ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਨਾਮਜ਼ਦਗੀ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਗੁਰਦਾਸਪੁਰ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੀ ਜ਼ਮਾਨਤ ਜ਼ਬਤ ਹੋਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਹਲਕੇ ਵਿੱਚ ਜਦੋਂ ਨਤੀਜਾ ਆਏਗਾ ਤਾਂ ਅਬੋਹਰ ਹਲਕੇ ਤੋਂ ਉਹ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਨੀ ਦਿਓਲ ਪੰਜਾਬ ਦਾ ਪੁੱਤਰ ਹੈ। ਵਿਨੋਦ ਖੰਨਾ ਨੇ ਜਿਵੇਂ ਪੰਜਾਬ ਦੀ ਸੇਵਾ ਕੀਤੀ, ਉਸੇ ਤਰ੍ਹਾਂ ਸਨੀ ਦਿਓਲ ਵੀ ਲੋਕਾਂ ਦੀ ਸੇਵਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਹਰਦੀਪ ਪੁਰੀ ਬਾਰੇ ਕਿਹਾ ਕਿ ਉਹ ਪੜ੍ਹੇ-ਲਿਖੇ ਤੇ ਸੁਲਝੇ ਹੋਏ ਇਨਸਾਨ ਹਨ। ਅੰਮ੍ਰਿਤਸਰ ਨੂੰ ਇੱਕ ਵਧੀਆ ਉਮੀਦਵਾਰ ਮਿਲਿਆ ਹੈ। ਨਾਲ ਹੀ ਉਨ੍ਹਾਂ ਸ਼ੇਰ ਸਿੰਘ ਘੁਬਾਇਆ ਨੂੰ ਵੀ 'ਬੈਸਟ ਆਫ਼ ਲੱਕ' ਕਿਹਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਕੀਤੀ ਟਿੱਪਣੀ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਪਤਾ ਨਹੀਂ ਕਿ ਪੰਜਾਬ ਵਿੱਚ ਕੀ ਹੋ ਰਿਹਾ ਹੈ। ਪੰਜਾਬ ਨੂੰ ਹਰਸਿਮਰਤ ਕੌਰ ਬਾਦਲ ਦੇ ਵਿਭਾਗ ਦੇ ਕਈ ਪ੍ਰੋਜੈਕਟ ਮਿਲੇ ਹਨ।
ਉਨ੍ਹਾਂ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਜਾ ਵੜਿੰਗ ਉਨ੍ਹਾਂ ਦੇ ਛੋਟੇ ਭਰਾ ਵਰਗੇ ਹਨ। ਉਹ ਜੋ ਮਰਜ਼ੀ ਬੋਲੀ ਜਾਣ, ਚੋਣਾਂ ਵਿੱਚ ਸਾਰਿਆਂ ਨੂੰ ਬੋਲਣ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਖ਼ਿਲਾਫ਼ ਕੀਤੀ ਟਿੱਪਣੀ ਲਈ ਕੈਪਟਨ ਦਾ ਧੰਨਵਾਦ ਵੀ ਕੀਤਾ। ਦੱਸ ਦੇਈਏ ਹਰਸਿਮਰਤ ਬਾਦਲ ਬਠਿੰਡਾ ਤੇ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜ ਰਹੇ ਹਨ।
ਨਾਮਜ਼ਦਗੀ ਭਰਨ ਤੋਂ ਪਹਿਲਾਂ ਗੁਰੂ ਘਰ ਆਸ਼ੀਰਵਾਦ ਲੈਣ ਪੁੱਜਾ ਬਾਦਲ ਜੋੜਾ, 'ਜਾਖੜ ਦੀ ਜ਼ਮਾਨਤ ਹੋਏਗੀ ਜ਼ਬਤ'
ਏਬੀਪੀ ਸਾਂਝਾ
Updated at:
26 Apr 2019 09:29 AM (IST)
ਸੁਖਬੀਰ ਬਾਦਲ ਨੇ ਗੁਰਦਾਸਪੁਰ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੀ ਜ਼ਮਾਨਤ ਜ਼ਬਤ ਹੋਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਹਲਕੇ ਵਿੱਚ ਜਦੋਂ ਨਤੀਜਾ ਆਏਗਾ ਤਾਂ ਅਬੋਹਰ ਹਲਕੇ ਤੋਂ ਉਹ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।
- - - - - - - - - Advertisement - - - - - - - - -