Sukhbir Badal: ਸ਼੍ਰੋਮਣੀ ਅਕਾਲੀ ਦਲ ਹੜ੍ਹ ਕਾਰਨ ਵਿਗੜੇ ਹਾਲਾਤ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੇ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸਰਕਾਰੀ ਇਸ਼ਤਿਹਾਰਾਂ ਉਪਰ ਖਰਚ ਤੇ ਹਵਾਈ ਜਹਾਜ਼ ਦੇ ਟੂਰ ਤੁਰੰਤ ਬੰਦ ਕਰ ਦੇਣ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪੈਸਿਆਂ ਦੀ ਵਰਤੋਂ ਲਗਾਤਾਰ ਮੀਂਹ ਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਢੁਕਵੀਂ ਰਾਹਤ ਪ੍ਰਦਾਨ ਕਰਨ ਲਈ ਕਰਨ। 



ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਸਰਕਾਰੀ ਇਸ਼ਤਿਹਾਰਾਂ ਤੇ ਰਾਜ ਦੇ ਹਵਾਈ ਜਹਾਜ਼ ਦੇ ਟੂਰ ਤੁਰੰਤ ਬੰਦ ਕਰ ਦੇਣ ਤੇ ਬਚੇ ਹੋਏ ਸੈਂਕੜੇ ਕਰੋੜਾਂ ਰੁਪਏ ਦੀ ਵਰਤੋਂ ਲਗਾਤਾਰ ਮੀਂਹ ਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਢੁਕਵੀਂ ਰਾਹਤ ਪ੍ਰਦਾਨ ਕਰਨ ਲਈ ਕਰਨ। 


ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ 'ਆਪ' ਸਰਕਾਰ ਨੇ ਇਸ ਸਾਲ ਇਸ਼ਤਿਹਾਰਬਾਜ਼ੀ ਲਈ 750 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਰਾਜ ਦੇ ਹਵਾਈ ਜਹਾਜ਼ 'ਤੇ ਕਰੋੜਾਂ ਰੁਪਏ ਖਰਚ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵੱਖ-ਵੱਖ ਰਾਜਾਂ ਦੇ ਦੌਰਿਆਂ ਦੀ ਸਹੂਲਤ ਲਈ ਵਰਤੇ ਜਾ ਰਹੇ ਹਨ। 







ਸੁਖਬੀਰ ਬਾਦਲ ਨੇ ਕਿਹਾ ਕਿ ਡੇਰਾ ਬੱਸੀ ਹਲਕੇ ਦੇ ਸਰਸਿਣੀ, ਟਿਵਾਣਾ ਤੇ ਆਲਮਗੀਰ ਦੇ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਮੈਨੂੰ ਹੜ੍ਹਾਂ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਕਈ ਕਈ ਫੁੱਟ ਇੱਕਠੀ ਹੋਈ ਰੇਤ ਵਿਖਾਈ ਜਿਸ ਨੂੰ ਸਥਿਤੀ ਆਮ ਹੋਣ 'ਤੇ ਪੁੱਟ ਕੇ ਖੇਤ ਪੱਧਰੇ ਕਰਨੇ ਪੈਣਗੇ। ਮੈਂ ਸਕੱਤਰ ਮਾਈਨਿੰਗ ਵਿਭਾਗ, ਪੰਜਾਬ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਵਾਲੇ ਕਿਸਾਨਾਂ ਨੂੰ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਬਹਾਨੇ ਪ੍ਰੇਸ਼ਾਨ ਨਾ ਕੀਤਾ ਜਾਵੇ ਸਗੋਂ ਇਨ੍ਹਾਂ ਦੀ ਮਦਦ ਕੀਤੀ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।