ਫ਼ਿਰੋਜ਼ਪੁਰ: ਲੋਕ ਸਭਾ ਚੋਣਾਂ ਵਿੱਚ ਇਸ ਵਾਰ ਮੁਕਾਬਲਾ ਰੌਚਕ ਹੈ ਕਿਉਂਕਿ ਫ਼ਿਰੋਜ਼ਪੁਰ ਹਲਕੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦਾ ਮੁਕਾਬਲਾ ਆਪਣੀ ਪਾਰਟੀ ਦੇ ਪੁਰਾਣੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨਾਲ ਹੈ। ਦੋਵੇਂ ਜਣੇ ਚੋਣ ਪ੍ਰਚਾਰ ਵਿੱਚ ਆਪਣਾ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ।
ਸੁਖਬੀਰ ਨੇ ਖ਼ੁਦ ਨੂੰ ਵਿਕਾਸ ਪੁਰਸ਼ ਸਾਬਤ ਕਰਨ ਦੀ ਕੋਸ਼ਿਸ਼ ਵਿੱਚ ਕਹਿ ਦਿੱਤਾ ਕਿ ਪਿਛਲੇ 10 ਸਾਲਾਂ ਵਿੱਚ ਇੱਥੋਂ ਦੇ ਐਮਪੀ ਨੇ ਕੋਈ ਵਿਕਾਸ ਨਹੀਂ ਕਰਵਾਇਆ ਤੇ ਹੁਣ ਉਹ ਇੱਥੋਂ ਸੰਸਦ ਵਿੱਚ ਪਹੁੰਚ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਗੇ। ਉੱਧਰ, ਘੁਬਾਇਆ ਨੇ ਵੀ ਪਲਟਵਾਰ ਕਰਦਿਆਂ ਕਿਹਾ ਕਿ ਜੇਕਰ 10 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ ਤਾਂ ਇਸ ਦਾ ਕਾਰਨ ਖ਼ੁਦ ਸੁਖਬੀਰ ਬਾਦਲ ਹੀ ਹਨ ਕਿਉਂਕਿ ਉਹ ਵੀ ਉਨ੍ਹਾਂ ਦੀ ਪਾਰਟੀ ਵਿੱਚੋਂ ਆਏ ਹਨ। ਜੇ ਉਨ੍ਹਾਂ ਕੋਈ ਵਿਕਾਸ ਨਹੀਂ ਕਰਵਾਇਆ ਤਾਂ ਮੇਰਾ ਕੀ ਕਸੂਰ।
ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ਼ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਕੋਈ ਮੁੱਖ ਮੰਤਰੀ ਤਾਂ ਹੈ ਹੀ ਨਹੀਂ ਸਾਰੇ ਪਾਸੇ ਅਫਸਰਸ਼ਾਹੀ ਦਾ ਬੋਲਬਾਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਫ਼ਿਰੋਜ਼ਪੁਰ ਤੋਂ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ। ਉੱਥੇ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਲੋਕਾਂ ਦੇ ਨਾਲ ਬਹੁਤ ਧੱਕਾ ਕੀਤਾ ਹੈ ਹੁਣ ਅਸੀ ਉਨ੍ਹਾਂ ਨੂੰ ਹਰਾ ਕੇ ਵਾਪਸ ਭੇਜਾਂਗੇ।
ਦਲ ਬਦਲਣ ਮਗਰੋਂ ਕਾਂਗਰਸੀਆਂ ਨਾਲ ਕੀਤੀ ਕਥਿਤ ਧੱਕੇਸ਼ਾਹੀ ਦੇ ਸਵਾਲ ਦੇ ਜਵਾਬ ਵਿੱਚ ਘੁਬਾਇਆ ਨੇ ਕਿਹਾ ਕਿ ਉਨ੍ਹਾਂ ਅੱਜ ਤਕ ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਨਹੀਂ ਕਰਵਾਈ, ਜੇਕਰ ਕਿਸੇ ਦੇ ਨਾਲ ਕੋਈ ਧੱਕਾ ਹੋਇਆ ਹੈ ਤਾਂ ਮੈਨੂੰ ਲਿਸਟ ਦਿਓ ਮੈਂ ਉਨ੍ਹਾਂ ਤੋਂ ਮਾਫੀ ਮੰਗ ਲਵਾਂਗਾ। ਫ਼ਿਰੋਜ਼ਪੁਰ ਤੋਂ ਟਿਕਟ ਦੇ ਚਾਹਵਾਨ ਤੇ ਪੰਜਾਬ ਦੇ ਮੰਤਰੀ ਰਾਣਾ ਗੁਰਮੀਤ ਸੋਢੀ ਬਾਰੇ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਨੂੰ ਮਨਾ ਲੈਣਗੇ।
ਫ਼ਿਰੋਜ਼ਪੁਰ 'ਚ ਘੁਬਾਇਆ ਨੇ ਕੀਤੀ ਸੁਖਬੀਰ ਬਾਦਲ ਦੀ ਬੋਲਤੀ ਬੰਦ!
ਏਬੀਪੀ ਸਾਂਝਾ
Updated at:
24 Apr 2019 01:58 PM (IST)
ਲੋਕ ਸਭਾ ਚੋਣਾਂ ਵਿੱਚ ਇਸ ਵਾਰ ਮੁਕਾਬਲਾ ਰੌਚਕ ਹੈ ਕਿਉਂਕਿ ਫ਼ਿਰੋਜ਼ਪੁਰ ਹਲਕੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦਾ ਮੁਕਾਬਲਾ ਆਪਣੀ ਪਾਰਟੀ ਦੇ ਪੁਰਾਣੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨਾਲ ਹੈ। ਦੋਵੇਂ ਜਣੇ ਚੋਣ ਪ੍ਰਚਾਰ ਵਿੱਚ ਆਪਣਾ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ।
- - - - - - - - - Advertisement - - - - - - - - -