Punjab news: ਜੀਰਾ ਅਦਾਲਤ ਵਿੱਚ ਹਰੀਕੇ ਪੁਲ ਜਾਮ ਕਰਨ ਦੇ ਕੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਮਜੀਠੀਆ ਅਤੇ ਹੋਰ ਅਕਾਲੀ ਵਰਕਰ ਅਦਾਲਤ ਵਿੱਚ ਪੇਸ਼ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਪੂਰੀ ਸਰਕਾਰ ਝੂਠ ਦੇ ਸਹਾਰੇ ਚੱਲ ਰਹੀ ਹੈ। ਜਿਨ੍ਹਾਂ ਟੋਲ ਪਲਾਜ਼ਿਆਂ ਦੀ ਮਿਆਦ ਖਤਮ ਹੋ ਚੁੱਕੀ ਹੈ, ਉਨ੍ਹਾਂ ਨੂੰ ਬੰਦ ਕਰਕੇ ਫੋਕੀ ਸ਼ੌਹਰਤ ਕਮਾ ਰਹੇ ਹਨ। ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੀਡੀਆ ਨੂੰ ਦਬਾਇਆ ਜਾ ਰਿਹਾ ਹੈ।
ਉੱਥੇ ਹੀ ਪੇਸ਼ੀ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਨੇ ਵੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਰਿਮੋਟ ਨਾਲ ਸੂਬੇ ਨੂੰ ਚਲਾ ਰਹੇ ਹਨ। ਉਨ੍ਹਾਂ ਨੇ ਪੰਜਾਬ ਨੂੰ ਵਿਕਾਸ ਨਹੀਂ ਸਗੋਂ ਕਰਜ਼ਾ ਦਿੱਤਾ ਹੈ ਅਤੇ ਹੁਣ ਤੱਕ ਪੰਜਾਬ ਨੂੰ ਕੋਈ ਵੱਡਾ ਪ੍ਰੋਜੈਕਟ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ: McDonalds India ਦਾ ਵੱਡਾ ਫੈਸਲਾ, ਹੁਣ ਫੂਡ ਮੈਨਿਊ ‘ਚ ਟਮਾਟਰ ਨਹੀਂ ਹੋਵੇਗਾ ਸ਼ਾਮਲ
ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਦੇ ਹਲਕਾ ਜੀਰਾ ਦੀ ਅਦਾਲਤ ਵਿੱਚ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਪੇਸ਼ ਹੋਏ। ਦੱਸ ਦਈਏ ਕਿ ਦਸੰਬਰ 2017 ਵਿੱਚ ਪੰਚਾਇਤੀ ਚੋਣਾਂ ਦੌਰਾਨ ਜੀਰਾ ਦੇ ਮੱਲਾਵਾਲਾਂ ਕਸਬੇ ਵਿੱਚ ਅਕਾਲੀ ਵਰਕਰਾਂ ਦੀ ਨਾਮਜ਼ਦਗੀ ਗੈਰਕਾਨੂੰਨੀ ਤਰੀਕੇ ਨਾਲ ਖਾਰਜ ਕਰ ਦਿੱਤੀ ਗਈ ਸੀ। ਇਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਇਲਾਕੇ ਦੇ ਪੂਰੇ ਵਰਕਰਾਂ ਨੇ ਹਰੀਕੇ ਪੁਲ ਜਾਮ ਕਰ ਦਿੱਤਾ ਸੀ।
ਇਸ ਤੋਂ ਬਾਅਦ 8 ਦਸੰਬਰ 2017 ਨੂੰ ਸੁਖਬੀਰ ਬਾਦਲ ਬਿਕਰਮ ਮਜੀਠੀਆ ਸਮੇਤ 49 ਲੋਕਾਂ ਵਿਰੁੱਧ ਇੱਕ ਪਰਚਾ ਦਰਜ ਕੀਤਾ ਗਿਆ ਸੀ। ਇਸ ਦਾ ਕੇਸ ਜੀਰਾ ਅਦਾਲਤ ਵਿੱਚ ਚੱਲ ਰਿਹਾ ਹੈ ਜਿਸ ਦੀ ਅੱਜ ਦੀ ਤਰੀਕ ਸੀ ਅਤੇ ਪਰਚੇ ਵਿੱਚ ਨਾਮ ਦਰਜ ਵਾਲੇ ਸਾਰੇ ਲੋਕ ਹਾਜ਼ਰ ਹੋਏ ਪਰ ਇੱਕ ਅਕਾਲੀ ਆਗੂ ਸੁਖਵੰਤ ਸਿੰਘ ਦੀ ਸਿਹਤ ਠੀਕ ਨਹੀਂ ਸੀ, ਜਿਸ ਕਰੇਕ ਉਹ ਹਾਜ਼ਰ ਨਹੀਂ ਹੋ ਸਕੇ। ਇਸ ਕਾਰਨ ਅਗਲੀ ਤਰੀਕ 13 ਜੁਲਾਈ 2023 ਰੱਖੀ ਗਈ ਹੈ।
ਇਹ ਵੀ ਪੜ੍ਹੋ: Gas Cylinder Tips: ਸਿਲੰਡਰ 'ਚੋਂ ਗੈਸ ਲੀਕ ਹੋਣ 'ਤੇ ਤੁਰੰਤ ਕਰੋ ਇਹ ਕੰਮ, ਨਹੀਂ ਤਾਂ...