ਚੋਰਾਂ ਨੇ ਚੋਰੀ ਕੀਤੀ।

Punjab News: ਸੁਜਾਨਪੁਰ ਦੇ ਵਾਰਡ ਨੰਬਰ 2 ਵਿੱਚ ਸਥਿਤ ਸਰਕਾਰੀ ਵਾਟਰ ਵਰਕਸ ਦੇ ਅਹਾਤੇ ਵਿੱਚ ਸੋਮਵਾਰ ਰਾਤ ਨੂੰ ਅਣਪਛਾਤੇ ਚੋਰਾਂ ਨੇ ਚੋਰੀ ਕੀਤੀ। ਚੋਰਾਂ ਨੇ ਅਹਾਤੇ ਦਾ ਤਾਲਾ ਤੋੜ ਕੇ ਮੋਟਰ, ਕੀਮਤੀ ਕੇਬਲ ਅਤੇ ਪਾਣੀ ਵਿੱਚ ਦਵਾਈਆਂ ਦੇ ਛਿੜਕਾਅ ਲਈ ਵਰਤੀ ਜਾਣ ਵਾਲੀ ਪੈਨਲ ਟ੍ਰੇ ਚੋਰੀ ਕਰ ਲਈ। ਇਹ ਘਟਨਾ ਮੰਗਲਵਾਰ ਸਵੇਰੇ ਉਦੋਂ ਸਾਹਮਣੇ ਆਈ ਜਦੋਂ ਕਰਮਚਾਰੀ ਡਿਊਟੀ 'ਤੇ ਪਹੁੰਚੇ।

ਵਾਟਰ ਵਰਕਸ ਦੇ ਕਰਮਚਾਰੀ ਰਵੀ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਮ ਦਿਨਾਂ ਵਾਂਗ ਪਾਣੀ ਦੀ ਸਪਲਾਈ ਸ਼ੁਰੂ ਕਰਨ ਲਈ ਪਹੁੰਚੇ ਤਾਂ ਉਸ ਨੇ ਦੇਖਿਆ ਕਿ ਮੇਨ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ। ਜਦੋਂ ਅੰਦਰ ਜਾ ਕੇ ਵੇਖਿਆ ਤਾਂ ਲਗਭਗ 15-20 ਮੀਟਰ ਲੰਬੀ ਇੱਕ ਮੋਟੀ ਕੇਬਲ, ਇੱਕ ਛੋਟੀ ਪਾਣੀ ਦੀ ਮੋਟਰ ਅਤੇ ਪਾਣੀ ਵਿੱਚ ਦਵਾਈਆਂ ਮਿਲਾਉਣ ਲਈ ਵਰਤੀ ਜਾਂਦੀ ਪੈਨਲ ਟ੍ਰੇ ਗਾਇਬ ਸੀ।

ਪਹਿਲਾਂ ਵੀ ਚੋਰ ਦੇ ਚੁੱਕੇ ਵਾਰਦਾਤ ਨੂੰ ਅੰਜਾਮ

ਰਵੀ ਕੁਮਾਰ ਦੇ ਅਨੁਸਾਰ, ਇਸ ਚੋਰੀ ਨਾਲ ਵਿਭਾਗ ਅਤੇ ਪ੍ਰਸ਼ਾਸਨ ਨੂੰ ਲਗਭਗ 30,000 ਤੋਂ 40,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ, ਵਾਟਰ ਵਰਕਸ ਵਿਖੇ ਵੱਡੀ ਪਾਣੀ ਦੀ ਟੈਂਕੀ ਦੇ ਨੇੜੇ ਲੋਹੇ ਦੀ ਗਰਿੱਲ ਟੁੱਟ ਹੋਈ ਮਿਲੀ ਸੀ ਅਤੇ ਉਸਨੇ ਇਸਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।

ਘਟਨਾ ਬਾਰੇ ਪਤਾ ਲੱਗਣ 'ਤੇ ਵਾਟਰ ਵਰਕਸ ਦੇ ਇੱਕ ਹੋਰ ਕਰਮਚਾਰੀ ਸਾਹਿਲ ਨੇ ਕਿਹਾ ਕਿ ਉਸਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਹੈ। ਫੁਟੇਜ ਵਿੱਚ ਰਾਤ 11:45 ਵਜੇ ਦੇ ਕਰੀਬ ਕੁਝ ਸਥਾਨਕ ਮੁੰਡੇ ਉੱਥੇ ਬੈਠੇ ਨਜ਼ਰ ਆਏ ਹਨ। ਸਾਹਿਲ ਦਾ ਮੰਨਣਾ ਹੈ ਕਿ ਇਸ ਘਟਨਾ ਪਿੱਛੇ ਕਿਸੇ ਸਥਾਨਕ ਵਿਅਕਤੀ ਦਾ ਹੱਥ ਹੋ ਸਕਦਾ ਹੈ।

ਇਸ ਘਟਨਾ ਤੋਂ ਬਾਅਦ, ਵਿਭਾਗੀ ਇੰਚਾਰਜ ਰਾਹੀਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ। ਪੀੜਤਾਂ ਅਤੇ ਸਥਾਨਕ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਲਾਕੇ ਵਿੱਚ ਚੋਰੀ ਅਤੇ ਨਸ਼ਿਆਂ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਮੰਗ ਕੀਤੀ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਵੱਡੀ ਘਟਨਾ ਨਾ ਵਾਪਰੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
Embed widget