ਚੰਡੀਗੜ੍ਹ: ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੁਖਬੀਰ ਬਾਦਲ ਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸੀ।
ਅਕਾਲੀ ਲੀਡਰਾਂ ਅੱਜ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਇੱਕ-ਇੱਕ ਲੱਖ ਦੇ ਜ਼ਮਾਨਤੀ ਮੁਚੱਲਕੇ ਭਰ ਕੇ ਜ਼ਮਾਨਤ ਦੇ ਦਿੱਤੀ।
ਕਾਬਲੇਗੌਰ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਬਿਆਨਬਾਜ਼ੀ ਕਰਨ ਤੇ ਇਲਜ਼ਾਮ ਲਾਉਣ ਕਰਕੇ ਉਨ੍ਹਾਂ ਨੇ ਅਕਾਲੀ ਲੀਡਰਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।
ਸੁਖਬੀਰ ਬਾਦਲ ਤੇ ਮਜੀਠੀਆ ਅਦਾਲਤ 'ਚ ਪੇਸ਼, ਮਿਲੀ ਜ਼ਮਾਨਤ
ਏਬੀਪੀ ਸਾਂਝਾ
Updated at:
11 Jul 2019 04:07 PM (IST)
ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੁਖਬੀਰ ਬਾਦਲ ਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸੀ।
- - - - - - - - - Advertisement - - - - - - - - -