ਪੜਚੋਲ ਕਰੋ

ਸੁਖਬੀਰ ਵੱਲੋਂ 2017 ਚੋਣਾਂ 'ਚ 95 ਸੀਟਾਂ 'ਤੇ ਜਿੱਤ ਹਾਸਲ ਕਰਨ ਦਾ ਦਾਅਵਾ

ਚੰਡੀਗੜ੍ਹ:   ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਸਾਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਉਸ ਹਿਸਾਬ ਨਾਲ 2017 ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਸਰਕਾਰ ਘੱਟੋ-ਘੱਟ 95 ਸੀਟਾਂ 'ਤੇ ਜਿੱਤ ਹਾਸਲ ਕਰੇਗੀ।   71.73 ਕਰੋੜ ਰੁਪਏ ਦੀ ਲਾਗਤ ਨਾਲ ਬਰਨਾਲਾ-ਮਾਨਸਾ-ਸਰਦੂਲਗੜ•-ਸਿਰਸਾ ਰੋਡ ਨੂੰ ਚੌੜਾ ਕਰਨ ਸਬੰਧੀ ਰੱਖੇ ਨੀਂਹ ਪੱਥਰ ਤੋਂ ਬਾਅਦ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਬਦੌਲਤ ਪੰਜਾਬ ਵਿਚ ਖੁਸ਼ਹਾਲੀ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ।   ਉਪ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਿਆਸਤ ਝੂਠ ਅਤੇ ਲਾਰਿਆਂ 'ਤੇ ਆਧਾਰਿਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਸਿਰੇ ਤੋਂ ਇਸ ਪਾਰਟੀ ਨੂੰ ਨਕਾਰਨਾ ਚਾਹੀਦਾ ਹੈ। ਆਪ ਆਗੂ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਚੁਟਕਲੇ ਸੁਣਾ ਕੇ ਵੋਟਾਂ ਨਹੀਂ ਪੈਂਦੀਆਂ ਹੁੰਦੀਆਂ ਅਤੇ ਇਕ ਵਾਰ ਤਾਂ ਲੋਕ ਸਭਾ ਚੋਣਾਂ ਦੌਰਾਨ ਆਪ ਵਾਲਿਆਂ ਨੇ ਪੰਜਾਬ ਦੇ ਲੋਕਾਂ ਨੂੰ ਠੱਗ ਲਿਆ ਹੈ ਪਰ ਹੁਣ ਪੰਜਾਬ ਵਾਸੀ ਠੱਗੀ ਨਹੀਂ ਖਾਣਗੇ।   ਸੁਖਵੀਰ ਨੇ ਬਲਵੰਤ ਸਿੰਘ ਰਾਮੂਵਾਲੀਆ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਖੁਦ ਰਾਮੂਵਾਲੀਆ ਨੇ ਉਨਾਂ ਨੂੰ ਦੱਸਿਆ ਸੀ ਕਿ ਰੈਲੀਆਂ ਵਿਚ ਤਾਂ ਲੋਕ ਉਸ ਦੇ ਚੁਟਕਲੇ ਬਹੁਤ ਸੁਣਨ ਆ ਜਾਂਦੇ ਹੁੰਦੇ ਸਨ ਪਰ ਵੋਟਾਂ ਪਾਉਣ ਵੇਲੇ ਲੋਕ ਸਿਆਣਪ ਦਿਖਾਉਂਦੇ ਤੇ ਉਸ ਨੂੰ ਵੋਟਾਂ ਨਹੀਂ ਪਾਉਂਦੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹੀ ਹਾਲ ਇਸ ਵਾਰ ਆਮ ਆਦਮੀ ਪਾਰਟੀ ਦਾ ਹੋਣਾ ਹੈ।   ਉਨ੍ਹਾਂ ਕਿਹਾ ਕਿ ਇਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਵੀ 2002-07 ਦੌਰਾਨ ਅਜਿਹੀ ਕੋਈ ਪ੍ਰਾਪਤੀ ਨਹੀਂ ਕੀਤੀ ਜੋ ਕਾਂਗਰਸੀ ਗਿਣਾ ਸਕਦੇ ਹੋਣ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਕੈਪਟਨ ਦਾ ਤਾਂ ਇਹ ਹਾਲ ਸੀ ਕਿ ਉਹ ਕਦੇ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਘਰੋਂ ਬਾਹਰ ਹੀ ਨਹੀਂ ਨਿਕਲਿਆ ਅਤੇ ਉਸ ਨੂੰ ਤਾਂ ਇਹ ਵੀ ਪਤਾ ਨਹੀਂ ਹੋਣਾ ਕਿ ਸਰਦੂਲਗੜ੍ਹ ਪੰਜਾਬ ਵਿਚ ਹੈ ਜਾਂ ਪਾਕਿਸਤਾਨ ਵਿਚ। ਇਸ ਮੌਕੇ ਇਕ ਅਹਿਮ ਐਲਾਨ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਸੇਵਾ ਕੇਂਦਰਾਂ ਤੋਂ ਬਾਅਦ ਸਤੰਬਰ ਮਹੀਨੇ ਦੇ ਦੂਜੇ ਹਫਤੇ ਸਾਰੇ ਪੰਜਾਬ ਵਿਚ ਪੇਂਡੂ ਸੇਵਾ ਕੇਂਦਰ ਵੀ ਸ਼ੁਰੂ ਕਰ ਦਿੱਤੇ ਜਾਣਗੇ।   ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ਬੇਮਿਸਾਲ ਰਹੀ ਹੈ ਜਿਸ ਦਾ ਕੋਈ ਮੁਕਾਬਲਾ ਨਹੀਂ ਹੈ। ਪੰਜਾਬ ਵਿਚ ਤੀਜੀ ਵਾਰ ਅਕਾਲੀ-ਭਾਜਪਾ ਸਰਕਾਰ ਦੀ ਹੈਟ੍ਰਿਕ ਬਣਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿਚ ਸਾਰੇ ਪੰਜਾਬ ਦੇ ਪਿੰਡਾਂ ਦੀਆਂ ਗਲੀਆਂ-ਨਾਲੀਆਂ 30 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਪੱਕੀਆਂ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਨੂੰ ਵਿਕਾਸਮੁਖੀ ਲੀਹ 'ਤੇ ਪਾਇਆ ਹੈ ਅਤੇ ਤਰੱਕੀ ਪੱਖੋਂ ਇਸ ਵੇਲੇ ਸੂਬਾ ਅੱਵਲ ਸੂਬਿਆਂ ਵਿਚ ਸ਼ੁਮਾਰ ਹੈ।

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਦੀ 'ਸ਼੍ਰੋਮਣੀ ਅਕਾਲੀ ਦਲ' 'ਚ ਹੋਏਗੀ ਵਾਪਸੀ? ਪ੍ਰੇਮ ਸਿੰਘ ਚੰਦੂਮਾਜਰਾ ਤੋਂ ਬਾਅਦ ਬਾਗ਼ੀ ਧੜੇ ਨੂੰ ਲੱਗੇਗਾ ਇੱਕ ਹੋਰ ਝਟਕਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਦੀ 'ਸ਼੍ਰੋਮਣੀ ਅਕਾਲੀ ਦਲ' 'ਚ ਹੋਏਗੀ ਵਾਪਸੀ? ਪ੍ਰੇਮ ਸਿੰਘ ਚੰਦੂਮਾਜਰਾ ਤੋਂ ਬਾਅਦ ਬਾਗ਼ੀ ਧੜੇ ਨੂੰ ਲੱਗੇਗਾ ਇੱਕ ਹੋਰ ਝਟਕਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget