Sukhbir Badal : ਨਿੱਤ ਦੀਆਂ ਬੜਕਾਂ ਤੋਂ ਅੱਕੇ ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ
Sukhbir Badal : ਫਾਜ਼ਿਲਕਾ ਦੇ ਵਿਧਾਨ ਸਭਾ ਹਲਕੇ ਅਬੋਹਰ ( Abohar ) ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ( Sukhbir Singh Badal ) ਨੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann ) ਨੂੰ ਚੁਣੌਤੀ ਦਿੱਤੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ
Sukhbir Singh Badal : ਫਾਜ਼ਿਲਕਾ ਦੇ ਵਿਧਾਨ ਸਭਾ ਹਲਕੇ ਅਬੋਹਰ ( Abohar ) ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ( Sukhbir Singh Badal ) ਨੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann ) ਨੂੰ ਚੁਣੌਤੀ ਦਿੱਤੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਹਿ ਰਹੇ ਹਨ ਕਿ ਉਹ ਬਾਦਲ ਪਰਿਵਾਰ ਨਾਲ ਇਹ ਕਰ ਦੇਣਗੇ , ਉਹ ਕਰ ਦੇਣਗੇ, ਜੇਕਰ ਹਿੰਮਤ ਹੈ ਤਾਂ ਬੰਦ ਕਰਕੇ ਦਿਖਾਉਣ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਦਰਦਨਾਕ ਹਾਦਸਾ, ਖਾਈ 'ਚ ਡਿੱਗੀ ਕਰੂਜ਼ਰ, 7 ਦੀ ਮੌਤ
ਸੁਖਬੀਰ ਬਾਦਲ ( Sukhbir Singh Badal ) ਨੇ ਕਿਹਾ ਕਿ ਅਸੀਂ ਤਾਂ ਸਰਕਾਰ ਵਿੱਚ ਵੀ ਨਹੀਂ, ਜੇ ਹਿੰਮਤ ਹੈ ਤਾਂ ਬੰਦ ਕਰੋ ਬਾਦਲ ਪਰਿਵਾਰ ਦਾ ,ਜੋ ਬੰਦ ਕਰਨਾ ਚਾਹੁੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਅਸੀਂ ਕੁਝ ਗਲਤ ਕੀਤਾ ਹੋਵੇ ਤਾਂ ਹੀ ਅਸੀਂ ਡਰੀਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੇਰੀ ਖੁੱਲੀ ਚੁਣੌਤੀ ਹੈ। ਹਰ ਰੋਜ਼ ਫੋਕੀਆਂ ਬੜਕਾਂ ਮਾਰਦੇ ਹਨ। ਆਪਣੀਆਂ ਕਮਜ਼ੋਰੀ ਛੁਡਾਉਣ ਲਈ ਇਹ ਲੋਕਾਂ ਦੀ ਡਾਰਕੇਸ਼ਨ ਚੈਂਜ ਕਰਦੇ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ ਦਾ ਹੱਥ ਵੱਢ ਸੁੱਟਿਆ, ਅੱਖਾਂ ਨੋਚੀਆਂ
ਦੱਸ ਦਈਏ ਕਿ ਸੁਖਬੀਰ ਬਾਦਲ ਅਕਾਲੀ ਦਲ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਅੱਜ ਅਬੋਹਰ ਪਹੁੰਚੇ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਦਰਿਆਵਾਂ ਦਾ ਪਾਣੀ ਰਾਜਸਥਾਨ ਨੂੰ ਦੇਣ ਦੀ ਗੱਲ ਕੀਤੀ ਹੈ। ਇਸ ਦੇ ਵਿਰੋਧ ਵਿੱਚ ਅੱਜ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਬੋਹਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਰਾਜਸਥਾਨ ਵਿੱਚ ਚੋਣਾਂ ਆ ਰਹੀਆਂ ਹਨ, ਇਸੇ ਲਈ ਸੀਐਮ ਮਾਨ ਨੇ ਪਾਣੀ ਦੇਣ ਦੀ ਗੱਲ ਕਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।