ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਤੀਜੀ ਲਿਸਟ ਜਾਰੀ ਕਰਦਿਆਂ ਅੱਜ ਦਲ ਦੇ ਜ਼ਿਲ੍ਹਾ ਜਥੇਦਾਰਾਂ ਦਾ ਐਲਾਨ ਕਰ ਦਿੱਤਾ।  ਬਾਦਲ ਨੇ ਦੱਸਿਆ ਕਿ ਪਾਰਟੀ ਦੇ ਜਿਨ੍ਹਾਂ ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਜਥੇਦਾਰ ਬਣਾਇਆ ਗਿਆ ਹੈ।
ਉਨ੍ਹਾਂ ਵਿਚ ਅਜੀਤ ਸਿੰਘ ਕੋਹਾੜ ਸਾਬਕਾ ਮੰਤਰੀ ਪੰਜਾਬ ਨੂੰ ਜ਼ਿਲ੍ਹਾ ਅਕਾਲੀ ਜਥਾ ਜਲੰਧਰ (ਦਿਹਾਤੀ) ਦਾ ਪ੍ਰਧਾਨ, ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੂੰ ਜ਼ਿਲ੍ਹਾ ਅਕਾਲੀ ਜਥਾ ਬਠਿੰਡਾ (ਦਿਹਾਤੀ) ਦਾ ਪ੍ਰਧਾਨ, ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਨੂੰ ਜ਼ਿਲ੍ਹਾ ਅਕਾਲੀ ਜਥਾ ਪਟਿਆਲਾ (ਦਿਹਾਤੀ) ਦਾ ਪ੍ਰਧਾਨ, ਸੰਤਾ ਸਿੰਘ ਉਮੈਦਪੁਰ ਨੂੰ ਪੁਲਿਸ ਜ਼ਿਲ੍ਹਾ ਖੰਨਾ, ਦਰਸ਼ਨ ਸਿੰਘ ਸ਼ਿਵਾਲਿਕ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਅਤੇ ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ।
ਬਾਦਲ ਨੇ ਦੱਸਿਆ ਕਿ ਵੀਰ ਸਿੰਘ ਲੋਪੋਕੇ ਨੂੰ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ (ਦਿਹਾਤੀ) ਅਤੇ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਅੰਮ੍ਰਿਤਸਰ (ਸ਼ਹਿਰੀ), ਪ੍ਰੋ. ਵਿਰਸਾ ਸਿੰਘ ਵਲਟੋਹਾ ਜ਼ਿਲ੍ਹਾ ਅਕਾਲੀ ਜਥਾ ਤਰਨ ਤਾਰਨ (ਦਿਹਾਤੀ), ਸਵਰਨ ਸਿੰਘ ਚਨਾਰਥਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ (ਦਿਹਾਤੀ), ਮਨਤਾਰ ਸਿੰਘ ਬਰਾੜ ਫ਼ਰੀਦਕੋਟ (ਦਿਹਾਤੀ) ਅਤੇ ਸਤੀਸ਼ ਗਰੋਵਰ ਫ਼ਰੀਦਕੋਟ (ਸ਼ਹਿਰੀ), ਅਵਤਾਰ ਸਿੰਘ ਜ਼ੀਰਾ ਫ਼ਿਰੋਜਪੁਰ (ਦਿਹਾਤੀ), ਸੁਰਿੰਦਰ ਸਿੰਘ ਠੇਕੇਦਾਰ ਹੁਸ਼ਿਆਰਪੁਰ (ਦਿਹਾਤੀ), ਗੁਰਮੇਲ ਸਿੰਘ ਮਾਨਸਾ (ਦਿਹਾਤੀ) ਅਤੇ ਪ੍ਰੇਮ ਕੁਮਾਰ ਅਰੋੜਾ ਮਾਨਸਾ (ਸ਼ਹਿਰੀ), ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ (ਦਿਹਾਤੀ), ਤੀਰਥ ਸਿੰਘ ਮਾਹਲਾ ਮੋਗਾ (ਦਿਹਾਤੀ) ਅਤੇ ਬਾਲ ਕ੍ਰਿਸ਼ਨ ਬਾਲੀ ਮੋਗਾ (ਸ਼ਹਿਰੀ) ਅਤੇ ਅਸ਼ੋਕ ਅਨੇਜਾ ਫ਼ਾਜ਼ਿਲਕਾ (ਸ਼ਹਿਰੀ) ਦੇ ਪ੍ਰਧਾਨ ਹੋਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲਦੀ ਹੀ ਬਾਕੀ ਜਥੇਬੰਦੀ ਵੀ ਐਲਾਨ ਦਿੱਤੀ ਜਾਵੇਗੀ।