ਪੜਚੋਲ ਕਰੋ

ਸੁਖਬੀਰ ਬਾਦਲ ਤੇ ਕੈਪਟਨ ਸਣੇ ਕਈ ਵਿਰੋਧੀ ਆਗੂਆਂ ਨੇ ਪਹਿਲਾਂ ਮੂਸੇਵਾਲਾ ਨੂੰ ਕਿਹਾ ਗੈਂਗਸਟਰ, ਹੁਣ ਕਰ ਰਹੇ ਨੇ ਹਮਦਰਦੀ ਦਾ ਡਰਾਮਾ : ਮਲਵਿੰਦਰ ਕੰਗ

ਮਲਵਿੰਦਰ ਸਿੰਘ ਕੰਗ ਨੇ ਸਵਾਲ ਕੀਤਾ ਕਿ ਪੰਜਾਬ ਵਿੱਚ ਅੱਜ ਗੈਂਗਸਟਰਾਂ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ, ਪਰ ਕੀ ਇਨਾਂ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ ਨੇ ਪੈਦਾ ਨਹੀਂ ਕੀਤਾ ਹੈ?

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਗੰਦੀ ਰਾਜਨੀਤੀ ਕੀਤੀ ਹੈ। ਕੰਗ ਨੇ ਗਾਇਕ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਰਾਹੀਂ ਦੇਸ਼ ਵਿਦੇਸ਼ ਵਿੱਚ ਪੰਜਾਬੀ ਸੱਭਿਆਚਾਰ ਦਾ ਮਾਣ ਵਧਾਇਆ ਅਤੇ ਬਹੁਤ ਘੱਟ ਉਮਰ ’ਚ ਵੱਡੀ ਸਫ਼ਲਤਾ ਅਤੇ ਸ਼ੋਹਰਤ ਪ੍ਰਾਪਤ ਕੀਤੀ ਸੀ। ਅਜਿਹੀ ਪ੍ਰਸਿੱਧ ਸਖ਼ਸ਼ੀਅਤ ਦੀ ਮੌਤ ’ਤੇ ਰਾਜਨੀਤੀ ਕਰਨਾ ਬੇਹੱਦ ਨਿੰਦਣਯੋਗ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਸਾਹਮਣੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਤਰੁਣ ਚੁੱਘ ਦੀਆਂ ਪੁਰਾਣੀਆਂ ਵੀਡੀਓਜ਼ ਪੇਸ਼ ਕੀਤੀਆਂ, ਜਿਨਾਂ ’ਚ ਇਹ ਸਾਰੇ ਆਗੂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਦੱਸ ਰਹੇ ਹਨ। ਉਨਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਇਹ ਆਗੂ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਕਹਿੰਦੇ ਸਨ, ਪਰ ਹੁਣ ਉਸ ਦੀ ਮੌਤ ’ਤੇ ਹਮਦਰਦ ਬਣਨ ਦਾ ਡਰਾਮਾ ਕਰ ਰਹੇ ਹਨ।

ਮਲਵਿੰਦਰ ਸਿੰਘ ਕੰਗ ਨੇ ਸਵਾਲ ਕੀਤਾ ਕਿ ਪੰਜਾਬ ਵਿੱਚ ਅੱਜ ਗੈਂਗਸਟਰਾਂ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ, ਪਰ ਕੀ ਇਨਾਂ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ ਨੇ ਪੈਦਾ ਨਹੀਂ ਕੀਤਾ ਹੈ? ਪਿਛਲੀਆਂ ਸਰਕਾਰਾਂ ’ਚ ਰਹੇ ਭਿ੍ਰਸ਼ਟ ਆਗੂਆਂ ਨੇ ਆਪਣੇ ਸੁਆਰਥੀ ਹਿੱਤਾਂ ਦੀ ਪੂਰਤੀ ਲਈ ਇਨਾਂ ਨੂੰ ਪੈਦਾ ਕੀਤਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਇਨਾਂ ਗੈਂਗਸਟਰਾਂ ਨੂੰ ਜੜਾਂ ਤੋਂ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਸੂਬੇ ’ਚੋਂ ਕਰਾਇਮ, ਕਰੀਮੀਨਲ ਅਤੇ ਗੈਂਗਸਟਰ ਕਲਚਰ ਨੂੰ ਮਾਨ ਸਰਕਾਰ ਖ਼ਤਮ ਕਰਕੇ ਰਹੇਗੀ। ਪੰਜਾਬ ’ਚ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰਨ ਵਾਲਾ ਮਹੌਲ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਿ੍ਰੜ ਸਕੰਲਪ ਹੈ।  

ਕੰਗ ਨੇ ਕਿਹਾ, ‘‘ਮਾਨ ਸਰਕਾਰ ਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਸਖ਼ਤ ਸਜ਼ਾ ਦੇਵੇਗੀ। ਇੱਕ ਵੀ ਦੋਸ਼ੀ ਬਚ ਨਹੀਂ ਸਕੇਗਾ। ਸਰਕਾਰ ਨੇ ਹੱਤਿਆ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕਰ ਦਿੱਤਾ ਹੈ। ਐਸ.ਆਈ.ਟੀ, ਸਥਾਨਕ ਪੁਲੀਸ ਅਤੇ ਹੋਰ ਜਾਂਚ ਏਜੰਸੀਆਂ ਲਗਾਤਾਰ ਇਸ ਮਾਮਲੇ ਦੇ ਸਬੂਤ ਇੱਕਠੇ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਖ਼ੁੱਦ ਵੀ ਇਸ ਮਾਮਲੇ ਦੀ ਰਿਪੋਰਟ ਲੈ ਰਹੇ ਹਨ। ਜਲਦੀ ਹੀ ਸਬੂਤਾਂ ਨਾਲ ਸਾਰੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਦੇ ਨਾਂ ਸਾਮਹਣੇ ਆ ਜਾਣਗੇ।’’

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget