ਪੜਚੋਲ ਕਰੋ

ਸੁਖਬੀਰ ਬਾਦਲ ਨੂੰ ਲੱਗਾ ਬਿਜਲੀ ਦਾ ਝਟਕਾ ਤਾਂ ਕੈਪਟਨ ਨਾਲ ਜੋੜਿਆ ਕੁਨੈਕਸ਼ਨ

ਕੈਪਟਨ ਸਰਕਾਰ ਵੱਲੋਂ ਬਿਜਲੀ ਬਿੱਲਾਂ ਵਿੱਚ ਵਾਧਾ ਕਰਕੇ ਪੰਜਾਬੀਆਂ ’ਤੇ 1400 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਹੈ। ਚਰਚਾ ਹੈ ਕਿ 1300 ਕਰੋੜ ਰੁਪਏ ਦਾ ਭਾਰ ਹੋਰ ਪਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸਭ ਪ੍ਰਈਵੇਟ ਥਰਮਲ ਪਲਾਂਟਾਂ ਤੋਂ ਬਿਜਲੀ ਖ਼ਰੀਦਣ ਲਈ ਬਿਜਲੀ ਕੰਪਨੀਆਂ ਨਾਲ ਹੋਏ ਸਮਝੌਤਿਆਂ (ਪੀਪੀਏ) ਕਰਕੇ ਹੋਇਆ ਹੈ। ਇਹ ਸਮਝੌਤੇ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਹੋਏ ਸੀ।

ਚੰਡੀਗੜ੍ਹ: ਕੈਪਟਨ ਸਰਕਾਰ ਵੱਲੋਂ ਬਿਜਲੀ ਬਿੱਲਾਂ ਵਿੱਚ ਵਾਧਾ ਕਰਕੇ ਪੰਜਾਬੀਆਂ ’ਤੇ 1400 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਹੈ। ਚਰਚਾ ਹੈ ਕਿ 1300 ਕਰੋੜ ਰੁਪਏ ਦਾ ਭਾਰ ਹੋਰ ਪਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸਭ ਪ੍ਰਈਵੇਟ ਥਰਮਲ ਪਲਾਂਟਾਂ ਤੋਂ ਬਿਜਲੀ ਖ਼ਰੀਦਣ ਲਈ ਬਿਜਲੀ ਕੰਪਨੀਆਂ ਨਾਲ ਹੋਏ ਸਮਝੌਤਿਆਂ (ਪੀਪੀਏ) ਕਰਕੇ ਹੋਇਆ ਹੈ। ਇਹ ਸਮਝੌਤੇ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਹੋਏ ਸੀ। ਇਸ ਲਈ ਲੋਕਾਂ ਦਾ ਰੋਹ ਕੈਪਟਨ ਸਰਕਾਰ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਵੀ ਹੈ। ਆਮ ਆਦਮੀ ਪਾਰਟੀ ਵੀ ਕਾਂਗਰਸ ਦੇ ਨਾਲ ਹੀ ਪਿਛਲੀ ਬਾਦਲ ਸਰਕਾਰ ਨੂੰ ਵੀ ਰਗੜੇ ਲਾ ਰਹੀ ਹੈ। ਪੰਜਾਬ ਵਿੱਚ ਇਹ ਮੁੱਦਾ ਗਰਮਾਉਂਦਾ ਵੇਖ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀ ਸਰਕਾਰ ਵੇਲੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਬਿਜਲੀ ਖ਼ਰੀਦਣ ਲਈ ਹੋਏ ਸਮਝੌਤਿਆਂ (ਪੀਪੀਏ) ਨੂੰ ਸਹੀ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਸਾਰਾ ਦੋਸ਼ ਕੈਪਟਨ ਸਰਕਾਰ 'ਤੇ ਮੜ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨਿੱਜੀ ਕੰਪਨੀਆਂ ਤੋਂ ਰਿਸ਼ਵਤ ਲੈ ਕੇ ਲੋਕਾਂ ’ਤੇ ਅਰਬਾਂ ਰੁਪਏ ਦਾ ਵਿੱਤੀ ਬੋਝ ਪਾਇਆ ਹੈ। ਬਿਜਲੀ ਕੰਪਨੀਆਂ ਤੋਂ ਅੰਦਰਖਾਤੇ ਲਏ ਪੈਸੇ ਦੀ ਜਾਂਚ ਨਿਰਪੱਖ ਏਜੰਸੀ ਤੋਂ ਕਰਾਈ ਜਾਣੀ ਚਾਹੀਦੀ ਹੈ। ਸੁਖਬੀਰ ਬਾਦਲ ਦੇ ਦਾਅਵਿਆਂ ਮਗਰੋਂ ਇਸ ਮੁੱਦੇ 'ਤੇ ਸਿਆਸਤ ਹੋਰ ਗਰਮਾ ਗਈ ਹੈ। ਉਧਰ, ਕੈਪਟਨ ਸਰਕਾਰ ਅੱਜ ਬੁਲਾਈ ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਚਰਚਾ ਕਰ ਸਕਦੀ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਸਰਕਾਰ ਵੱਲੋਂ ਕੰਪਨੀਆਂ ਨਾਲ ਕੀਤੇ ਗੁਪਤ ਸਮਝੌਤੇ ਤਹਿਤ ਅਦਾਲਤਾਂ ਵਿੱਚ ਕੇਸਾਂ ਦੀ ਠੀਕ ਢੰਗ ਨਾਲ ਪੈਰਵੀ ਨਹੀਂ ਕੀਤੀ ਤੇ ਨਾ ਹੀ ਸਮੇਂ ਸਿਰ ਉਪਰਲੀਆਂ ਅਦਾਲਤਾਂ ਜਾਂ ਅਥਾਰਟੀਆਂ ਵਿੱਚ ਅਪੀਲਾਂ ਦਾਇਰ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਤਲਵੰਡੀ ਸਾਬੋ, ਰਾਜਪੁਰਾ ਤੇ ਗੋਇੰਦਵਾਲ ਸਾਹਿਬ ਵਿੱਚ ਸਥਾਪਤ ਪ੍ਰਾਈਵੇਟ ਥਰਮਲਾਂ ਨਾਲ ਜੋ ਸਮਝੌਤੇ ਹੋਏ ਸਨ, ਉਹ ਤਤਕਾਲੀ ਯੂਪੀਏ ਸਰਕਾਰ ਦੇ ਮਾਪਦੰਡਾਂ ਮੁਤਾਬਕ ਹੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਜੇ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੋਏ ਸਮਝੌਤਿਆਂ ’ਚ ਕੋਈ ਖਾਮੀ ਲੱਗਦੀ ਹੈ ਤਾਂ ਸਭ ਤੋਂ ਪਹਿਲਾਂ ਡਾ. ਮਨਮਹੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਿਆਰ ਕੀਤੇ ਮਾਪਦੰਡਾਂ ਨੂੰ ਗ਼ਲਤ ਠਹਿਰਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰ ਦੇ ਥਰਮਲਾਂ ਨਾਲ ਸਮਝੌਤੇ ਸਿਰਫ਼ ਪੰਜਾਬ ਨੇ ਹੀ ਨਹੀਂ ਬਲਕਿ ਭਾਰਤ ਦੇ 6 ਹੋਰ ਸੂਬਿਆਂ ਨੇ ਵੀ ਕੀਤੇ ਸਨ। ਬਾਦਲ ਨੇ ਕਿਹਾ ਕਿ ਬਿਜਲੀ ਦਰਾਂ ’ਚ ਵਾਧੇ ਦਾ ਬਿਜਲੀ ਸਮਝੌਤੇ ਨਾਲ ਕੋਈ ਸਬੰਧ ਨਹੀਂ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget