ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਨ ਵਾਪਸ ਕਰਨ ਦੇ ਫੈਸਲੇ ਨੂੰ ਸਹੀ ਕਿਹਾ ਹੈ। ਸੁਖਬੀਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਾਰੀ ਉਮਰ ਕਿਸਾਨਾਂ ਲਈ ਲੜਾਈ ਲੜੀ। ਉਨ੍ਹਾਂ ਨੇ ਸਰਕਾਰ ਨੂੰ ਸਖ਼ਤ ਸੰਦੇਸ਼ ਭੇਜਣ ਲਈ ਆਪਣਾ ਐਵਾਰਡ ਵਾਪਸ ਕਰ ਦਿੱਤਾ। ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੀ ਜ਼ਰੂਰਤ ਨਹੀਂ। ਕੇਂਦਰ ਸਰਕਾਰ ਕਿਸਾਨਾਂ ਨੂੰ ਮਜਬੂਰ ਕਰ ਰਹੀ ਹੈ।

ਸੁਖਬੀਰ ਬਾਦਲ ਨੇ ਅੰਦੋਲਨ ਕਰ ਰਹੇ ਕਿਸਾਨਾਂ ਤੇ ਔਰਤਾਂ ਨੂੰ ਖਾਲਿਸਤਾਨੀ ਕਹਿਣ ਵਾਲਿਆਂ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਔਰਤਾਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ। ਕੀ ਉਹ ਖਾਲਿਸਤਾਨੀਆਂ ਵਾਂਗ ਲੱਗਦੇ ਹਨ? ਇਹ ਦੇਸ਼ ਦੇ ਕਿਸਾਨਾਂ ਨੂੰ ਗੱਦਾਰ ਕਹਿਣ ਦਾ ਇੱਕ ਤਰੀਕਾ ਹੈ। ਇਹ ਕਿਸਾਨਾਂ ਦਾ ਅਪਮਾਨ ਹੈ। ਉਹ ਸਾਡੇ ਕਿਸਾਨਾਂ ਨੂੰ ਗੱਦਾਰ ਕਿਵੇਂ ਕਹਿ ਸਕਦੇ ਹਨ?


ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬਾਦਲ ਪਿਛਲੇ ਕੁਝ ਸਮਾਂ ਤੋਂ ਕਿਸਾਨੀ ਸੰਘਰਸ਼ ਨੂੰ ਵੇਖ ਕੇ ਕਾਫ਼ੀ ਵਿਚਲਿਤ ਸੀ। ਉਹ ਵੀ ਸੰਘਰਸ਼ ਦਾ ਹਿੱਸਾ ਬਣਨਾ ਚਾਹੁੰਦੇ ਸੀ ਪਰ ਕਿਸਾਨਾਂ ਵੱਲੋਂ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਚੱਲਦਿਆਂ ਉਨ੍ਹਾਂ ਨੇ ਬਾਦਲ ਨੂੰ ਰੋਕਿਆ।

ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 5 ਦਿਨਾਂ ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਟੀਵੀ 'ਤੇ ਕਿਸਾਨਾਂ ਉੱਤੇ ਕੇਂਦਰ ਸਰਕਾਰ ਦਾ ਜ਼ੁਲਮ ਵੇਖਿਆ ਤਾਂ ਉਹ ਕਾਫ਼ੀ ਦੁਖੀ ਸੀ ਇਸ ਲਈ ਉਨ੍ਹਾਂ ਨੇ ਪਦਮ ਵਿਭੂਸ਼ਣ ਸਰਕਾਰ ਦੇ ਮੁੰਹ 'ਤੇ ਸੁੱਟਿਆ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਲਈ ਉਨ੍ਹਾਂ ਨੇ ਇੰਨੀ ਸਮਾਂ ਰਾਜਨੀਤੀ ਦੀ ਅੱਜ ਜੇਕਰ ਉਹੀ ਦੁਖੀ ਹੈ।

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਧੰਨਾ ਸਿੰਘ ਦੇ ਪਰਿਵਾਰ ਨੂੰ ਮਿਲੀ ਹਰਸਿਮਰਤ ਬਾਦਲ, ਮਾਲੀ ਮਦਦ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904