ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦੁਬਈ 'ਚ ਫਸੇ 20,000 ਪੰਜਾਬੀ, ਸੁਖਬੀਰ ਬਾਦਲ ਨੇ ਵਿਦੇਸ਼ ਮੰਤਰਾਲੇ ਤਕ ਕੀਤੀ ਪਹੁੰਚ
ਸੁਖਬੀਰ ਕਿਹਾ ਕਿ ਕਰੀਬ 20 ਹਜ਼ਾਰ ਪੰਜਾਬੀ ਦੁਬਈ ਵਿਚ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ ਕੱਢ ਦਿੱਤੇ ਗਏ ਹਨ। ਉਹ ਸਾਰੇ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਕਿਉਂਕਿ ਨਾ ਤਾਂ ਉਨ੍ਹਾਂ ਨੂੰ ਹੁਣ ਕੰਪਨੀਆਂ ਵੱਲੋਂ ਤਨਖਾਹ ਮਿਲ ਰਹੀ ਹੈ ਤੇ ਨਾ ਹੀ ਉਨ੍ਹਾਂ ਕੋਲ ਗੁਜ਼ਾਰੇ ਦਾ ਕੋਈ ਹੋਰ ਸਾਧਨ ਹੈ। ਇੱਥੋਂ ਤਕ ਕਿ ਉਨ੍ਹਾਂ ਦੇ ਪਾਸਪੋਰਟ ਵੀ ਕੰਪਨੀਆਂ ਨੇ ਜ਼ਬਤ ਕੀਤੇ ਹੋਏ ਹਨ।
![ਦੁਬਈ 'ਚ ਫਸੇ 20,000 ਪੰਜਾਬੀ, ਸੁਖਬੀਰ ਬਾਦਲ ਨੇ ਵਿਦੇਸ਼ ਮੰਤਰਾਲੇ ਤਕ ਕੀਤੀ ਪਹੁੰਚ Sukbir badal appeal to foreign minister to help Punjabi's who stuck in dubai ਦੁਬਈ 'ਚ ਫਸੇ 20,000 ਪੰਜਾਬੀ, ਸੁਖਬੀਰ ਬਾਦਲ ਨੇ ਵਿਦੇਸ਼ ਮੰਤਰਾਲੇ ਤਕ ਕੀਤੀ ਪਹੁੰਚ](https://static.abplive.com/wp-content/uploads/sites/5/2019/05/10174412/Sukhbir-badal.jpeg?impolicy=abp_cdn&imwidth=1200&height=675)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਯੁਕਤ ਅਰਬ ਅਮੀਰਾਤ 'ਚ ਫਸੇ ਪੰਜਾਬੀਆਂ ਨੂੰ ਉੱਥੋਂ ਕੱਢਣ ਲਈ ਵਿਦੇਸ਼ ਮੰਤਰਾਲੇ ਤਕ ਪਹੁੰਚ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਗੁਹਾਰ ਲਾਈ ਕਿ ਉਹ ਦੁਬਈ 'ਚ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਨ ਤਾਂ ਜੋ ਉੱਥੇ ਬਿਨਾਂ ਪਾਸਪੋਰਟ ਤੋਂ ਫਸੇ 20 ਹਜ਼ਾਰ ਪੰਜਾਬੀਆਂ ਭਾਰਤ ਵਾਪਸ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।
ਸੁਖਬੀਰ ਕਿਹਾ ਕਿ ਕਰੀਬ 20 ਹਜ਼ਾਰ ਪੰਜਾਬੀ ਦੁਬਈ ਵਿਚ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ ਕੱਢ ਦਿੱਤੇ ਗਏ ਹਨ। ਉਹ ਸਾਰੇ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਕਿਉਂਕਿ ਨਾ ਤਾਂ ਉਨ੍ਹਾਂ ਨੂੰ ਹੁਣ ਕੰਪਨੀਆਂ ਵੱਲੋਂ ਤਨਖਾਹ ਮਿਲ ਰਹੀ ਹੈ ਤੇ ਨਾ ਹੀ ਉਨ੍ਹਾਂ ਕੋਲ ਗੁਜ਼ਾਰੇ ਦਾ ਕੋਈ ਹੋਰ ਸਾਧਨ ਹੈ। ਇੱਥੋਂ ਤਕ ਕਿ ਉਨ੍ਹਾਂ ਦੇ ਪਾਸਪੋਰਟ ਵੀ ਕੰਪਨੀਆਂ ਨੇ ਜ਼ਬਤ ਕੀਤੇ ਹੋਏ ਹਨ।
ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਦਖ਼ਲਅੰਦਾਜ਼ੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਕਈ ਨੌਜਵਾਨਾਂ ਤੋਂ ਇਹ ਸੁਨੇਹੇ ਮਿਲੇ ਹਨ ਕਿ ਉਹ ਆਪਣੀਆਂ ਹਵਾਈ ਟਿਕਟਾਂ ਦਾ ਖਰਚ ਦੇਣ ਲਈ ਤਿਆਰ ਹਨ ਪਰ ਹਜ਼ਾਰਾਂ ਵਰਕਰ ਅਜਿਹੇ ਵੀ ਹਨ, ਜਿਨ੍ਹਾਂ ਨੇ ਆਪਣੀ ਬਚਤ ਰਾਸ਼ੀ ਖਰਚ ਲਈ ਹੈ ਤੇ ਉਨ੍ਹਾਂ ਕੋਲ ਵਾਪਸੀ ਦੀ ਟਿਕਟ ਦੇਣ ਜੋਗੇ ਪੈਸੇ ਵੀ ਨਹੀਂ ਹਨ।
ਉਨ੍ਹਾਂ ਵਿਦੇਸ਼ ਮੰਤਰੀ ਨੂੰ ਗੁਹਾਰ ਲਾਈ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਉੱਥੋਂ ਕੱਢਣ ਦੀ ਚਾਰਾਜੋਈ ਕੀਤੀ ਜਾ ਸਕੇ ਤਾਂ ਜੋ ਉਹ ਆਪਣੇ ਪਰਿਵਾਰਾਂ 'ਚ ਪਰਤ ਸਕਣ।
ਇਹ ਵੀ ਪੜ੍ਹੋ:
- ਕੋਰੋਨਾ ਵਾਇਰਸ: ਹਸਪਤਾਲਾਂ 'ਚ ਲਵਾਰਸ ਲਾਸ਼ਾਂ ਦੇ ਢੇਰ , ਆਪਣਿਆਂ ਨੇ ਹੀ ਫੇਰਿਆ ਮੂੰਹ
- ਸ਼ਹੀਦ ਗੁਰਚਰਨ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ, ਮਾਪਿਆਂ ਨੂੰ ਪੁੱਤ ਦੀ ਸ਼ਹੀਦੀ 'ਤੇ ਮਾਣ
- ਕੋਰੋਨਾ ਵਾਇਰਸ: ਭਿਆਨਕ ਹੋ ਰਹੀ ਮਹਾਮਾਰੀ, ਪ੍ਰਭਾਵਿਤ ਦੇਸ਼ਾਂ 'ਚੋਂ ਭਾਰਤ ਦਾ ਪੰਜਵਾਂ ਨੰਬਰ
- ਕੋਰੋਨਾ ਵਾਇਰਸ ਕਾਰਨ ਹੋ ਸਕਦੀਆਂ 5 ਤੋਂ 10 ਕਰੋੜ ਮੌਤਾਂ, ਖੋਜ 'ਚ ਵੱਡਾ ਖੁਲਾਸਾ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਸਿੱਖਿਆ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)