ਪੜਚੋਲ ਕਰੋ
Advertisement
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਸੁਖਬੀਰ ਬਾਦਲ ਨੇ ਕਿਹਾ 'ਗੈਗਸਟਰਾਂ ਦਾ ਪਿਉ'
ਸਾਬਕਾ ਉਪ ਮੁਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੈਗਸਟਰਾਂ ਦਾ ਸਭ ਤੋਂ ਵੱਡਾ ਪਿਉ ਗਰਦਾਨਿਆ ਹੈ। ਉਨ੍ਹਾਂ ਗੈਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ।
ਮਜੀਠਾ: ਸਾਬਕਾ ਉਪ ਮੁਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੈਗਸਟਰਾਂ ਦਾ ਸਭ ਤੋਂ ਵੱਡਾ ਪਿਉ ਗਰਦਾਨਿਆ ਹੈ। ਉਨ੍ਹਾਂ ਗੈਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ।
ਸੁਖਬੀਰ ਬਾਦਲ ਅੱਜ ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਆਏ ਸਨ।
ਸ਼ਰਧਾਂਜਲੀ ਭੇਟ ਕਰਨ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਗੁਰਦੀਪ ਸਿੰਘ ਦਾ ਸਿਆਸੀ ਕਤਲ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕਰਦਿਆਂ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ 1੦ ਦਿਨਾਂ ਦਾ ਸਮਾਂ ਦਿੰਦਿਆਂ ਕਿਹਾ ਕਿ ਜੇ ਕਾਤਲ ਫੜੇ ਨਹੀਂ ਜਾਂਦੇ ਤਾਂ ਮਜੀਠਾ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਕਿਸੇ ਨਾ ਕਿਸੇ ਬਹਾਨੇ ਅਕਾਲੀ ਵਰਕਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਗੈਗਸਟਰਾਂ ਨੂੰ ਵਰਤ ਕੇ ਰਾਜ ਕਰਨ ਦਾ ਸੁਪਨਾ ਸਜਾਈ ਬੈਠੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਜੇ ਸਰਕਾਰ ਹੀ ਗੈਗਸਟਰਾਂ ਦੀ ਲੀਡਰ ਬਣ ਜਾਵੇ ਤਾਂ ਹਲਾਤ ਦਾ ਅੰਦਾਜਾ ਲਾਉਣਾ ਔਖਾ ਨਹੀਂ ਹੈ। ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ ਦੀ ਕੀ ਹਿੰਮਤ ਕਿ ਉਹ ਕਿਸੇ ਨੂੰ ਕੋਈ ਧਮਕੀ ਦੇ ਦੇਵੇ। ਉਹ ਉਸ ਵਕਤ ਕਿਸੇ ਨੂੰ ਧਮਕੀ ਦੇਵੇਗਾ ਜਦ ਉਸ ਨੂੰ ਪਤਾ ਤੇ ਯਕੀਨ ਹੋਵੇ ਕਿ ਉਸ ਨੂੰ ਸਰਕਾਰ ਅਤੇ ਪੁਲੀਸ ਵੱਲੋਂ ਸਰਪ੍ਰਸਤੀ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੰਤਰੀ ਗੈਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ।
ਇਸ ਮੌਕੇ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਬਾਬਾ ਗੁਰਦੀਪ ਸਿੰਘ ਨੂੰ ਕਾਂਗਰਸੀ ਕਾਰਕੁਨਾਂ ਅਤੇ ਗੈਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਬਾਰੇ ਉਨ੍ਹਾਂ ਡੀਜੀਪੀ ਨੂੰ ਲਿਖਤੀ ਸ਼ਿਕਾਇਤ ਵੀ ਦਿਤੀ ਸੀ। ਪਰ ਕੋਈ ਅਸਰ ਨਹੀਂ ਹੋਇਆ ਅਤੇ ਗਿਣੀ ਮਿਥੀ ਸਾਜ਼ਿਸ਼ ਅਧੀਨ ਉਸ ਦਾ ਕਤਲ ਕਰ ਦਿਤਾ ਗਿਆ।ਉਨ੍ਹਾਂ ਕਿਹਾ ਕਿ ਬੇਸ਼ੱਕ ਉਸ ਨੂੰ ਮਾਰ ਦਿਤਾ ਜਾਵੇ ਪਰ ਉਹ ਪੀੜਤ ਪਰਿਵਾਰ ਦੇ ਇਨਸਾਫ਼ ਲਈ ਆਪਣੇ ਖੂਨ ਦੇ ਆਖ਼ਰੀ ਕਤਰੇ ਤਕ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਚਹੇਤਾ ਗੈਂਗਸਟਰ ਜਗੂ ਭਗਵਾਨਪੂਰੀਆ ਜੇਲ੍ਹ ਵਿੱਚ ਬੈਠਾ ਫਿਰੌਤੀ ਲੈ ਰਿਹਾ ਹੈ ਪਰ ਕੋਈ ਪੁਛਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਮਾੜੇ ਅਨਸਰਾਂ ਨੂੰ ਕੰਨੋਂ ਫੜ ਕੇ ਜੇਲ੍ਹ 'ਚ ਸੁੱਟਿਆ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement