ਪੜਚੋਲ ਕਰੋ

ਬੇਅਦਬੀ ਦੀਆਂ ਘਟਨਾਵਾਂ ਲਈ ਸੁਖਬੀਰ ਬਾਦਲ ਅਤੇ ਉਸ ਦੀ ਜੁੰਡਲੀ ਜ਼ਿੰਮੇਵਾਰ : ਸੁਖਦੇਵ ਢੀਂਡਸਾ

ਪੰਜਾਬ ਦੀ ਧਰਤੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ,ਬਰਗਾੜੀ ਬੇਅਦਬੀ,ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਸਮੇਤ ਹੋਰ ਦਰਜਨਾਂ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੇ ਇਤਿਹਾਸ ਦੀਆਂ ਉਹ ਮੰਦਭਾਗੀਆਂ ਅਤੇ ਕਾਲ਼ੀਆਂ ਘਟਨਾਵਾਂ ਹਨ

ਚੰਡੀਗੜ੍ਹ : ਪੰਜਾਬ ਦੀ ਧਰਤੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ,ਬਰਗਾੜੀ ਬੇਅਦਬੀ,ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਸਮੇਤ ਹੋਰ ਦਰਜਨਾਂ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੇ ਇਤਿਹਾਸ ਦੀਆਂ ਉਹ ਮੰਦਭਾਗੀਆਂ ਅਤੇ ਕਾਲ਼ੀਆਂ ਘਟਨਾਵਾਂ ਹਨ ਜਿਨ੍ਹਾਂ ਦੇ ਦਾਗਾਂ ਨੂੰ ਕਦੇ ਵੀ ਧੋਤਾ ਨਹੀਂ ਜਾ ਸਕਦਾ। ਸ਼ੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਇਹ ਹੋਰ ਵੀ ਜ਼ਿਆਦਾ ਦੁਖਦਾਈ ਪਹਿਲੂ ਹੈ ਕਿ ਇਤਿਹਾਸ ਦੇ ਇਹ ਕਾਲ਼ੇ ਪੰਨੇ ਉਸ ਮੌਕੇ ਲਿਖੇ ਗਏ, ਜਦੋਂ ਪੰਜਾਬ 'ਚ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੀ ਅਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਸਨ। ਜਿਨ੍ਹਾਂ ਦੀ ਅਗਵਾਈ ਹੇਠ ਇਹ ਸਭ ਵਾਪਰਿਆ। 
 
ਉਨ੍ਹਾਂ ਕਿਹਾ ਇਨ੍ਹਾਂ ਕਾਲ਼ੀਆਂ ਘਟਨਾਵਾਂ ਨਾਲ ਸੰਬੰਧਿਤ ਕੋਈ ਵੀ ਧਿਰ ਕਦੇ ਵੀ ਆਪਣੇ ਆਪ ਨੂੰ ਬਰੀ ਨਹੀਂ ਹੋ ਸਕਦੀ। ਢੀਂਡਸਾ ਨੇ ਕਿਹਾ ਸੁਖਬੀਰ ਸਿੰਘ ਬਾਦਲ ਅਤੇ ਉਸ ਦੀ ਜੁੰਡਲੀ ਵੱਲੋਂ ਇਨ੍ਹਾਂ ਬੇਅਦਬੀ ਨਾਲ ਸੰਬੰਧਿਤ ਮੰਦਭਾਗੀਆਂ ਘਟਨਾਵਾਂ ਨੂੰ ਹੋਂਦ 'ਚ ਲਿਆਉਣ ਲਈ ਪੰਜਾਬ ਦੀ ਧਰਤੀ ਉੱਤੇ ਇੱਕ ਜ਼ੁਰਮਪੇਸ਼ੇ ਵਾਲਾ ਮਾਹੌਲ ਉਸਾਰਿਆ ਗਿਆ ਤਾਂ ਜੋ ਸਿੱਖਾਂ ਦੀ ਵਿਰਾਸਤੀ ਤਾਕਤ ਨੂੰ ਭੜਕਾ ਕੇ ਸਰਕਾਰੀ ਤਾਕਤ ਨਾਲ ਕੁਚਲਿਆ ਜਾ ਸਕੇ। ਉਨ੍ਹਾਂ ਕਿਹਾ ਤਤਕਾਲੀ ਡੀਜੀਪੀ ਅਤੇ ਉਸ ਦੀ ਟੀਮ ਨੇ ਸੁਖਬੀਰ ਬਾਦਲ ਦੀ ਇਸ ਸਾਜਿਸ਼ ਨੂੰ ਨੇਪਰੇ ਚਾੜਨ ਲਈ ਪੰਜਾਬ ਦੀ ਧਰਤੀ ਉੱਤੇ ਸਿੱਖਾਂ ਦਾ ਰੱਜ ਕੇ ਖੂਨ ਡੋਲਿਆ ਅਤੇ ਸੈਂਕੜੇ ਸਿੱਖਾਂ ਵਿਰੁੱਧ ਦੇਸ਼ ਧ੍ਰੋਹ ਦੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਚ ਬੰਦ ਕੀਤਾ।
 
ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਪ੍ਰਧਾਨਗੀ ਦਾ ਕਾਲ ਹੀ ਹੈ ਜਦੋਂ ਡੇਰਾ ਸਿਰਸਾ ਮੁਖੀ ਵੱਲੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ,ਇਸ ਘਟਨਾ ਦਾ ਵਿਰੋਧ ਕਰਨ ਵਾਲੇ ਅੱਧੀ ਦਰਜਨ ਸਿੱਖਾਂ ਨੂੰ ਪੁਲਿਸ ਵੱਲੋਂ ਗੋਲ਼ੀਆਂ ਮਾਰਕੇ ਸ਼ਹੀਦ ਕਰਨ ਅਤੇ ਸੈਂਕੜੇ ਸਿੱਖਾਂ ਵਿਰੁੱਧ ਧਾਰਾ 295 ਅਧੀਨ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਚ ਬੰਦ ਕੀਤਾ। ਸਵਾਂਗ ਰਚਾਉਣ ਵਿਰੁੱਧ ਥਾਣਾ ਕੋਤਵਾਲੀ ਬਠਿੰਡਾ ਚ ਡੇਰਾ ਮੁਖੀ ਖਿਲਾਫ ਦਰਜ ਕੇਸ ਨੂੰ ਝੂਠੇ ਦਸਖਤ ਕਰਕੇ ਵਾਪਿਸ ਕਰਾਉਣ,ਡੇਰਾ ਮੁਖੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫ਼ੀ ਦਿਵਾਉਣੀ ਅਤੇ ਇਸ ਮੁਆਫ਼ੀ ਨੂੰ ਸਹੀ ਠਹਿਰਾਉਣ ਲਈ ਐਸਜੀਪੀਸੀ ਵੱਲੋਂ 92 ਲੱਖ ਦੇ ਇਸ਼ਤਿਹਾਰ ਅਖਬਾਰਾਂ ਚ ਪ੍ਰਕਾਸ਼ਿਤ ਕੀਤੇ। 
 
ਸੁਖਬੀਰ ਬਾਦਲ ਅਤੇ ਉਸ ਦੀ ਟੀਮ ਵੱਲੋਂ  ਬੇਅਦਬੀ ਦੀਆਂ ਘਟਨਾਵਾਂ ਦੇ ਮੁੱਖ ਦੋਸ਼ੀਆਂ ਵਿਰੁੱਧ ਆਪਣੇ ਦਸ ਸਾਲ ਦੇ ਰਾਜ 'ਚ ਢੁਕਵੀਂ ਕਾਨੂੰਨੀ ਕਰਕੇ ਉਨ੍ਹਾਂ ਨੂੰ ਸਜ਼ਾ ਨਹੀਂ ਦਿਵਾਈ ਬਲਕਿ ਇਸ ਜੁੰਡਲੀ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਲਈ ਦੋਸ਼ੀਆਂ ਲਗਾਤਾਰ ਬਚਾਉਣ ਦੀਆਂ ਕੀਤੀਆਂ ਗਈਆਂ ਸਾਜਿਸ਼ਾਂ ਅਤੇ ਕੋਸ਼ਿਸ਼ਾਂ ਜੱਗ ਜਾਹਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਵਾਲੇ ਵਿਅਕਤੀ ਵੀ ਬਰਾਬਰ ਦੇ ਗੁਨਾਹਗਾਰ ਹੁੰਦੇ ਹਨ। ਸੁਖਬੀਰ ਬਾਦਲ ਇਨ੍ਹਾਂ ਬੇਅਦਬੀ ਅਤੇ ਇਸ ਨਾਲ ਸੰਬੰਧਿਤ ਬਾਕੀ ਘਟਨਾਵਾਂ ਲਈ ਸਿੱਧੇ ਤੌਰ ਉੱਤੇ ਜਿਮੇਵਾਰ ਹੈ, ਜਿਸ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਕੇ ਉਨ੍ਹਾਂ ਨੂੰ ਪੈਰ ਪੈਰ ਉੱਤੇ ਬਚਾਇਆ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget