Accident News: ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹਿਮਾਚਲ ਦੇ ਬੱਦੀ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦੱਸ ਦਈਏ ਕਿ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇੱਕ ਪਾਸੇ ਜਿੱਥੇ ਸੰਗੀਤ ਜਗਤ ਵਿੱਚ ਇਸ ਘਟਨਾ ਨਾਲ ਸੰਨਾਟਾ ਪਸਰ ਗਿਆ ਹੈ ਅਤੇ ਉਨ੍ਹਾਂ ਦੇ ਠੀਕ ਹੋਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕਈ ਸਿਆਸੀ ਆਗੂਆਂ ਨੇ ਵੀ ਐਕਸ 'ਤੇ ਪੋਸਟ ਪਾ ਕੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ।
ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ, "ਪੰਜਾਬ ਦੇ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿੱਚ ਜਖ਼ਮੀ ਹੋਣ ਦੀ ਖ਼ਬਰ ਸੁਣੀ, ਗੁਰੂ ਸਾਹਿਬ ਰਾਜਵੀਰ ਨੂੰ ਸਿਹਤਯਾਬੀ ਬਖਸ਼ਣ ਅਤੇ ਉਹ ਅੱਗੇ ਪੰਜਾਬੀ ਗਾਇਕੀ ਰਾਹੀਂ ਪੰਜਾਬ ਦਾ ਮਾਣ ਵਧਾਵੇ।"
ਇਸ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ਵਿੱਚ ਜ਼ਖ਼ਮੀ ਹੋਣ ਦੀ ਖ਼ਬਰ ਸੁਣ ਦੇ ਬਹੁਤ ਦੁੱਖ ਲੱਗਿਆ ਹੈ, ਰੱਬ ਤੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ, ਵਾਹਿਗੁਰੂ ਉਨ੍ਹਾਂ ਨੂੰ ਹਿੰਮਤ ਦੇਵੇ ਅਤੇ ਛੇਤੀ ਤੋਂ ਛੇਤੀ ਠੀਕ ਹੋਣ ਦੀ ਹਿੰਮਤ ਦੇਵੇ।
ਉੱਥੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਰਾਜਵੀਰ ਜਵੰਦਾ ਦੇ ਹਾਦਸੇ ਵਿੱਚ ਜ਼ਖ਼ਮੀ ਹੋਣ ਬਾਰੇ ਸੁਣਿਆ। ਮੈਂ ਰੱਬ ਅੱਗੇ ਉਨ੍ਹਾਂ ਦੇ ਛੇਤੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਗੁਰੂ ਸਾਹਿਬ ਸਹਾਈ ਹੋਣ।