ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸੀ ਮੋਦੀ ਤੋਂ ਕੰਮ ਕਰਾਉਣ ਦੀ ਜੁਗਤ, ਅੱਗਿਓਂ ਕੈਪਟਨ ਦਿੱਤਾ ਕੋਰਾ ਜਵਾਬ
ਸੁਖਬੀਰ ਨੇ ਕਿਹਾ ਕਿ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਵਾਂਗ ਜੇ ਪੰਜਾਬ ਸਰਕਾਰ ਵੀ ਪੂਰੇ ਸੂਬੇ ਨੂੰ ਮੰਡੀ ਐਲਾਨ ਦਿੰਦੀ ਤਾਂ ਗਵਰਨਰ ਨੇ ਦਸਤਖ਼ਤ ਕਰ ਦੇਣੇ ਸੀ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਤੋਂ ਕੰਮ ਕਰਾਉਣ ਦੀ ਜੁਗਤ ਦੱਸੀ ਹੈ। ਉਨ੍ਹਾਂ ਕਿਹਾ ਹੈ ਕਿ ਦਿੱਲੀ ਵਿੱਚ ਰਸਮੀ ਧਰਨੇ ਦੇਣ ਦੀ ਜਗ੍ਹਾ ਜੇ ਕੈਪਟਨ ਪ੍ਰਧਾਨ ਮੰਤਰੀ ਦੇ ਘਰ ਅੱਗੇ ਮਰਨ ਵਰਤ ’ਤੇ ਬੈਠਣ ਤਾਂ ਕੇਂਦਰ ਸਰਕਾਰ ਮਿੰਟੋ-ਮਿੰਟੀ ਸਾਰੇ ਮਸਲੇ ਹੱਲ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜਿਹੇ ਕੰਮਾਂ ਵਾਸਤੇ ਹੁੰਦਾ ਹੈ, ਨਾ ਕਿ ਸੈਰ ਕਰਨ ਲਈ। ਜੇ ਕੈਪਟਨ ਮਰਨ ਵਰਤ ’ਤੇ ਬੈਠਣ ਤਾਂ ਅਕਾਲੀ ਦਲ ਵੀ ਇਸ ਦੀ ਹਮਾਇਤ ਕਰੇਗਾ।
ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਵਾਂਗ ਜੇ ਪੰਜਾਬ ਸਰਕਾਰ ਵੀ ਪੂਰੇ ਸੂਬੇ ਨੂੰ ਮੰਡੀ ਐਲਾਨ ਦਿੰਦੀ ਤਾਂ ਗਵਰਨਰ ਨੇ ਦਸਤਖ਼ਤ ਕਰ ਦੇਣੇ ਸੀ। ਉਨ੍ਹਾਂ ਵਿਅੰਗ ਕੀਤਾ ਕਿ ਉਹ ਮੁੱਖ ਮੰਤਰੀ ਕਾਹਦਾ, ਜਿਹੜਾ ਰਾਸ਼ਟਰਪਤੀ ਨੂੰ ਹੀ ਨਾ ਮਿਲ ਸਕੇ। ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਅਜਿਹੇ ਮੁੱਖ ਮੰਤਰੀ ਨੂੰ ਪਾਰਟੀ ’ਚੋਂ ਹੀ ਕੱਢ ਦੇਣਾ ਚਾਹੀਦਾ ਹੈ।
ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੇ ਕੋਵਿਡ ਸੈਂਟਰ 'ਚ ਬਤਾਈ ਰਾਤ, ਸਕੂਲ ਨੂੰ ਬਣਾਇਆ ਜੇਲ੍ਹ
ਦੂਜੇ ਪਾਸੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਜਵਾਬ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਅਕਾਲੀ ਲੀਡਰ ਦੀ ਸਲਾਹ ਨਹੀਂ ਚਾਹੀਦੀ। ਕੈਪਟਨ ਨੇ ਕਿਹਾ ਹੈ ਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਲੋਕਾਂ ਦੇ ਹੱਕਾਂ ਲਈ ਕਿਵੇਂ ਲੜਨਾ ਹੈ। ਕੈਪਟਨ ਨੇ ਉਲਟਾ ਇਲਜ਼ਾਮ ਲਾਇਆ ਕਿ ਅਕਾਲੀ ਦਲ ਕਿਸਾਨਾਂ ਦੇ ਮੁੱਦਿਆਂ ਉੱਪਰ ਵੀ ਸਿਆਸਤ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਕਿਸਾਨ ਬਿੱਲਾਂ ਨੂੰ ਹਮਾਇਤ ਦੇ ਕੇ ਹੁਣ ਪਿਛਾਂਹ ਹਟ ਗਿਆ ਹੈ।
ਅਮਰੀਕੀ ਚੋਣ ਨਤੀਜਿਆਂ 'ਚ ਫਸਿਆ ਪੇਚ, ਜਾਣੋ ਹੁਣ ਅੱਗੇ ਕੀ ਹੋਏਗਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