ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਪਿਛਲੀ ਦਿਨੀਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਕੁ ਰੋਲ ਲੀਡਰਾਂ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ ਸ਼ਿਕਾਇਤ 'ਤੇ ਦਰਜ ਹੋਇਆ ਹੈ। ਇਸ ਲਈ ਇਸ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਦਰਖਾਸਤ ਦੇ ਅਧਾਰ ’ਤੇ ਇਹ ਮਾਮਲਾ ਦਾਇਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਗ੍ਰਹਿ ਵਿਭਾਗ ਨੇ ਪ੍ਰੌਸੀਕਿਊਸ਼ਨ ਵਿਭਾਗ ਨੂੰ ਇਹ ਸ਼ਿਕਾਇਤ ਦਾਇਰ ਕਰਾਉਣ ਦੇ ਨਿਰਦੇਸ਼ ਦਿੱਤੇ ਸਨ।
ਪ੍ਰੌਸੀਕਿਊਸ਼ਨ ਵਿਭਾਗ ਮੁਤਾਬਕ ਲੰਘੇ ਹਫ਼ਤੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 199 ਤਹਿਤ ਸਰਕਾਰੀ ਵਕੀਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰਨਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਹ ਸ਼ਿਕਾਇਤ ਫੌਜਦਾਰੀ ਕਾਨੂੰਨ ਦੀਆਂ ਧਾਰਾਵਾਂ 499, 500, 501 ਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਦਾਇਰ ਕੀਤੀ ਗਈ ਹੈ। ਅਹਿਮ ਗੱਲ਼ ਹੈ ਕਿ ਆਈਜੀ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਗਵਾਹ ਵਜੋਂ ਰੱਖਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਂਡ ਨਾਲ ਸਬੰਧਤ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸਰਗਰਮ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ਼ ਅਕਾਲੀ ਦਲ ਵੱਲੋਂ ਸੰਸਦੀ ਚੋਣਾਂ ਤੋਂ ਪਹਿਲਾਂ ਹੱਲਾ ਬੋਲਿਆ ਗਿਆ ਸੀ। ਅਕਾਲੀ ਦਲ ਵੱਲੋਂ ਇਸ ਪੁਲਿਸ ਅਧਿਕਾਰੀ ਖਿਲਾਫ਼ ਪੱਖਪਾਤੀ ਤੇ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਦੀਆਂ ਸ਼ਿਕਾਇਤਾਂ ਚੋਣ ਕਮਿਸ਼ਨ ਨੂੰ ਕੀਤੀਆਂ ਗਈਆਂ ਸਨ ਤੇ ਚੋਣ ਕਮਿਸ਼ਨ ਨੇ ਇਸ ਅਧਿਕਾਰੀ ਦਾ ਤਬਾਦਲਾ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਰਕਾਰ ਨੂੰ ਕੀਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸੰਸਦੀ ਚੋਣਾਂ ਦੇ ਅਮਲ ਦੌਰਾਨ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਇਸ ਪੁਲੀਸ ਅਧਿਕਾਰੀ ਖਿਲਾਫ਼ ਸਿੱਧੀ ਬਿਆਨਬਾਜ਼ੀ ਕੀਤੀ ਗਈ ਸੀ। ਪੁਲਿਸ ਅਧਿਕਾਰੀ ਨੇ ਇਹ ਦੋਸ਼ ਵੀ ਲਾਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਵੀ ਉਸ ਖਿਲਾਫ਼ ਕਈ ਤਰ੍ਹਾਂ ਦੀਆਂ ‘ਪੋਸਟਾਂ’ ਪਾਈਆਂ ਗਈਆਂ ਸਨ।
ਸੁਖਬੀਰ ਬਾਦਲ ਤੇ ਮਜੀਠੀਆ ਲਈ ਨਵੀਂ ਮੁਸੀਬਤ
ਏਬੀਪੀ ਸਾਂਝਾ
Updated at:
10 Nov 2019 04:44 PM (IST)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਪਿਛਲੀ ਦਿਨੀਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਕੁ ਰੋਲ ਲੀਡਰਾਂ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ ਸ਼ਿਕਾਇਤ 'ਤੇ ਦਰਜ ਹੋਇਆ ਹੈ। ਇਸ ਲਈ ਇਸ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
- - - - - - - - - Advertisement - - - - - - - - -