ਸੁਖਬੀਰ ਸਿੰਘ ਬਾਦਲ ( Sukhbir Singh Badal )ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਰਾਸਤੀ ਮਾਰਗ ਨੇੜੇ ਮਸ਼ਹੂਰ ਦੁਕਾਨ ਭਾਈ ਕੁਲਵੰਤ ਸਿੰਘ ਕੁਲਚਿਆਂ ਵਾਲੇ ਦੀ ਦੁਕਾਨ ਵਿਖੇ ਹਰਸਿਮਰਤ ਨਾਲ ਚਨੇ-ਕੁਲਚੇ ਦਾ ਆਨੰਦ ਲਿਆ। ਇਹ ਦੁਕਾਨ ਆਪਣੇ ਸੁਆਦਲੇ ਖਾਣੇ ਲਈ ਬੜੀ ਮਸ਼ਹੂਰ ਹੈ।
ਬੇਅਦਬੀ ਤੇ ਇਸ 'ਤੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਾ ਰਹੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫੇਰ ਬੇਅਬਦੀ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਪਾਰਟੀ 'ਤੇ ਸਿਆਸਤ ਕਰਨ ਦਾ ਇਲਜਾਮ ਲਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਰਦਾਸ ਕੀਤੀ ਹੈ ਕਿ ਬੇਅਦਬੀ ਕਰਨ ਵਾਲਿਆਂ ਤੇ ਇਸ 'ਤੇ ਸਿਆਸਤ ਕਰਨ ਵਾਲਿਆਂ ਦਾ ਜਿੰਦਗੀ ਤੇ ਇਨ੍ਹਾਂ ਚੋਣਾਂ 'ਚ ਕੱਖ ਨਾ ਰਹੇ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਕਿਹਾ ਸੀ ਤੇ ਅੱਜ ਗੁਰੂ ਘਰ 'ਚ ਅਰਦਾਸ ਕੀਤੀ ਹੈ। ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇੱਕ ਹੀ ਟੀਚਾ ਸੀ ਕਿ ਕਿਵੇਂ ਪੰਥ ਦੀ ਨੁਮਾਇੰਦਾ ਜਥੇਬੰਦੀ ਅਕਾਲੀ ਦਲ ਨੂੰ ਬਦਨਾਮ ਕੀਤਾ ਜਾਵੇ। ਬਾਦਲ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਨੇ ਜੋ ਜਾਂਚ ਕੀਤੀ, ਉਸ 'ਚ ਵੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਗਈ ਸੀ, ਜਿਸ ਨੂੰ ਹਾਈਕੋਰਟ ਨੇ ਮੁੱਢੋਂ ਰੱਦ ਕਰ ਦਿੱਤਾ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ।