ਪੜਚੋਲ ਕਰੋ

Punjab News: ਪ੍ਰਧਾਨ ਬਣਦਿਆਂ ਹੀ ਸੁਖਬੀਰ ਬਾਦਲ ਮੁੜ ਕਸੂਤੇ ਘਿਰੇ, ਮਹਿੰਗਾ ਪੈ ਸਕਦਾ ਜਥੇਦਾਰਾਂ ਨੂੰ ਪੁੱਠਾ-ਸਿੱਧਾ ਬੋਲਣਾ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਦਿਆਂ ਹੀ ਸੁਖਬੀਰ ਬਾਦਲ ਮੁੜ ਕਸੂਤੇ ਘਿਰ ਗਏ ਹਨ। ਉਨ੍ਹਾਂ ਨੂੰ ਤਖਤ ਸਾਹਿਬਾਨ ਦੇ ਸਾਬਕਾ ਜਥੇਦਾਰਾਂ ਬਾਰੇ ਪੁੱਠਾ-ਸਿੱਧਾ ਬੋਲਣਾ ਮਹਿੰਗਾ ਪੈ ਸਕਦਾ ਹੈ। ਇਸ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਸ਼ਿਕਾਇਤ ਵੀ ਪਹੁੰਚ ਗਈ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਦਿਆਂ ਹੀ ਸੁਖਬੀਰ ਬਾਦਲ ਮੁੜ ਕਸੂਤੇ ਘਿਰ ਗਏ ਹਨ। ਉਨ੍ਹਾਂ ਨੂੰ ਤਖਤ ਸਾਹਿਬਾਨ ਦੇ ਸਾਬਕਾ ਜਥੇਦਾਰਾਂ ਬਾਰੇ ਪੁੱਠਾ-ਸਿੱਧਾ ਬੋਲਣਾ ਮਹਿੰਗਾ ਪੈ ਸਕਦਾ ਹੈ। ਇਸ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਸ਼ਿਕਾਇਤ ਵੀ ਪਹੁੰਚ ਗਈ ਹੈ। ਦੂਜੇ ਪਾਸੇ ਪੰਥਕ ਧਿਰਾਂ ਨੇ ਇਸ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਉਪਰ ਤਿੱਖੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਸੁਖਬੀਰ ਬਾਦਲ ਵੱਲੋਂ ਤਖ਼ਤ ਸਹਿਬਾਨਾਂ ਤੇ ਤਖ਼ਤ ਸਹਿਬਾਨ ਦੇ ਜੱਥੇਦਾਰਾਂ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਦਾ ਸਖ਼ਤ ਸ਼ਬਦਾਂ ਨਾਲ ਵਿਰੋਧ ਕੀਤਾ ਹੈ। ਮੈਬਰਾਂ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਤਖਤਾਂ ਨੂੰ ਦਿੱਲੀ ਦੇ ਕਬਜ਼ੇ ਹੇਠ ਦੱਸਣਾ, ਸੁਖਬੀਰ ਬਾਦਲ ਨੂੰ ਸ਼ੋਭਦਾ ਨਹੀਂ। ਸੁਖਬੀਰ ਬਾਦਲ  ਆਪਣੇ ਨੈਤਿਕ ਤੌਰ ਤੇ ਗੁਆਚ ਚੁੱਕੇ ਸਿਆਸੀ ਅਧਾਰ ਨੂੰ ਬਰਦਾਸ਼ਤ ਨਹੀਂ ਕਰ ਪਾਏ, ਇਸ ਦੇ ਇਲਮ ਵਿੱਚ ਅਜਿਹੀਆਂ ਕੋਝੀਆਂ ਹਰਕਤਾਂ ਤੇ ਉਤਰੇ ਹਨ। 

ਭਰਤੀ ਕਮੇਟੀ ਮੈਬਰਾਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਤਖ਼ਤ ਸਾਹਿਬਾਨ ਤੇ ਤਖ਼ਤਾਂ ਦੇ ਜਥੇਦਾਰਾਂ ਪ੍ਰਤੀ ਅੱਜ ਤੱਕ ਨਾ ਕਿਸੇ ਦੀ ਨਾ ਜੁਰਤ ਹੋਈ ਹੈ ਤੇ ਨਾ ਕੋਈ ਕਰ ਸਕਦਾ ਹੈ ਕਿ ਉਨ੍ਹਾਂ ਨੂੰ ਗੁਲਾਮ ਬਣਾਇਆ ਜਾ ਸਕੇ ਜਾਂ ਆਪਣੇ ਅਧੀਨ ਕਰ ਲਿਆ ਜਾਵੇ। ਭਰਤੀ ਕਮੇਟੀ ਮੈਬਰਾਂ ਨੇ ਇਹ ਜਰੂਰ ਕਿਹਾ ਕਿ ਇਹ ਕੋਸ਼ਿਸ਼ ਖੁਦ ਸੁਖਬੀਰ ਬਾਦਲ ਆਪਣੇ ਸੱਤਾ ਕਾਲ ਵਿੱਚ ਕਰਨ ਦੀ ਗਲਤੀ ਜਰੂਰ ਕਰ ਚੁੱਕਾ, ਜਿਸ ਤਹਿਤ ਉਸ ਨੇ ਆਪਣੀ ਸਿਆਸੀ ਤਾਕਤ ਦੇ ਅਧਾਰ ਤੇ ਸਿੰਘ ਸਾਹਿਬਾਨ ਨੂੰ ਸਰਕਾਰੀ ਰਿਹਾਇਸ਼ ਤੇ ਤਲਬ ਕਰਕੇ ਬਲਾਤਕਾਰੀ ਸਾਧ ਨੂੰ ਮੁਆਫੀ ਦਿਵਾਈ, ਜਿਸ ਦਾ ਨਤੀਜਾ ਅੱਜ ਪੂਰੀ ਸਿੱਖ ਕੌਮ ਨੂੰ ਭੁਗਤਣਾ ਪਿਆ, ਸਿੱਖਾਂ ਦੀ ਨੁਮਾਇੰਦਾ ਸਿਆਸੀ ਜਮਾਤ ਨੂੰ ਭੁਗਤਣਾ ਪਿਆ। 

