ਪੜਚੋਲ ਕਰੋ
Advertisement
ਬਾਦਲ ਵੱਲੋਂ ਪਦਮ ਵਿਭੂਸ਼ਨ ਮੋੜਨ ਮਗਰੋਂ ਬੋਲੇ ਸੁਖਬੀਰ ਤੇ ਹਰਸਿਮਰਤ, ਕੇਂਦਰ 'ਤੇ ਕੱਢਿਆ ਗੁੱਸਾ
ਸੁਖਬੀਰ ਬਾਦਲ ਨੇ ਅੰਦੋਲਨ ਕਰ ਰਹੇ ਕਿਸਾਨਾਂ ਤੇ ਔਰਤਾਂ ਨੂੰ ਖਾਲਿਸਤਾਨੀ ਕਹਿਣ ਵਾਲਿਆਂ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਔਰਤਾਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਨ ਵਾਪਸ ਕਰਨ ਦੇ ਫੈਸਲੇ ਨੂੰ ਸਹੀ ਕਿਹਾ ਹੈ। ਸੁਖਬੀਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਾਰੀ ਉਮਰ ਕਿਸਾਨਾਂ ਲਈ ਲੜਾਈ ਲੜੀ। ਉਨ੍ਹਾਂ ਨੇ ਸਰਕਾਰ ਨੂੰ ਸਖ਼ਤ ਸੰਦੇਸ਼ ਭੇਜਣ ਲਈ ਆਪਣਾ ਐਵਾਰਡ ਵਾਪਸ ਕਰ ਦਿੱਤਾ। ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੀ ਜ਼ਰੂਰਤ ਨਹੀਂ। ਕੇਂਦਰ ਸਰਕਾਰ ਕਿਸਾਨਾਂ ਨੂੰ ਮਜਬੂਰ ਕਰ ਰਹੀ ਹੈ।
ਸੁਖਬੀਰ ਬਾਦਲ ਨੇ ਅੰਦੋਲਨ ਕਰ ਰਹੇ ਕਿਸਾਨਾਂ ਤੇ ਔਰਤਾਂ ਨੂੰ ਖਾਲਿਸਤਾਨੀ ਕਹਿਣ ਵਾਲਿਆਂ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਔਰਤਾਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ। ਕੀ ਉਹ ਖਾਲਿਸਤਾਨੀਆਂ ਵਾਂਗ ਲੱਗਦੇ ਹਨ? ਇਹ ਦੇਸ਼ ਦੇ ਕਿਸਾਨਾਂ ਨੂੰ ਗੱਦਾਰ ਕਹਿਣ ਦਾ ਇੱਕ ਤਰੀਕਾ ਹੈ। ਇਹ ਕਿਸਾਨਾਂ ਦਾ ਅਪਮਾਨ ਹੈ। ਉਹ ਸਾਡੇ ਕਿਸਾਨਾਂ ਨੂੰ ਗੱਦਾਰ ਕਿਵੇਂ ਕਹਿ ਸਕਦੇ ਹਨ?
ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬਾਦਲ ਪਿਛਲੇ ਕੁਝ ਸਮਾਂ ਤੋਂ ਕਿਸਾਨੀ ਸੰਘਰਸ਼ ਨੂੰ ਵੇਖ ਕੇ ਕਾਫ਼ੀ ਵਿਚਲਿਤ ਸੀ। ਉਹ ਵੀ ਸੰਘਰਸ਼ ਦਾ ਹਿੱਸਾ ਬਣਨਾ ਚਾਹੁੰਦੇ ਸੀ ਪਰ ਕਿਸਾਨਾਂ ਵੱਲੋਂ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਚੱਲਦਿਆਂ ਉਨ੍ਹਾਂ ਨੇ ਬਾਦਲ ਨੂੰ ਰੋਕਿਆ। ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 5 ਦਿਨਾਂ ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਟੀਵੀ 'ਤੇ ਕਿਸਾਨਾਂ ਉੱਤੇ ਕੇਂਦਰ ਸਰਕਾਰ ਦਾ ਜ਼ੁਲਮ ਵੇਖਿਆ ਤਾਂ ਉਹ ਕਾਫ਼ੀ ਦੁਖੀ ਸੀ ਇਸ ਲਈ ਉਨ੍ਹਾਂ ਨੇ ਪਦਮ ਵਿਭੂਸ਼ਣ ਸਰਕਾਰ ਦੇ ਮੁੰਹ 'ਤੇ ਸੁੱਟਿਆ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਲਈ ਉਨ੍ਹਾਂ ਨੇ ਇੰਨੀ ਸਮਾਂ ਰਾਜਨੀਤੀ ਦੀ ਅੱਜ ਜੇਕਰ ਉਹੀ ਦੁਖੀ ਹੈ। ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਧੰਨਾ ਸਿੰਘ ਦੇ ਪਰਿਵਾਰ ਨੂੰ ਮਿਲੀ ਹਰਸਿਮਰਤ ਬਾਦਲ, ਮਾਲੀ ਮਦਦ ਦਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Does BJP or anybody else have the right to declare anybody as anti-national? These people (farmers) have dedicated their entire life to the nation & now you are calling them anti-national. People who are calling them anti-nationals are actually anti-nationals: Sukhbir Badal https://t.co/Fz3ZYwxemA
— ANI (@ANI) December 3, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement