ਪੜਚੋਲ ਕਰੋ

ਬੇਅਦਬੀਆਂ ਤੇ ਗੋਲ਼ੀਕਾਂਡ: ਅਕਸ਼ੇ ਕੁਮਾਰ ਤੇ ਬਾਦਲ ਪਿਓ ਪੁੱਤ ਤੋਂ ਪੁੱਛਗਿੱਛ ਕਰੇਗੀ SIT

ਚੰਡੀਗੜ੍ਹ: ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਹੁਣ ਫ਼ਿਲਮ ਅਦਾਕਾਰ ਅਕਸ਼ੇ ਕੁਮਾਰ ਅਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤਕ ਪਹੁੰਚ ਗਏ ਹਨ। ਐਸਆਈਟੀ ਨੇ ਤਿੰਨਾਂ ਨੂੰ ਵੱਖ-ਵੱਖ ਦਿਨਾਂ ਮੌਕੇ ਪੁੱਛ-ਗਿੱਛ ਲਈ ਸੰਮਣ ਭੇਜੇ ਹਨ। ਦੋ ਦਿਨ ਪਹਿਲਾਂ ਤਤਕਾਲੀ ਸਥਾਨਕ ਵਿਧਾਇਕ ਮਨਤਾਰ ਸਿੰਘ ਬਰਾੜ ਵੀ ਐਸਆਈਟੀ ਸਨਮੁਖ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਐਸਆਈਟੀ ਨੇ 50 ਆਮ ਨਾਗਰਿਕਾਂ ਅਤੇ 30 ਜੂਨੀਅਰ ਰੈਂਕ ਪੁਲਿਸ ਅਧਿਕਾਰੀਆਂ ਦੇ ਬਿਆਨ ਕਲਮਬੱਧ ਕੀਤੇ ਹਨ।
ਸਬੰਧਤ ਖ਼ਬਰ: ਬਰਗਾੜੀ ਤੇ ਕੋਟਕਪੂਰਾ 'ਚ ਸ਼ਰਾਰਤੀ ਤੱਤਾਂ ਨੂੰ ਰੋਕਣ ਲਈ ਹੋਈ ਪੁਲਿਸ ਕਾਰਵਾਈ- ਬਰਾੜ
ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਬਣਾਈ ਗਈ ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ 'ਏਬੀਪੀ ਸਾਂਝਾ' ਨੂੰ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਤਿੰਨਾਂ ਨੂੰ ਐਸਆਈਟੀ ਦੇ ਹਿੱਤੂ ਸੰਮਣ ਜਾਰੀ ਕੀਤੇ ਹਨ। ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਐਸਆਈਟੀ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਥਾਣਾ ਸਿਟੀ ਕੋਟਕਪੂਰਾ ਵਿੱਚ ਸੱਤ ਅਕਤੂਬਰ 2018 ਨੂੰ ਆਈਪੀਸੀ ਦੀ ਧਾਰਾ 307, 323, 341, 148,149 ਅਤੇ ਆਰਮਜ਼ ਐਕਟ ਦੀ ਧਾਰਾ 27 ਤਹਿਤ ਦਰਜ ਮੁਕੱਦਮਾ ਨੰਬਰ 129 ਬਾਬਤ ਪੁੱਛ-ਗਿੱਛ ਸਬੰਧੀ ਤਿੰਨਾਂ ਨੂੰ ਵੱਖ-ਵੱਖ ਦਿਨ ਸੰਮਣ ਭੇਜੇ ਹਨ।
ਸਬੰਧਤ ਖ਼ਬਰ: ਐਟਮ ਬੰਬ ਤੋਂ ਘੱਟ ਨਹੀਂ ਸੇਖਵਾਂ ਦਾ ਅਸਤੀਫ਼ਾ, ਸੁਖਬੀਰ ਦੀਆਂ ਇਨ੍ਹਾਂ 'ਗ਼ਲਤੀਆਂ' 'ਤੇ ਜਤਾਇਆ ਰੋਸ
ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਪੇਸ਼ ਹੋਣ ਲਈ ਸੰਮਣ ਭੇਜੇ ਗਏ ਹਨ। ਤਿੰਨਾਂ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਤਿੰਨਾਂ ਕੋਲੋਂ ਪੁੱਛਗਿੱਛ ਦੀ ਪਹਿਲ ਕੀਤੀ ਗਈ ਹੋਵੇ।
ਇਹ ਵੀ ਪੜ੍ਹੋ: ਬੇਅਦਬੀ ਮੋਰਚੇ 'ਤੇ ਲੰਗਰ ਲੈ ਕੇ ਆਏ ਨੌਜਵਾਨ ਨੇ ਐਸਆਈਟੀ ਕੋਲ ਖੋਲ੍ਹੇ ਅਕਾਲੀਆਂ ਤੇ ਪੁਲਿਸ ਦੇ ਭੇਤ
ਸੇਵਾ ਸਿੰਘ ਸੇਖਵਾਂ ਸਮੇਤ ਕਈ ਲੀਡਰਾਂ ਨੇ ਇਹ ਦਾਅਵਾ ਕੀਤਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੇ ਮੁੰਬਈ ਸਥਿਤ ਘਰ ਵਿੱਚ ਮੁਲਾਕਾਤ ਕੀਤੀ ਸੀ। ਇਹ ਵੀ ਦੋਸ਼ ਲਾਏ ਗਏ ਸਨ ਕਿ ਡੇਰਾ ਮੁਖੀ ਨੂੰ ਅਕਾਲ ਤਖ਼ਤ ਤੋਂ ਮੁਆਫ਼ੀ ਦਿਵਾਉਣ ਦੀ ਸੈਟਿੰਗ ਅਕਸ਼ੇ ਦੇ ਘਰ ਹੀ ਕੀਤੀ ਗਈ ਸੀ। ਹਾਲਾਂਕਿ, ਅਕਸ਼ੇ ਕੁਮਾਰ ਇਨ੍ਹਾਂ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ, ਪਰ ਫਿਰ ਵੀ ਐਸਆਈਟੀ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ।
ਇਹ ਵੀ ਪੜ੍ਹੋ: ਵਿਦੇਸ਼ ਭੱਜੇ ਡੇਰਾ ਪ੍ਰੇਮੀ ਦੀ ਗ੍ਰਿਫ਼ਤਾਰੀ ਨਾਲ ਹੱਲ ਹੋਣ ਕਿਨਾਰੇ ਲੱਗੇ ਬੇਅਦਬੀ ਕੇਸ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget