ਰੌਬਟ ਦੀ ਰਿਪੋਰਟ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨਾਲ ਟਕਰਾਅ ਵਾਲੀ ਸਥਿਤੀ ਨਾ ਬਣਾਈ ਜਾਵੇ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟਵੀਟ ਕਰਕੇ ਬੇਨਤੀ ਕੀਤੀ ਹੈ ਕਿ ਦੇਸ਼ ਦੇ ਅੰਨਦਾਤਾ ਨਾਲ ਧੱਕਾ ਨਾ ਕੀਤਾ ਜਾਵੇ।

ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, "ਅੰਨਦਾਤਾ ਨਾਲ ਸਰਕਾਰ ਦਾ ਟਕਰਾਅ ਪੰਜਾਬ ਤੇ ਦੇਸ਼ ਨੂੰ ਹਫੜਾ-ਦਫੜੀ ਵੱਲ ਧੱਕ ਰਿਹਾ ਹੈ। ਇਹ ਪਹਿਲਾਂ ਹੀ ‘ਪੰਜਾਬ ਬਨਾਮ ਦਿੱਲੀ’ ਵਿੱਚ ਤਬਦੀਲ ਹੋ ਚੁੱਕਾ ਹੈ ਤੇ ਇਸ ਨਾਲ ਕੋਝ ਅਣਸੁਖਾਵੀਂ ਘਟਨਾ ਵੀ ਪੈ ਸਕਦੀ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਤੇ ਪੰਜਾਬ ਨੂੰ ਸੰਕਟ ਦੇ ਜਬਾੜਿਆਂ ਵਿੱਚ ਡਿੱਗਣ ਤੋਂ ਪਹਿਲਾਂ ਦਖਲ ਦੇਣ।"


ਉਧਰ, ਹਰਸਿਮਰਤ ਬਾਦਲ ਨੇ ਵੀ ਟਵੀਟ ਕਰ ਕਿਹਾ, "ਕੇਂਦਰ ਦੀ ਅਸੰਵੇਦਨਸ਼ੀਲਤਾ ਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਤੋਂ ਇਨਕਾਰ ਕਰਦਿਆਂ ਬਹੁਤ ਹੀ ਤਣਾਅਪੂਰਨ ਤੇ ਖਤਰਨਾਕ ਸਥਿਤੀ ਪੈਦਾ ਹੋ ਰਹੀ ਹੈ। ਜਦੋਂ ਤੱਕ ਪ੍ਰਧਾਨ ਮੰਤਰੀ ਦਖਲਅੰਦਾਜ਼ੀ ਨਹੀਂ ਕਰਦੇ ਤੇ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਦੀਆਂ ਅਸਲ ਚਿੰਤਾਵਾਂ ਨੂੰ ਹੱਲ ਨਹੀਂ ਕਰਦੇ, ਇਹ ਇੱਕ ਖਤਰਨਾਕ ਸਥਿਤੀ ਦਾ ਕਾਰਨ ਬਣ ਸਕਦਾ ਹੈ। ਪ੍ਰਧਾਨ ਮੰਤਰੀ ਨੂੰ ਇੱਕ ਰਾਜਨੇਤਾ ਵਾਂਗੂ ਵਰਤਾਵ ਕਰਨਾ ਚਾਹੀਦਾ ਹੈ।"