ਸੁਖਬੀਰ ਬਾਦਲ ਦੀ ਇਸ ਗਲਤੀ ਨੇ ਉਸ ਦਾ ਨੈਤਿਕ ਸਿਆਸੀ ਅਧਾਰ ਤੇ ਵਜੂਦ ਤਾਂ ਖਤਮ ਕੀਤਾ ਸਗੋ ਅੱਜ ਤੱਕ ਪੰਥਕ ਸਿਆਸੀ ਜਮਾਤ ਦੇ ਪੈਰ ਨਹੀਂ ਲੱਗ ਸਕੇ।ਇਸ ਦੇ ਨਾਲ ਹੀ ਭਰਤੀ ਕਮੇਟੀ ਮੈਬਰਾਂ ਨੇ ਸੁਖਬੀਰ ਬਾਦਲ ਨੂੰ ਆਪਣੀ ਇਸ ਬੱਜਰ ਗਲਤੀ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ। ਮੈਂਬਰਾਂ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਵੱਲੋਂ ਵਰਸੋਏ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦੂਜੇ ਤਖਤਾਂ ਦੇ ਸਨਮਾਨ, ਸਰਵਉੱਚਤਾ ਤੇ ਸੰਕਲਪ ਨੂੰ ਤੋੜਨ ਲਈ ਵੱਡੀ ਸੁਖਬੀਰ ਬਾਦਲ ਵੱਡੀ ਸਾਜਿਸ਼ ਰਚ ਚੁੱਕੇ ਹਨ। ਸਿੱਖ ਕੌਮ ਹਮੇਸ਼ਾ ਧਾਰਮਿਕ, ਰਾਜਸੀ, ਸਮਾਜਿਕ ਖੇਤਰ ਵਿੱਚ ਆਈਆਂ ਦਰਪੇਸ਼ ਮੁਸ਼ਕਿਲਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਧ ਲੈਂਦੀ ਹੈ। ਸੁਖਬੀਰ ਬਾਦਲ ਅੱਜ ਜਿੱਥੇ ਗੁਰੂ ਸਾਹਿਬਾਨ ਵਲੋਂ ਵਰਸੋਏ ਤਖਤਾਂ ਨੂੰ ਗੁਲਾਮ ਦੱਸ ਕੇ ਕੌਮ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਭਰਤੀ ਕਮੇਟੀ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਓਹ ਇਸ ਵਰਤਾਰੇ ਨੂੰ ਮੂਕ ਦਰਸ਼ਕ ਬਣ ਕੇ ਨਾ ਵੇਖਣ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੁਰੰਤ ਸਖਤ ਕਾਰਵਾਈ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਉਣ। ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਦਾ ਇਖਲਾਕੀ ਫਰਜ਼ ਅਤੇ ਜ਼ਿੰਮੇਵਾਰੀ ਹੈ ਕਿ ਓਹ ਖੁਦ ਅੱਗੇ ਆਕੇ ਪੰਥ ਨੂੰ ਢਾਅ ਲਗਾਏ ਜਾਣ ਵਾਲੇ ਮਾਮਲਿਆਂ ਵਿੱਚ ਅਗਵਾਈ ਕਰਨ। ਇਸ ਦੇ ਨਾਲ ਹੀ ਮੈਬਰਾਂ ਨੇ ਕਿਹਾ ਕਿ ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਆਪਣੇ ਧੜੇ ਦੇ ਮੁਖੀ ਬਣਦੇ ਹੀ ਆਪਣੀ ਬਦਲਾ ਲਊ ਭਾਵਨਾ ਹੇਠ ਤਖਤਾਂ ਸਾਹਿਬਾਨ ਨੂੰ ਦਿੱਲੀ ਦੇ ਤਖ਼ਤ ਸਾਹਮਣੇ ਗੁਲਾਮ ਕਰਾਰ ਦੇਣਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget