Punjab News: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਉੱਥੇ ਹੀ ਹਰੇਕ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਹਾਲਾਂਕਿ ਹਾਲੇ ਐਲਾਨ ਨਹੀਂ ਹੋਇਆ ਹੈ ਕਿ ਵਿਧਾਨ ਸਭਾ ਚੋਣਾਂ ਕਿਸ ਦਿਨ ਹੋਣੀਆਂ ਹਨ ਪਰ ਪਾਰਟੀਆਂ ਨੇ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਲਾਈ ਹੋਈ ਹੈ। ਉੱਥੇ ਹੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪ ਰਹੀਆਂ ਹਨ।

Continues below advertisement

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਰਾਜਪੁਰਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਹਲਕਾ ਆਬਜ਼ਰਵਰਾਂ ਦੀ ਜ਼ਿੰਮੇਵਾਰੀ 2 ਆਗੂਆਂ ਨੂੰ ਸੌਂਪੀ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹਰਪ੍ਰੀਤ ਸਿੰਘ ਰੀਚੀ ਨੂੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Continues below advertisement

ਇਸ ਦੇ ਨਾਲ ਹੀ ਬਲਜਿੰਦਰ ਸਿੰਘ ਭੁੱਚੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਨਿਯੁਕਤੀਆਂ ਰਾਹੀਂ ਪਾਰਟੀ ਨੇ ਦੋਵਾਂ ਹਲਕਿਆਂ ਵਿੱਚ ਆਪਣੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਇਆ ਹੈ।

ਇਨ੍ਹਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।