ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਲਈ ਕੈਪਟਨ ਜ਼ਿੰਮੇਵਾਰ: ਸੁਖਬੀਰ ਬਾਦਲ

ਚੰਡੀਗੜ੍ਹ: ਅੱਜ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਨੇੜਲੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 21 ਜਣੇ ਜ਼ਖ਼ਮੀ ਹੋਏ। ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਕਿਹਾ ਹੈ ਕਿ ਰਾਜਾਸਾਂਸੀ ਨੇੜੇ ਡੇਰਾ ਨਿਰੰਕਾਰੀ 'ਤੇ ਹੋਏ ਹਮਲੇ ਪਿੱਛੇ ਅੱਤਵਾਦੀਆਂ ਦਾ ਹੱਥ ਹੈ ਪਰ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਇਸ ਹਮਲੇ ਪਿੱਛੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਇਹ ਵੀ ਪੜ੍ਹੋ- ਨਿਰੰਕਾਰੀਆਂ ਦੇ ਡੇਰੇ 'ਤੇ ਗਰਨੇਡ ਹਮਲਾ, ਤਿੰਨ ਮੌਤਾਂ 21 ਜ਼ਖ਼ਮੀ ਸੁਖਬੀਰ ਬਾਦਲ ਨੇ ਨਿਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸਿੱਧੇ ਤੌਰ ’ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਉੱਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਖ਼ੁਦ ਵਿਦੇਸ਼ੀ ਤਾਕਤਾਂ ਨੂੰ ਸਮਰਥਨ ਦੇ ਰਹੇ ਹਨ ਤੇ ਕਾਂਗਰਸ ਜਾਣ-ਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਇਹ ਵੀ ਪੜ੍ਹੋ- ਨਿਰੰਕਾਰੀ ਡੇਰਾ 'ਚ ਹਮਲੇ ਮਗਰੋਂ ਸੁਖਬੀਰ ਬਾਦਲ ਦੀ ਚੇਤਾਵਨੀ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਨੂੰ ਚੇਤਾਵਨੀ ਵੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਸਮੇਂ ਸਿਰ ਇਨ੍ਹਾਂ ਤਾਕਤਾਂ ਖ਼ਿਲਾਫ਼ ਆਪਣੀ ਆਵਾਜ਼ ਉਠਾਉਂਦਾ ਰਿਹਾ ਤੇ ਪਹਿਲੇ ਦਿਨ ਤੋਂ ਹੀ ਕਾਂਗਰਸ ਨੂੰ ਅਲਰਟ ਕਰਦਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਨੂੰ ਅੱਤਵਾਦ ਨਾਲ ਵੀ ਜੋੜਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਕਾਂਗਰਸ ਦੇ ਰਾਜ ਵਿੱਚ ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਖਤਰੇ ਵਿੱਚ ਹੈ। ਇਹ ਵੀ ਪੜ੍ਹੋ- ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਮਗਰੋਂ ਕੈਪਟਨ ਦਾ ਐਕਸ਼ਨ

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget